10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਸੁਲਤਾਨਵਿੰਡ ਨਹਿਰ ’ਚ ਨਹਾਉਂਦੇ ਸਮੇਂ ਗੁਰਦਾਸਪੁਰ ਦਾ 21 ਸਾਲਾ ਨੌਜਵਾਨ ਡੁੱਬਿਆ, ਪਰਿਵਾਰ ਸਦਮੇ ’ਚ

Ad Position 21
No active advertisement
ਅਜੀਤ ਡੈਸਕ 05-07-2026
ਸੁਲਤਾਨਵਿੰਡ, 4 ਜੁਲਾਈ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੀ ਅੱਪਰ ਬਾਰੀ ਦੁਆਬ ਨਹਿਰ ਵਿਚ ਨਹਾਉਂਦੇ ਸਮੇਂ ਇਕ ਨੌਜਵਾਨ ਦੇ ਪਾਣੀ ਦੇ ਤੇਜ਼ ਵਹਾਅ ਵਿਚ ਡੁੱਬ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਤੋਂ ਬਾਅਦ ਨੌਜਵਾਨ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ।
ਮੌਕੇ ‘ਤੇ ਪਹੁੰਚੇ ਪੀੜਤ ਪਰਿਵਾਰ ਨਾਲ ਗੱਲਬਾਤ ਕਰਦਿਆਂ ਡੁੱਬਣ ਵਾਲੇ ਨੌਜਵਾਨ ਦੀ ਮਾਤਾ ਨਿਰਮਲ ਕੌਰ ਪਤਨੀ ਹਰਜਿੰਦਰ ਸਿੰਘ (ਵਾਸੀ ਪਿੰਡ ਉਦੋਵਾਲੀ ਕਲਾਂ, ਜ਼ਿਲ੍ਹਾ ਗੁਰਦਾਸਪੁਰ) ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਲੜਕਾ ਗੁਲਾਬ ਸਿੰਘ ( ਉਮਰ 21 ਸਾਲ) ਬੀਤੇ ਦਿਨ ਆਪਣੇ ਇੱਕ ਦੋਸਤ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਰੁਜ਼ਗਾਰ (ਕੰਮ) ਦੀ ਭਾਲ ਵਿਚ ਅੰਮ੍ਰਿਤਸਰ ਆਇਆ ਸੀ। ਦੁਪਹਿਰ ਸਮੇਂ ਗੁਲਾਬ ਦੇ ਦੋਸਤ ਨੇ ਫ਼ੋਨ ‘ਤੇ ਸੂਚਨਾ ਦਿੱਤੀ ਕਿ ਸੁਲਤਾਨਵਿੰਡ ਨਹਿਰ ਵਿਚ ਨਹਾਉਂਦੇ ਸਮੇਂ ਗੁਲਾਬ ਸਿੰਘ ਡੁੱਬ ਗਿਆ ਹੈ।
ਘਟਨਾ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿਚ ਚੀਕ-ਚਿਹਾੜਾ ਮਚ ਗਿਆ। ਗੁਲਾਬ ਸਿੰਘ ਦੀ ਪਤਨੀ ਗੁਰਮੀਤ ਕੌਰ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਤੁਰੰਤ ਸਬੰਧਤ ਥਾਣਾ ਸੁਲਤਾਨਵਿੰਡ ਵਿਖੇ ਪਹੁੰਚ ਕੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ। ਹਾਲਾਂਕਿ, ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਗੁਲਾਬ ਸਿੰਘ ਦਾ ਕੋਈ ਥਹੁ-ਪਤਾ ਨਹੀਂ ਲੱਗ ਸਕਿਆ। ਪੀੜਤ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਗੁਹਾਰ ਲਗਾਈ ਹੈ ਕਿ ਉਨ੍ਹਾਂ ਦੇ ਗਰੀਬ ਪਰਿਵਾਰ ਦੀ ਮਦਦ ਕੀਤੀ ਜਾਵੇ ਅਤੇ ਲਾਪਤਾ ਨੌਜਵਾਨ ਨੂੰ ਲੱਭਣ ਲਈ ਤਲਾਸ਼ੀ ਮੁਹਿੰਮ ਤੇਜ਼ ਕੀਤੀ ਜਾਵੇ।
ਜਦੋਂ ਇਸ ਸਬੰਧੀ ਕੇਸ ਦੀ ਜਾਂਚ ਕਰ ਰਹੇ ਏ.ਐੱਸ.ਆਈ. ਕੁਲਦੀਪ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਮੁਸ਼ਤੈਦੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਨਹਿਰ ਵਿਚੋਂ ਨੌਜਵਾਨ ਨੂੰ ਲੱਭਣ ਲਈ ਵਿਸ਼ੇਸ਼ ਗੋਤਾਖੋਰਾਂ ਦੀ ਮਦਦ ਲਈ ਜਾ ਰਹੀ ਹੈ ਅਤੇ ਜਲਦ ਹੀ ਉਸ ਨੂੰ ਬਾਹਰ ਕੱਢ ਲਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਵਿਚ ਵੱਧ ਰਿਹਾ ਮੋਟਾਪਾ ਗੰਭੀਰ ਚਿੰਤਾ ਦਾ ਵਿਸ਼ਾ-ਡਾ. ਜੌਲੀ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਵਿਖੇ ‘ਕਲਾਸ-ਰੂਮ ਵਿਚ ਆਰਟੀਫ਼ੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ’ ਵਿਸ਼ੇ ’ਤੇ ਪ੍ਰੋਗਰਾਮ
Ad Position 24