ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਕਿਸਾਨ ਜਥੇਬੰਦੀ ਦੇ ਆਗੂਆਂ ਦੀ ਚੱਬਾ ਵਿਖੇ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 07-07-2026

ਚੱਬਾ, 6 ਜੁਲਾਈ (ਜੱਸਾ ਅਨਜਾਣ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਨੋਧ ਸਿੰਘ ਦੀ ਮੀਟਿੰਗ ਜ਼ੋਨ ਪ੍ਰਧਾਨ ਕੰਵਲਜੀਤ ਸਿੰਘ ਵਨਚੜੀ ਤੇ ਜ਼ੋਨ ਸਕੱਤਰ ਰਾਜਪਾਲ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਪਿੰਡ ਚੱਬਾ ਵਿਖੇ ਹੋਈ, ਜਿਸ ’ਚ ਸੂਬਾ ਆਗੂ ਗੁਰਚਰਨ ਸਿੰਘ ਚੱਬਾ ਨੇ ਬੋਲਦਿਆਂ ਕਿਹਾ ਕਿ ਦੇਸ਼ ਬਚਾਓ ਮੋਰਚੇ ਵਲੋਂ ਭਾਰਤ ਅਮਰੀਕਾ ਫ੍ਰੀ ਟ੍ਰੇਡ ਸਮਝੌਤੇ ਵਿਰੁੱਧ 15 ਜੁਲਾਈ ਦੇ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ’ਤੇ ਮਹਾਂ ਪੰਚਾਇਤ ਦੀ ਤਿਆਰੀ ਲਈ ਉਲੀਕੇ ਗਏ ਪ੍ਰੋਗਰਾਮ ਪੂਰੀ ਤਰ੍ਹਾਂ ਕਾਮਯਾਬ ਕੀਤੇ ਜਾਣਗੇ ਤੇ ਵੱਡੀ ਗਿਣਤੀ ਵਿਚ ਨੌਜਵਾਨ ਤੇ ਬੀਬੀਆਂ ਵਲੋਂ ਸ਼ਮੂਲੀਅਤ ਕਰਕੇ ਭਾਰਤ ਅਮਰੀਕਾ ਫ੍ਰੀ ਟ੍ਰੇਡ ਵਪਾਰ ਤੇ ਲੈਂਡ ਪੂਲਿੰਗ ਨੀਤੀ ਰੱਦ ਕਰਨ ਲਈ ਸੰਭੂ ਖਨੌਰੀ ਬਾਰਡਰ ਤੋਂ ਕਿਸਾਨਾਂ ਦੇ ਚੋਰੀ ਹੋਏ ਸਾਮਾਨ ਦੀ ਭਰਪਾਈ ਕਰਨ ਦੀ ਮੰਗ ਵੀ ਕੀਤੀ ਜਾਵੇਗੀ । ਇਸ ਮੌਕੇ ਕਿਸਾਨ ਆਗੂਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਜਾਬ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਨਕਰ ਹੋਣਾ, ਹਰੇਕ ਪਿੰਡ ’ਚ ਵਿਧਾਇਕਾਂ ਨੂੰ ਸੁਆਲ ਜੁਆਬ ਕੀਤੇ ਜਾਣਗੇ ਤੇ ਦਿੱਲੀ ਮੋਰਚੇ ਇਕ ਅਤੇ ਦੋ ਤੇ ਜ਼ਖ਼ਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਅਤੇ ਸ਼ਹੀਦ ਹੋਏ ਕਿਸਾਨਾਂ ਦੇ ਵਾਰਿਸਾਂ ਨੂੰ ਨੌਕਰੀਆਂ ਦੇਣ ਲਈ ਮੰਗ ਵੀ ਕੀਤੀ ਜਾਵੇਗੀ । ਇਸ ਮੌਕੇ ਨਿਸ਼ਾਨ ਸਿੰਘ ਚੱਬਾ, ਕਿਰਪਾਲ ਸਿੰਘ ਵਨਚੜੀ, ਮੋਹਨ ਸਿੰਘ ਮੰਡਿਆਲਾ, ਦਵਿੰਦਰ ਸਿੰਘ ਚਾਟੀਵਿੰਡ, ਰਾਜਵਿੰਦਰ ਸਿੰਘ, ਹਰਜੀਤ ਸਿੰਘ ਬੋਧ, ਹਰਦੇਵ ਸਿੰਘ ਸਾਂਘਣਾ, ਸੁਰਜੀਤ ਸਿੰਘ, ਜਤਿੰਦਰ ਸਿੰਘ ਇੱਬਣ, ਜਸਵਿੰਦਰ ਸਿੰਘ ਬਹੋੜੂ, ਕਾਰਜ ਸਿੰਘ ਰਾਮਪੁਰਾ, ਜਸਬੀਰ ਸਿੰਘ ਸੁਲਤਾਨਵਿੰਡ, ਇੰਦਰਜੀਤ ਸਿੰਘ, ਗੁਲਜ਼ਾਰ ਸਿੰਘ ਭਿੰਡਰ ਕਾਲੋਨੀ, ਬਚਿੱਤਰ ਸਿੰਘ ਚਾਟੀਵਿੰਡ, ਬਲਰਾਜ ਸਿੰਘ, ਰਣਜੀਤ ਸਿੰਘ, ਗੁਰਮੀਤ ਸਿੰਘ, ਸੁਰਜੀਤ ਸਿੰਘ, ਕਸ਼ਮੀਰ ਸਿੰਘ, ਨਿਰਵੈਲ ਸਿੰਘ, ਬਲਵਿੰਦਰ ਸਿੰਘ, ਮੰਗਜੀਤ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਬੀਬੀ ਕੌਲਾਂ ਜੀ ਸੀਨੀ. ਸੈਕੰਡਰੀ ਸਕੂਲ ਵਿਖੇ ਦੋ ਦਿਨਾ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ਸੰਬੰਧੀ ਦਿਸ਼ਾ ਕਮੇਟੀ ਦੀ ਔਜਲਾ ਦੀ ਅਗਵਾਈ ਹੇਠ ਮੀਟਿੰਗ
Ad Position 24
No active advertisement