ਸੁਲਤਾਨਵਿੰਡ, 6 ਜੁਲਾਈ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਹੌਲਦਾਰ ਸੁਖਰਾਜ ਸਿੰਘ ਦੀ ਅਗਵਾਈ ਹੇਠ ਏ. ਐੱਸ. ਆਈ. ਬਿਕਰਮਜੀਤ ਸਿੰਘ, ਏ. ਐੱਸ. ਆਈ. ਸ਼ਾਮ ਸੁੰਦਰ ਅਤੇ ਹੌਲਦਾਰ ਪਵਨਜੀਤ ਸਿੰਘ ਵਲੋਂ ਪਿੰਡ ਸੁਲਤਾਨਵਿੰਡ ਇਕ ਪੈਲੇਸ ਨੇੜੇ ਪੁਲਿਸ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਜੋ ਪੈਦਲ ਆ ਰਿਹਾ ਸੀ ਤੇ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗਿਆ ਜਿਸ ਨੂੰ ਪੁਲਿਸ ਪਾਰਟੀ ਵਲੋਂ ਮੌਕੇ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਜੇਬ ਵਿਚੋਂ 17 ਗ੍ਰਾਮ 30 ਮਿਲੀ ਹੈਰੋਇਨ ਬਰਾਮਦ ਹੋਈ ਹੈ। ਜਿਸ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਦੀ ਪਛਾਣ ਅਰਸ਼ਦੀਪ ਸਿੰਘ ਅੰਸ਼ ਪੁੱਤਰ ਸਤਨਾਮ ਸਿੰਘ ਵਾਸੀ ਛੇ ਵਾਰਡ ਪੰਡੋਰਾ ਪਿੰਡ ਸੁਲਤਾਨਵਿੰਡ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਨੌਜਵਾਨ ਨੂੰ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਹੋਇਆ ਹੈ ।
ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਅਜੀਤ ਡੈਸਕ
07-07-2026