09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਪਿੰਡ ਸੁਲਤਾਨਵਿੰਡ ਵਿਖੇ ਸਿੱਖ ਸਦਭਾਵਨਾ ਦਲ ਵਲੋਂ 12 ਜੁਲਾਈ ਨੂੰ ਕਰਵਾਇਆ ਜਾਵੇਗਾ ਵਿਸ਼ੇਸ਼ ਸਮਾਗਮ

Ad Position 21
No active advertisement
ਅਜੀਤ ਡੈਸਕ 05-07-2026
ਸੁਲਤਾਨਵਿੰਡ, 4 ਜੁਲਾਈ ( ਗੁਰਨਾਮ ਸਿੰਘ ਬੁੱਟਰ)-ਮਹਾਰਾਜਾ ਰਣਜੀਤ ਸਿੰਘ ਸ਼ੇਰ-ਏ-ਪੰਜਾਬ ਦੀ 187 ਵੀ ਬਰਸੀ ਅਤੇ 328 ਪਾਵਨ ਸਰੂਪਾਂ ਸੰਬੰਧੀ ਪੰਜ ਸਾਲ ਚੱਲੇ ਪੰਥਕ ਹੋਕੇ ਦੀ ਫਤਾਯਾਬਤਾ ਨੂੰ ਹੋਵੇਗਾ ਸਮਰਪਿਤ। ਅੱਜ ਪਿੰਡ ਸੁਲਤਾਨਵਿੰਡ ਦੀ ਪੱਤੀ ਬੈਹਣੀਵਾਲ ਵਿਖੇ ਸਥਿਤ ਸਿੱਖ ਸਦਭਾਵਨਾ ਦਲ ਦੇ ਮੁੱਖ ਦਫਤਰ ਵਿਖੇ ਭਾਈ ਬਲਦੇਵ ਸਿੰਘ ਵਡਾਲਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਤਹਿਤ ਇਕ ਵਿਸ਼ੇਸ਼ ਸਮਾਗਮ 12 ਜੁਲਾਈ ਦਿਨ (ਐਤਵਾਰ) ਨੂੰ ਮੁੱਖ ਦਫਤਰ ਪਿੰਡ ਸੁਲਤਾਨਵਿੰਡ ਵਿਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਵਿਸ਼ੇਸ਼ ਸਮਾਗਮ ਸਿੱਖ ਸਦਭਾਵਨਾ ਦਲ ਵਲੋਂ ਕੌਮੀ ਪ੍ਰਧਾਨ ਡਾ. ਪਰਮਜੀਤ ਸਿੰਘ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਭਾਈ ਗੁਰਵਤਨ ਸਿੰਘ ਦੀ ਅਗਵਾਈ ਹੇਠ ਹੋਵੇਗਾ। ਵਿਸ਼ੇਸ਼ ਸਮਾਗਮ ਮਹਾਰਾਜਾ ਰਣਜੀਤ ਸਿੰਘ ਜੀ ਸ਼ੇਰੇ ਪੰਜਾਬ ਦੀ 187ਵੀਂ ਬਰਸੀ ਨੂੰ ਸਮਰਪਿਤ ਹੋਵੇਗਾ ਅਤੇ 328 ਪਾਵਨ ਸਰੂਪਾਂ ਸਬੰਧੀ ਲਗਾਤਾਰ ਸਵਾ ਪੰਜ ਸਾਲ ਚੱਲੇ ਪੰਥਕ ਹੋਕੇ ਦੀ ਫਤਿਹ ਜਾਬਤਾ ਦੇ ਸ਼ੁਕਰਾਨੇ ਵਜੋਂ ਕੀਤਾ ਜਾਵੇਗਾ। ਸਮਾਗਮ ਵਿਚ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨੂੰ ਵੀ ਸ਼ਮੂਲੀਅਤ ਲਈ ਅਪੀਲ ਕੀਤੀ ਗਈ ਹੈ। ਇਸ ਮੌਕੇ ਭਾਈ ਬਲਦੇਵ ਸਿੰਘ ਵਡਾਲਾ, ਭਾਈ ਨਿਰਮਲ ਸਿੰਘ, ਭਾਈ ਗੁਰਬਖਸ਼ ਸਿੰਘ, ਭਾਈ ਗਗਨਪ੍ਰੀਤ ਸਿੰਘ, ਭਾਈ ਬਲਰਾਜ ਸਿੰਘ, ਭਾਈ ਸਰਬਜੀਤ ਸਿੰਘ, ਭਾਈ ਅਮਨਪ੍ਰੀਤ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਹਰਦੇਵ ਸਿੰਘ, ਭਾਈ ਬਲਵਿੰਦਰ ਸਿੰਘ ਸਮੇਤ ਆਦਿ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਲੋੜਵੰਦ ਮਰੀਜ਼ ਦੀ ਕਰਵਾਈ ਅੱਖ ਦੀ ਮੁਫ਼ਤ ਸਰਜਰੀ ਅਗਲੀ ਖ਼ਬਰ ਸਿਵਲ ਸਰਜਨ ਡਾ. ਬਜਾਜ ਤੇ ਡਾ. ਵਿੱਜ ਸਰਕਾਰ ਵਲੋਂ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ
Ad Position 24