03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਬਣੀ ਸ਼ੂਟਿੰਗ ਦਾ ਨਵਾਂ ਗੜ੍ਹ, ਅੰਤਰਰਾਸ਼ਟਰੀ ਪੱਧਰ ’ਤੇ ਚਮਕ ਰਹੇ ਖਿਡਾਰੀ

Ad Position 21
No active advertisement
ਅਜੀਤ ਡੈਸਕ 06-07-2026

ਅੰਮ੍ਰਿਤਸਰ, 5 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੱਜ ਉਪ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵਲੋਂ ਵਿਸ਼ਵ ਪੱਧਰੀ ‘ਤੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਉਣ ਵਾਲੇ ਯੂਨੀਵਰਸਿਟੀ ਦੇ ਤਮਗੇ ਜਿੱਤਣ ਵਾਲੇ ਸ਼ੂਟਰਾਂ ਦਾ ਸਨਮਾਨ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਉਪ ਕੁਲਪਤੀ ਨੇ ਵੱਖ-ਵੱਖ ਅੰਤਰਰਾਸ਼ਟਰੀ ਮੁਕਾਬਲਿਆਂ ‘ਚ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੰਦੇ ਹੋਏ ਕਿਹਾ ਕਿ ਖਿਡਾਰੀਆਂ ਦੀ ਅਨੁਸ਼ਾਸਨ, ਸਮਰਪਣ ਤੇ ਅਟੱਲ ਮਿਹਨਤ ਨੇ ਨਾ ਸਿਰਫ਼ ਯੂਨੀਵਰਸਿਟੀ ਸਗੋਂ ਦੇਸ਼ ਦਾ ਨਾਂਅ ਵੀ ਰੌਸ਼ਨ ਕੀਤਾ ਹੈ। ਉਨ੍ਹਾਂ ਏਸ਼ੀਅਨ ਸ਼ੂਟਿੰਗ ਚੈਂਪੀਅਨਸ਼ਿਪ ਅਤੇ ਆਈ. ਐੱਸ. ਐੱਸ. ਐੱਫ. ਵਰਲਡ ਕੱਪ ਵਰਗੇ ਵਿਸ਼ਵ ਪੱਧਰੀ ਮੁਕਾਬਲਿਆਂ ਵਿਚ ਤਮਗੇ ਜਿੱਤਣ ‘ਤੇ ਖਾਸ ਮਾਣ ਪ੍ਰਗਟਾਇਆ। ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਯੂਨੀਵਰਸਿਟੀ ਦੇ ਖਿਡਾਰੀਆਂ ਵਲੋਂ ਲਗਾਤਾਰ ਖੇਡਾਂ ਵਿਚ ਕੀਤੀਆਂ ਜਾ ਰਹੀਆਂ ਪ੍ਰਾਪਤੀਆਂ ਇਕ ਚੰਗੇ ਖੇਡ ਵਾਤਾਵਰਨ ਦੀ ਨਿਸ਼ਾਨੀ ਹੈ ਜੋ ਗੁਣਵੱਤਾ ਵਾਲੀ ਕੋਚਿੰਗ, ਸੰਸਥਾਗਤ ਸਹਿਯੋਗ ਤੇ ਖਿਡਾਰੀਆਂ ਦੇ ਉੱਚੇ ਹੌਸਲੇ ‘ਤੇ ਅਧਾਰਿਤ ਹੈ। ਉਨ੍ਹਾਂ ਅਕਤੂਬਰ 2026 ‘ਚ ਜਪਾਨ ਵਿਖੇ ਹੋਣ ਵਾਲੀਆਂ ਏਸ਼ੀਅਨ ਗੇਮਜ਼ ਲਈ ਭਾਰਤੀ ਟੀਮ ‘ਚ ਚੁਣੇ ਗਏ ਯੂਨੀਵਰਸਿਟੀ ਦੇ ਤਿੰਨ ਸ਼ੂਟਰਾਂ ਨੂੰ ਵਿਸ਼ੇਸ਼ ਤੌਰ ‘ਤੇ ਵਧਾਈ ਦਿੱਤੀ। ਇਸ ਮੌਕੇ ਡਾ. ਐੱਚ.ਐੱਸ. ਸੈਣੀ (ਡੀਨ ਅਕਾਦਮਿਕ ਮਾਮਲੇ), ਡਾ. ਕੇ. ਐੱਸ. ਚਾਹਲ (ਰਜਿਸਟਰਾਰ), ਡਾ. ਕੰਵਰ ਮਨਦੀਪ ਸਿੰਘ (ਡਾਇਰੈਕਟਰ ਸਪੋਰਟਸ), ਡਾ. ਬਲਜਿੰਦਰ ਸਿੰਘ ਬੱਲ ਮੁਖੀ ਫਿਜੀਕਲ ਐਜੂਕੇਸ਼ਨ ਵਿਭਾਗ, ਪ੍ਰਵੀਨ ਪੁਰੀ (ਡਾਇਰੈਕਟਰ ਲੋਕ ਸੰਪਰਕ) ਅਤੇ ਰਾਜਵਿੰਦਰ ਕੌਰ (ਸ਼ੂਟਿੰਗ ਕੋਚ) ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਖਿਡਾਰੀਆਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਆਸਥਾ ਨੇ ਗੁਰੂ ਘਰ ’ਚ ਨਤਮਸਤਕ ਹੋ ਕੇ ਸ਼ੁਰੂ ਕੀਤੀ ਨਵੇਂ ਰੋਟਰੀ ਵਰ੍ਹੇ ਦੀ ਸ਼ੁਰੂਆਤ ਅਗਲੀ ਖ਼ਬਰ ਐੱਸ. ਆਈ. ਆਰ. ਤਹਿਤ ਈ. ਐੱਫ. ਫਾਰਮ ਭਰਨ ਅਤੇ ਡਿਜੀਟਾਈਜੇਸ਼ਨ ਦਾ ਕੰਮ ਜੰਗੀ ਪੱਧਰ ’ਤੇ ਜਾਰੀ
Ad Position 24
No active advertisement