07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਲੋਕ ਸਭਾ ਮੈਂਬਰ ਔਜਲਾ ਨੂੰ ਕਾਂਗਰਸ ਮੈਨੀਫੈਸਟੋ ਕਮੇਟੀ ਦਾ ਸਹਿ-ਚੇਅਰਮੈਨ ਲਾਉਣ ’ਤੇ ਰਿੰਕੂ ਨਰੂਲਾ ਨੇ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 04-07-2026
ਅੰਮ੍ਰਿਤਸਰ, 3 ਜੁਲਾਈ (ਰੇਸ਼ਮ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਹਾਈਕਮਾਨ ਵਲੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਨੂੰ ਪਾਰਟੀ ਦੀ ਮੈਨੀਫੈਸਟੋ ਕਮੇਟੀ ਦਾ ਸਹਿ-ਚੇਅਰਪਰਸਨ ਨਿਯੁਕਤ ਕੀਤੇ ਜਾਣ ‘ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਹੈ। ਹਲਕਾ ਦੱਖਣੀ ਤੋਂ ਕਾਂਗਰਸ ਦੇ ਮੁੱਖ ਸੇਵਾਦਾਰ ਜਗਦੀਪ ਸਿੰਘ ਰਿੰਕੂ ਨਰੂਲਾ ਨੇ ਸਾਂਸਦ ਗੁਰਜੀਤ ਸਿੰਘ ਔਜਲਾ ਨੂੰ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਮਿਲੀ ਮਹੱਤਵਪੂਰਨ ਜ਼ਿੰਮੇਵਾਰੀ ਲਈ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸ: ਨਰੂਲਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਸ: ਔਜਲਾ ਨੂੰ ਇਹ ਅਹਿਮ ਜ਼ਿੰਮੇਵਾਰੀ ਸੌਂਪ ਕੇ ਉਨ੍ਹਾਂ ਦੇ ਲੰਮੇ ਰਾਜਨੀਤਿਕ ਤਜਰਬੇ, ਪਾਰਟੀ ਪ੍ਰਤੀ ਸਮਰਪਣ ਅਤੇ ਲੋਕਾਂ ਨਾਲ ਮਜਬੂਤ ਰਿਸ਼ਤਿਆਂ ਦਾ ਸਨਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸ: ਔਜਲਾ ਹਮੇਸ਼ਾ ਅੰਮ੍ਰਿਤਸਰ ਦੇ ਲੋਕਾਂ ਦੇ ਮੁੱਦਿਆਂ ਨੂੰ ਸੰਸਦ ਅਤੇ ਹੋਰ ਮੰਚਾਂ ‘ਤੇ ਪੂਰੀ ਦ੍ਰਿੜਤਾ ਨਾਲ ਉਠਾਉਂਦੇ ਰਹੇ ਹਨ। ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਦੀ ਸਰਗਰਮ ਭੂਮਿਕਾ ਸਭ ਦੇ ਸਾਹਮਣੇ ਹੈ। ਸ: ਔਜਲਾ ਦੇ ਤਜਰਬੇ ਅਤੇ ਦੂਰਅੰਦੇਸ਼ੀ ਦਾ ਲਾਭ ਪਾਰਟੀ ਨੂੰ ਜ਼ਰੂਰ ਮਿਲੇਗਾ। ਉਨ੍ਹਾਂ ਦੀ ਅਗਵਾਈ ਹੇਠ ਤਿਆਰ ਹੋਣ ਵਾਲਾ ਕਾਂਗਰਸ ਦਾ ਚੋਣ ਮਨੋਰਥ ਪੱਤਰ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮਹਿਲਾਵਾਂ, ਵਪਾਰੀਆਂ, ਮੁਲਾਜ਼ਮਾਂ ਅਤੇ ਸਮਾਜ ਦੇ ਹਰ ਵਰਗ ਦੀਆਂ ਉਮੀਦਾਂ ਅਤੇ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤਾ ਜਾਵੇਗਾ। ਇਹ ਮਨੋਰਥ ਪੱਤਰ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ, ਉਦਯੋਗ ਅਤੇ ਸਮਾਜਿਕ ਭਲਾਈ ਲਈ ਇਕ ਮਜ਼ਬੂਤ ਅਤੇ ਲੋਕ-ਹਿਤੈਸ਼ੀ ਦਸਤਾਵੇਜ਼ ਸਾਬਤ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਕਾਸ ਮੰਚ ਨੇ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਪੱਤਰ ਲਿਖ ਕੇ ਗੁਰਦੁਆਰਾ ਸਾਹਿਬ ਢਾਹੁਣ ਵਿਰੁੱਧ ਪਾਕਿ ਸਰਕਾਰ... ਅਗਲੀ ਖ਼ਬਰ ਵਿਰਸਾ ਵਿਹਾਰ ‘ਚ ਚਲ ਰਹੇ ਪੰਜ ਰੋਜ਼ਾ ਨਾਟ ਉਤਸਵ ਦੌਰਾਨ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਕੀਤਾ ਮੰਚਣ
Ad Position 24
No active advertisement