02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਜਾਬ ਪੈਨਸ਼ਨਰਜ਼ ਫਰੰਟ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 06-07-2026

ਅੰਮ੍ਰਿਤਸਰ, 5 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਫਰੰਟ ਦੀ ਇਕ ਅਹਿਮ ਮੀਟਿੰਗ ਬਾਬਾ ਮੰਗਲ ਦਾਸ ਦੀ ਪ੍ਰਧਾਨਗੀ ਹੇਠ ਹੋਈ, ਜਿਸ ’ਚ ਬਲਦੇਵ ਸਿੰਘ ਹੇਰ ਵਰਚੂਅਲ ਤੌਰ ’ਤੇ ਸ਼ਾਮਿਲ ਹੋਏ, ਮੀਟਿੰਗ ’ਚ ਵੱਖ-ਵੱਖ ਬੁਲਾਰਿਆਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆ ਕਿਹਾ ਹੈ ਕਿ ਇਹ ਸਰਕਾਰ ਅੱਜ ਤੱਕ ਦੀ ਸਭ ਤੋਂ ਬੇਸ਼ਰਮ ਸਰਕਾਰ ਹੈ, ਇਹ 70 ਸਾਲਾਂ ’ਚ ਪਹਿਲੀ ਵਾਰ ਹੋਇਆ ਹੈ ਕਿ ਮਹਿੰਗਾਈ ਭੱਤੇ ਦਾ ਪਾੜ੍ਹਾ 18% ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜੋ ਬੇਸ਼ਰਮੀ ਨਾਲ ਹਾਈ ਕੋਰਟ ਵਿਚ ਕਹਿ ਰਹੀ ਹੈ ਕਿ ਮਹਿੰਗਾਈ ਭੱਤਾ ਕਾਨੂੰਨੀ ਹੱਕ ਨਹੀਂ, ਸਗੋਂ ਸਰਕਾਰ ਦੀ ਮਰਜੀ ਨਾਲ ਹੀ ਅਦਾ ਕੀਤਾ ਜਾ ਸਕਦਾ ਹੈ । ਉਨ੍ਹਾਂ ਮੰਗ ਕੀਤੀ ਕਿ ਹਾਈ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਕੇ ਤੁਰੰਤ 18% ਮਹਿੰਗਾਈ ਭੱਤਾ ਦਿੱਤਾ ਜਾਵੇ, ਮੀਟਿੰਗ ‘ਚ ਫ਼ੈਸਲਾ ਕੀਤਾ ਗਿਆ ਹੈ ਕਿ ਅੱਜ ਤੋਂ ਬਾਅਦ ‘ਯੁੱਧ ਪੰਜਾਬ ਸਰਕਾਰ ਵਿਰੁੱਧ’ ਕਰਨ ਦਾ ਫ਼ੈਸਲਾ ਕਰਦਿਆਂ ਸਮੂਹ ਪੈਨਸ਼ਨ ਧਾਰਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾ ਵਿਚ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਮੁਲਾਜਮਾਂ ਅਤੇ ਪੈਨਸ਼ਨਰਜ਼ ਮੰਚ ਵਲੋਂ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਘਰ ਦੇ ਘਿਰਾਓ ਮਗਰੋਂ 17 ਜੁਲਾਈ ਨੂੰ ਮੋਹਾਲੀ ਵਿਖ਼ੇ ਕੀਤੇ ਜਾ ਰਹੇ ਮੁਜਾਹਰੇ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵ ਸ੍ਰੀ ਇੰਦਰ ਸਿੰਘ ਮਾਨ, ਹਰਭਜਨ ਸਿੰਘ ਗਿੱਲ, ਰਾਜ ਪਾਲ, ਮੇਲਾ ਰਾਮ, ਲਖਵਿੰਦਰ ਸਿੰਘ ਵੜੈਚ, ਬਲਦੇਵ ਸਿੰਘ ਪਵਾਰ, ਮਨਜੀਤ ਸਿੰਘ, ਮਲੂਕ ਸਿੰਘ, ਹਰਬੰਸ ਸਿੰਘ, ਰਾਮਿੰਦਰ ਕੁਮਾਰ, ਸਿਗਾਰਾ ਰਾਮ, ਬਲਕਾਰ ਸਿੰਘ ਅਤੇ ਕੁਲਵੰਤ ਸਿੰਘ ਰੰਧਾਵਾ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਐੱਸ. ਆਈ. ਆਰ. ਤਹਿਤ ਈ. ਐੱਫ. ਫਾਰਮ ਭਰਨ ਅਤੇ ਡਿਜੀਟਾਈਜੇਸ਼ਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਹਰਿਦੁਆਰ ਜਨ ਸ਼ਤਾਬਦੀ ਐਕਸਪ੍ਰੈਸ ਸਮੇਤ ਦਰਜਨ ਭਰ ਰੇਲਗੱਡੀਆਂ ਦੀ ਰਵਾਨਗੀ ’ਚ ਦੇਰੀ
Ad Position 24
No active advertisement