05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਠੇਕਿਆਂ ਦੇ ਕਰਿੰਦਿਆਂ ਵਲੋਂ ਸ਼ਰਾਬ ਦੀ ਵਿਕਰੀ ’ਤੇ ਗਾਹਕਾਂ ਤੋਂ ਕੀਤੀ ਜਾ ਰਹੀ ਵੱਧ ਵਸੂਲੀ

Ad Position 21
No active advertisement
ਅਜੀਤ ਡੈਸਕ 03-07-2026

ਅੰਮ੍ਰਿਤਸਰ, 2 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਰ ‘ਚ ਸ਼ਰਾਬ ਦੇ ਕੁਝ ਠੇਕਿਆਂ ‘ਤੇ ਕਰਿੰਦਿਆਂ ਵਲੋਂ ਗਾਹਕਾਂ ਤੋਂ ਕੀਮਤ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਗਾਹਕਾਂ ਨੇ ਆਪਣਾ ਨਾਂਅ ਨਾ ਛਾਪਣ ਦੀ ਸ਼ਰਤ ਦੇ ਦੱਸਿਆ ਕਿ ਕੁਝ ਠੇਕਿਆਂ ‘ਤੇ ਬੈਠੇ ਕਰਿੰਦੇ ਹਰ ਬ੍ਰਾਂਡ ਦੀਆਂ ਬੋਤਲਾਂ ਲਈ ਲੱਗੀ ਰੇਟ ਲਿਸਟ ਤੋਂ ਵੱਧ ਵਸੂਲ ਰਹੇ ਹਨ। ਉਨ੍ਹਾਂ ਦੱਸਿਆ ਕਿ ਕਰਿੰਦਿਆਂ ਵਲੋਂ ਪ੍ਰਤੀ ਬੋਤਲ 10 ਤੋਂ 20 ਰੁਪਏ ਤੱਕ ਵਸੂਲੇ ਜਾ ਰਹੇ ਹਨ। ਇਸ ਦੌਰਾਨ ਜਦ ਅਜਿਹਾ ਕਰਨ ਦਾ ਵਿਰੋਧ ਕੀਤਾ ਜਾਂਦਾ ਹੈ ਤਾਂ ਉਹ ਗਾਹਕਾਂ ਨਾਲ ਬਦਤਮੀਜ਼ੀ ਨਾਲ ਵਿਵਹਾਰ ਕਰਦੇ ਹਨ ਅਤੇ ਵਿਰੋਧ ਕਰਨ ‘ਤੇ ਉਨ੍ਹਾਂ ਨੂੰ ਸ਼ਰਾਬ ਦੇਣ ਤੋਂ ਵੀ ਇਨਕਾਰ ਕਰ ਦਿੰਦੇ ਹਨ। ਇਸ ਕਥਿਤ ਗ਼ੈਰ-ਕਾਨੂੰਨੀ ਵਸੂਲੀ ਨੇ ਗਾਹਕਾਂ ‘ਚ ਭਾਰੀ ਗੁੱਸਾ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸ਼ਿਕਾਇਤ ਆਬਕਾਰੀ ਵਿਭਾਗ ਅੰਮ੍ਰਿਤਸਰ ਦੇ ਅਧਿਕਾਰੀਆਂ ਨੂੰ ਦਿੱਤੀ ਗਈ ਹੈ।
ਕੀ ਕਹਿੰਦੇ ਹਨ ਅਧਿਕਾਰੀ : ਇਸ ਸੰਬੰਧੀ ਸਹਾਇਕ ਆਬਕਾਰੀ ਕਮਿਸ਼ਨਰ ਡੀ. ਐੱਸ. ਚੀਮਾ ਨੇ ਕਿਹਾ ਕਿ ਵੱਧ ਕੀਮਤ ਵਾਲੀ ਸ਼ਰਾਬ ਦੀ ਵਿਕਰੀ ਸੰਬੰਧੀ ਸਾਰੀਆਂ ਸ਼ਰਾਬ ਦੀਆਂ ਦੁਕਾਨਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਸ੍ਰੀ ਰਾਮ ਸ਼ਰਣਮ ਆਸ਼ਰਮ ਤੇ ਹਸਪਤਾਲ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪਿੰਡ ਬਹਿੜਵਾਲ ਵਿਖੇ ਮਹਾਂਪੁਰਸ਼ ਬਾਬਾ ਕਾਲਾ ਮਾਹਰ ਦੀ ਯਾਦ ’ਚ ਸਾਲਾਨਾ ਜੋੜ ਮੇਲਾ ਅੱਜ ਤੇ ਕੱਲ੍ਹ
Ad Position 24
No active advertisement