ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਬਜ਼ੁਰਗਾਂ ਤੇ ਲੋੜਵੰਦ ਨਾਗਰਿਕਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ 1,583 ਕਰੋੜ ਰੁਪਏ ਜਾਰੀ-ਵਿਧਾਇਕਾ ਜੀਵਨਜੋਤ ਕੌਰ

Ad Position 21
No active advertisement
ਅਜੀਤ ਡੈਸਕ 07-07-2026

ਅੰਮ੍ਰਿਤਸਰ, 5 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਭਰ ਦੇ ਹਜ਼ਾਰਾਂ ਬਜ਼ੁਰਗ ਨਾਗਰਿਕਾਂ ਤੇ ਲੋੜਵੰਦ ਪਰਿਵਾਰਾਂ ਲਈ ਸਮੇਂ ਸਿਰ ਮਿਲਣ ਵਾਲੀ ਸਮਾਜਿਕ ਸੁਰੱਖਿਆ ਸਹਾਇਤਾ ਸਿਰਫ਼ ਇਕ ਵਿੱਤੀ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਮਾਣ-ਸਤਿਕਾਰ ਅਤੇ ਸੁਰੱਖਿਆ ਦਾ ਇਕ ਵੱਡਾ ਜ਼ਰੀਆ ਹੈ। ਇਸ ਵਚਨਬੱਧਤਾ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 1583 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਕਤ ਜਾਣਕਾਰੀ ਸਾਂਝੀ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਕਦਮ ਨਾਲ ਲੱਖਾਂ ਬਜ਼ੁਰਗਾਂ, ਵਿਧਵਾਵਾਂ, ਨਿਆਸਰਿਤ ਔਰਤਾਂ, ਅਨਾਥ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਵਜੋਂ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇਹ ਯਕੀਨੀ ਬਣਾ ਕੇ ਸਮਾਜਿਕ ਸੁਰੱਖਿਆ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਹੈ ਕਿ ਸਭ ਤੋਂ ਵੱਧ ਲੋੜਵੰਦ ਲੋਕਾਂ ਤੱਕ ਸਮੇਂ ਸਿਰ ਅਤੇ ਪੂਰੇ ਮਾਣ-ਸਤਿਕਾਰ ਨਾਲ ਮਦਦ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਚਾਲੂ ਮਾਲੀ ਸਾਲ ਦੌਰਾਨ ਸਮਾਜਿਕ ਸੁਰੱਖਿਆ ਅਤੇ ਭਲਾਈ ਸਕੀਮਾਂ ਲਈ 6,131.91 ਕਰੋੜ ਰੁਪਏ ਦਾ ਵੱਡਾ ਬਜਟ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਬੁਢਾਪਾ ਪੈਨਸ਼ਨ ਲਈ 1,048 ਕਰੋੜ ਰੁਪਏ ਤੋਂ ਵੱਧ ਦੀ ਰਕਮ ਸਿੱਧੇ ਲਾਭਪਾਤਰੀਆਂ ਦੇ ਖਾਤਿਆਂ ‘ਚ ਟ੍ਰਾਂਸਫਰ ਕੀਤੀ ਗਈ ਹੈ। ਇਸੇ ਤਰ੍ਹਾਂ ਵਿਧਵਾਵਾਂ, ਬੇਸਹਾਰਾ ਔਰਤਾਂ, ਅਨਾਥ ਤੇ ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਦੇ ਫਾਇਦੇ ਲਈ ਚੱਲ ਰਹੀਆਂ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 535 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਇਕ ਸਮਾਜਿਕ ਤੌਰ ‘ਤੇ ਸੁਰੱਖਿਅਤ ਅਤੇ ਖੁਸ਼ਹਾਲ ਪੰਜਾਬ ਸਿਰਜਣ ਦੇ ਸਰਕਾਰ ਦੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਾ ਹੈ।

Ad Position 22
No active advertisement
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਦੌਰਾਨ ਵਕੀਲ ਦੇ ਪਰਿਵਾਰ ਦੀ ਕੁੱਟਮਾਰ ਸਬੰਧੀ ਕਾਰਵਾਈ ਨਾ ਹੋਣ ਦੇ ਰੋਸ ’ਚ ਵਕੀਲਾਂ ਘੇਰਿਆ ਥਾਣਾ ਅਗਲੀ ਖ਼ਬਰ Teacher Takes Drastic Step l ਸਰਕਾਰੀ ਅਧਿਆਪਕ ਨੇ ਚੁੱਕਿਆ ਖੌ.ਫ਼ਨਾਕ ਕਦਮ
Ad Position 24
No active advertisement