09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਨੇ ਆਰਟੀਫ਼ੀਸ਼ਲ ਇੰਟੈਲੀਜੈਂਸ ਨੂੰ ਸਾਰੇ ਪ੍ਰੋਗਰਾਮਾਂ ਦਾ ਹਿੱਸਾ ਬਣਾਉਣ ਦਾ ਕੀਤਾ ਐਲਾਨ

Ad Position 21
No active advertisement
ਅਜੀਤ ਡੈਸਕ 05-07-2026
ਮਾਨਾਂਵਾਲਾ, 4 ਜੁਲਾਈ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ (ਏਜੀਸੀ) ਨੇ ਸਾਲ 2026 ਦੇ ਦਾਖਲਾ ਸੈਸ਼ਨ ਤੋਂ ਆਪਣੇ ਸਾਰੇ ਅਕਾਦਮਿਕ ਪ੍ਰੋਗਰਾਮਾਂ ਵਿੱਚ ਆਰਟੀਫ਼ੀਸ਼ਲ ਇੰਟੈਲੀਜੈਂਸ (ਏਆਈ) ਨੂੰ ਪਾਠਕ੍ਰਮ ਦਾ ਅਹਿਮ ਹਿੱਸਾ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ਨਾਲ ਭਵਿੱਖ ਕੇਂਦ੍ਰਿਤ ਸਿੱਖਿਆ ਦੇਣ ਨੂੰ ਤਰਜੀਹ ਦਿੱਤੀ ਜਾਵੇ, ਜਿਸਦਾ ਉਦੇਸ਼ ਵਿਦਿਆਰਥੀਆਂ ਨੂੰ ਤਕਨਾਲੋਜੀ-ਅਧਾਰਿਤ ਵਿਸ਼ਵ ਪੱਧਰੀ ਰੁਜ਼ਗਾਰ ਹਾਸਲ ਕਰਨ ਲਈ ਤਿਆਰ ਕਰਨਾ ਹੋਵੇਗਾ। ਇਹ ਪ੍ਰਗਟਾਵਾ ਅੰਮ੍ਰਿਤਸਰ ਗਰੁੱਪ ਆਫ ਕਾਲਜਿਜ਼ ਦੇ ਚੇਅਰਮੈਨ ਐਡਵੋਕੇਟ ਅਮਿਤ ਸ਼ਰਮਾ ਨੇ ਕਰਦਿਆਂ ਕਿਹਾ ਕਿ ਨੈਕ ‘ਏ’ ਗ੍ਰੇਡ ਆਟੋਨੋਮਸ ਸੰਸਥਾ ਵਜੋਂ ਏ.ਜੀ.ਸੀ. ਨੇ ਹਮੇਸ਼ਾ ਆਪਣੇ ਅਕਾਦਮਿਕ ਢਾਂਚੇ ਨੂੰ ਉਦਯੋਗ ਦੀਆਂ ਬਦਲਦੀਆਂ ਲੋੜਾਂ ਅਨੁਸਾਰ ਵਿਕਸਿਤ ਕੀਤਾ ਹੈ ਅਤੇ ਹੁਣ ਇੰਜੀਨੀਅਰਿੰਗ, ਮੈਨੇਜਮੈਂਟ, ਕੰਪਿਊਟਰ ਐਪਲੀਕੇਸ਼ਨਜ਼, ਫਾਰਮੇਸੀ, ਐਲਾਇਡ ਐਂਡ ਹੈਲਥਕੇਅਰ ਸਾਇੰਸਜ਼, ਹੋਸਪਿਟੈਲਿਟੀ, ਟੂਰਿਜ਼ਮ, ਫੈਸ਼ਨ ਡਿਜ਼ਾਈਨ ਅਤੇ ਐਪਲਾਈਡ ਐਂਡ ਐਡਵਾਂਸਡ ਸਾਇੰਸਜ਼ ਸਮੇਤ ਸਾਰੇ ਪ੍ਰੋਗਰਾਮਾਂ ਵਿੱਚ ਏਆਈ ਨੂੰ ਸ਼ਾਮਲ ਕਰਨ ਨਾਲ ਵਿਦਿਆਰਥੀਆਂ ਵਿਚ ਡਿਜ਼ੀਟਲ ਅਤੇ ਨਵੀਨਤਾ-ਆਧਾਰਿਤ ਸਿੱਖਣ ਦੀ ਸਮਰੱਥਾ ਨੂੰ ਵਿਕਸਿਤ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸੰਸਥਾ ਦਾ ਪਾਠਕ੍ਰਮ ਮਜ਼ਬੂਤ ਅਕਾਦਮਿਕ ਬੁਨਿਆਦ ਨੂੰ ਪ੍ਰਯੋਗਾਤਮਕ ਸਿੱਖਿਆ ਨਾਲ ਜੋੜਦਾ ਹੈ, ਜਿਸ ਨਾਲ ਵਿਦਿਆਰਥੀ ਉਦਯੋਗ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣ ਸਕਣ ਅਤੇ ਇਸ ਤੋਂ ਇਲਾਵਾ ਕੈਂਪਸ ‘ਚ ਮੌਜੂਦ ਆਧੁਨਿਕ ਲੈਬੋਰਟਰੀਆਂ, ਸਮਾਰਟ ਕਲਾਸਰੂਮ, ਉਦਯੋਗਿਕ ਸਾਂਝਾ, ਗਲੋਬਲ ਸਰਟੀਫਿਕੇਸ਼ਨ, ਇੰਟਰਨਸ਼ਿਪ, ਖੋਜ ਦੇ ਤੇ ਪਲੇਸਮੈਂਟ ਦੇ ਵਧੇਰੇ ਮੌਕੇ ਵਿਦਿਆਰਥੀਆਂ ਲਈ ਸ਼ਾਨਦਾਰ ਮੰਚ ਹੈ। ਚੇਅਰਮੈਨ ਸ਼ਰਮਾ ਨੇ ਕਿਹਾ ਉੱਚ ਸਿੱਖਿਆ ਦਾ ਮਕਸਦ ਸਿਰਫ਼ ਅੱਜ ਦੀਆਂ ਲੋੜਾਂ ਨੂੰ ਪੂਰਾ ਕਰਨਾ ਨਹੀਂ, ਸਗੋਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਵੀ ਤਿਆਰ ਕਰਨਾ ਹੁੰਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਗਰੁੱਪ ਆਫ ਕਾਲਜ਼ਿਜ ਦੇ ਮੈਨੇਜਿੰਗ ਡਾਇਰੈਕਟਰ ਡਾ. ਰਜਨੀਸ਼ ਅਰੋੜਾ ਨੇ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ, ਉਦਯੋਗ-ਕੇਂਦ੍ਰਿਤ ਅਤੇ ਭਵਿੱਖ ਲਈ ਤਿਆਰ ਸਿੱਖਿਆ ਪ੍ਰਦਾਨ ਕਰਨਾ ਹੈ ਅਤੇ ਹਰ ਪ੍ਰੋਗਰਾਮ ਵਿਚ ਏ.ਆਈ. ਦਾ ਸ਼ਾਮਲ ਹੋਣਾ ਸਾਡੇ ਵਲੋਂ ਕੀਤੇ ਨਿਰੰਤਰ ਯਤਨ ਦਾ ਪ੍ਰਤੀਕ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਨੇ ਕਿਹਾ ਕਿ ਅਜੋਕੀ ਸਿੱਖਿਆ ਦੀ ਭੂਮਿਕਾ ਸਿਰਫ਼ ਗਿਆਨ ਦੇਣ ਤੱਕ ਸੀਮਿਤ ਨਹੀਂ ਰਹੀ ਸਗੋਂ ਇਸਦਾ ਮਕਸਦ ਆਲੋਚਨਾਤਮਕ ਸੋਚ, ਤਕਨੀਕੀ ਸਮਝ ਅਤੇ ਜੀਵਨ ਭਰ ਸਿੱਖਣ ਦੀ ਚਾਹਤ ਵਿਕਸਿਤ ਕਰਨਾ ਵੀ ਹੈ ਅਤੇ ਅਸੀਂ ਏ.ਆਈ.-ਇੰਟੀਗ੍ਰੇਟਿਡ ਪਾਠਕ੍ਰਮ ਰਾਹੀਂ ਵਿਦਿਆਰਥੀਆਂ ਨੂੰ ਯੋਗ, ਜ਼ਿੰਮੇਵਾਰ ਅਤੇ ਭਵਿੱਖ ਦੀਆਂ ਚਣੌਤੀਆਂ ਦਾ ਵਿਸ਼ਵਾਸ ਨਾਲ ਸਾਹਮਣਾ ਕਰਨ ਵਾਲੇ ਪੇਸ਼ੇਵਰਾਂ ਵਜੋਂ ਤਿਆਰ ਕਰਾਂਗੇ। ਪ੍ਰਿੰਸੀਪਲ ਡਾ. ਤੇਜਪਾਲ ਨੇ ਕਿਹਾ ਕਿ ਸਾਲ 2026 ਦੇ ਦਾਖਲਾ ਸੈਸ਼ਨ ਲਈ ਦਾਖਲਾ ਪ੍ਰਕਿਰਿਆ ਜਾਰੀ ਹੈ ਅਤੇ ਅੰਮ੍ਰਿਤਸਰ ਗਰੁੱਪ ਆਫ ਕਾਲਜ਼ਿਜ ਵਿਚ ਦਾਖਲਾ ਲੈਣ ਦੇ ਇਛੁੱਕ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਉਨਾਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਉਹ ਵੀ ਕੈਂਪਸ ਦਾ ਦੌਰਾ ਕਰਕੇ ਵੱਖ-ਵੱਖ ਕੋਰਸਾਂ, ਸਕਾਲਰਸ਼ਿਪ, ਉਦਯੋਗਿਕ ਸਾਂਝਾਂ, ਕਰੀਅਰ ਕਾਊਂਸਲਿੰਗ ਅਤੇ ਆਧੁਨਿਕ ਅਕਾਦਮਿਕ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਉਣ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਲੋਕ ਸਾ. ਮੁੱਖ ਮੰਤਰੀ ਚੰਨੀ ਨੂੰ ਅਗਲੇ ਮੁੱਖ ਮੰਤਰੀ ਵਜੋਂ ਦੇਖ ਰਹੇ-ਸਰਕਾਰੀਆ ਅਗਲੀ ਖ਼ਬਰ ਪ੍ਰਸਿੱਧ ਪੰਜਾਬੀ ਨਾਵਲਕਾਰ ਨਾਨਕ ਸਿੰਘ ਦਾ ਜਨਮ ਦਿਨ ਯੂਨੀਵਰਸਿਟੀ ਵਿਖੇ ਬੂਟੇ ਲਗਾ ਕੇ ਮਨਾਇਆ
Ad Position 24