ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਨਿਗਮ ਵਲੋਂ ਗੋਲ ਬਾਗ, ਮਕਬੂਲ ਰੋਡ ਅਤੇ ਰਤਨ ਸਿੰਘ ਚੌਂਕ ਵਿਖੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕਾਰਵਾਈ

Ad Position 21
No active advertisement
ਅਜੀਤ ਡੈਸਕ 07-07-2026

 

ਅੰਮ੍ਰਿਤਸਰ, 6 ਜੁਲਾਈ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਅਸਟੇਟ ਵਿਭਾਗ ਵਲੋਂ ਗੋਲ ਬਾਗ, ਮਕਬੂਲ ਰੋਡ ਅਤੇ ਰਤਨ ਸਿੰਘ ਚੌਂਕ ਵਿਖੇ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਗਏ ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ । ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ । ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਦੀ ਅਗਵਾਈ ਹੇਠ ਟੀਮ ਨੇ ਪੈਦਲ ਯਾਤਰੀਆਂ ਅਤੇ ਆਵਾਜਾਈ ’ਚ ਰੁਕਾਵਟ ਬਣ ਰਹੇ ਗ਼ੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਇਆ। ਸਰਕਾਰੀ ਜ਼ਮੀਨ ’ਤੇ ਰੱਖਿਆ ਗਿਆ ਗ਼ੈਰ-ਕਾਨੂੰਨੀ ਸਾਮਾਨ ਨਗਰ ਨਿਗਮ ਐਕਟ ਦੀਆਂ ਧਾਰਾਵਾਂ ਅਨੁਸਾਰ ਹਟਾ ਕੇ ਜ਼ਬਤ ਕੀਤਾ ਗਿਆ । ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ਦੀਆਂ ਸੜਕਾਂ, ਫੁੱਟਪਾਥਾਂ ਅਤੇ ਜਨਤਕ ਥਾਵਾਂ ਨੂੰ ਕਬਜ਼ਾ-ਮੁਕਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗ਼ੈਰ-ਕਾਨੂੰਨੀ ਕਬਜ਼ੇ ਨਾ ਸਿਰਫ਼ ਟ੍ਰੈਫਿਕ ਜਾਮ ਦਾ ਕਾਰਨ ਬਣਦੇ ਹਨ, ਸਗੋਂ ਆਮ ਲੋਕਾਂ ਅਤੇ ਐਮਰਜੈਂਸੀ ਸੇਵਾਵਾਂ ਦੀ ਆਵਾਜਾਈ ’ਚ ਵੀ ਰੁਕਾਵਟ ਪੈਦਾ ਕਰਦੇ ਹਨ । ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਨੇ ਦੁਕਾਨਦਾਰਾਂ, ਰੇਹੜੀ-ਫੜੀ ਵਾਲਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਥਾਵਾਂ ’ਤੇ ਗ਼ੈਰ-ਕਾਨੂੰਨੀ ਕਬਜ਼ੇ ਨਾ ਕਰਨ ਅਤੇ ਆਪਣੀ ਮਰਜ਼ੀ ਨਾਲ ਉਨ੍ਹਾਂ ਨੂੰ ਹਟਾਉਣ।

Ad Position 22
No active advertisement
ਪਿਛਲੀ ਖ਼ਬਰ ਨਿਗਮ ਨੇ ਧਾਰਮਿਕ ਸਥਾਨ ਦੇ ਨਾਂਅ ’ਤੇ ਕੀਤੀ ਜਾ ਰਹੀ ਨਾਜਾਇਜ਼ ਉਸਾਰੀ ਦਾ ਕੰਮ ਬੰਦ ਕਰਵਾਇਆ ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਵਲੋਂ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
Ad Position 24
No active advertisement