ਅੰਮ੍ਰਿਤਸਰ, 2 ਜੁਲਾਈ (ਜਸਵੰਤ ਸਿੰਘ ਜੱਸ)-ਖੇਮਕਰਨ ਰੋਡ ‘ਤੇ ਅਲਗੋਂ ਕੋਠੀ ਨੇੜੇ ਸਥਿਤ ਪਿੰਡ ਬਹਿੜਵਾਲ ਵਿਖੇ ਸਥਿਤ ਗੁਰਦੁਆਰਾ ਬਾਬਾ ਕਾਲਾ ਮਾਹਰ ਦੀ ਯਾਦ ਵਿਚ ਸਲਾਨਾ ਜੋੜ ਮੇਲਾ ਮੈਂਬਰ ਸ਼੍ਰੋਮਣੀ ਕਮੇਟੀ ਬਾਬਾ ਅਵਤਾਰ ਸਿੰਘ ਘਰਿਆਲੇ ਵਾਲਿਆਂ ਦੀ ਰਹਿਨੁਮਾਈ ਤਹਿਤ 3 ਅਤੇ 4 ਜੁਲਾਈ ਨੂੰ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਨੇ ਦੱਸਿਆ ਕਿ ਇਸ ਦੌਰਾਨ 3 ਜੁਲਾਈ ਨੂੂੰ ਸ੍ਰੀ ਅਖੰਡ ਸਾਹਿਬ ਦੇ ਭੋਗ ਉਪ੍ਰੰਤ ਖੁੱਲੇ ਪੰਡਾਲ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਤੇ ਸਾਥੀ ਸ਼ਬਦ ਕੀਰਤਨ ਨਾਲ ਨਿਹਾਲ ਕਰਨਗੇ ਤੇ ਗਿਆਨੀ ਗੁਰਮਿੰਦਰ ਸਿੰਘ, ਬੀਬੀ ਰੁਪਿੰਦਰ ਕੌਰ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਅਤੇ ਭਾਈ ਮਨਬੀਰ ਸਿੰਘ ਪਹੂਵਿੰਡ ਦਾ ਢਾਡੀ ਜਥਾ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਅਤੇ ਸਿੱਖ ਇਤਿਹਾਸ ਸਰਵਨ ਕਰਾਉਣਗੇ। ਸ: ਬਹਿੜਵਾਲ ਨੇ ਦੱਸਿਆ ਕਿ 4 ਜੁਲਾਈ ਨੂੰ ਭਾਈ ਸਰਦੂਲ ਸਿੰਘ ਘਰਿਆਲਾ, ਕਵੀਸ਼ਰੀ ਜਥੇ ਭਾਈ ਜੋਗਾ ਸਿੰਘ ਭਾਗੋਵਾਲ ਅਤੇ ਭਾਈ ਸੁੱਚਾ ਸਿੰਘ ਦੇ ਜਥੇ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਾਉਣਗੇ। ਗੁਰੂ ਕਾ ਲੰਗਰ ਅਤੁੱਟ ਵਰਤੇਗਾ ਅਤੇ ਮਾਝਾ ਸਪੋਰਟਸ ਕਲੱਬ ਵਲੋਂ ਪ੍ਰਸਿੱਧ ਟੀਮਾਂ ਦਰਮਿਆਨ ਕਬੱਡੀ ਦਾ ਮੈਚ ਵੀ ਹੋਵੇਗਾ।
ਪਿੰਡ ਬਹਿੜਵਾਲ ਵਿਖੇ ਮਹਾਂਪੁਰਸ਼ ਬਾਬਾ ਕਾਲਾ ਮਾਹਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ੍ਹ
ਅਜੀਤ ਡੈਸਕ
03-07-2026