08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਚੇਅਰਮੈਨ ਰਿੰਟੂ ਨੇ ‘ਲੋਕ ਮਿਲਣੀ’ ਦੌਰਾਨ ਗਿਣਾਈਆਂ ਸਰਕਾਰ ਦੀਆਂ ਪ੍ਰਾਪਤੀਆਂ

Ad Position 21
No active advertisement
ਅਜੀਤ ਡੈਸਕ 08-07-2026

ਅੰਮ੍ਰਿਤਸਰ, 7 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਵਿਧਾਨ ਸਭਾ ਹਲਕੇ ਲਈ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਵਾਰਡ ਨੰਬਰ 5 ’ਚ ਲੋਕ ਮਿਲਣੀ ਕਰਵਾਈ ਗਈ, ਜਿਸ ’ਚ ਰਿੰਟੂ ਨੇ ਸਮਾਗਮ ’ਚ ਸ਼ਾਮਿਲ ਸੈਂਕੜੇ ਲੋਕਾਂ ਨਾਲ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਾਂਝੀਆਂ ਕੀਤੀਆਂ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ । ਰਿੰਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਾ ਸਿਰਫ਼ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕੀਤੇ ਹਨ, ਸਗੋਂ ਇਤਿਹਾਸਕ ਪ੍ਰਾਪਤੀਆਂ ਕਰਕੇ ਉਨ੍ਹਾਂ ਦਾ ਦਿਲ ਵੀ ਜਿੱਤਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਂਵਾਂ-ਧੀਆਂ ਸਤਿਕਾਰ ਯੋਜਨਾ ਰਾਹੀਂ ਆਪਣੀ ਆਖਰੀ ਗਰੰਟੀ ਵੀ ਪੂਰੀ ਕੀਤੀ ਹੈ, ਜੋ ਔਰਤਾਂ ਨੂੰ ਮਹੱਤਵਪੂਰਨ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਇਕ ਵਾਰ ਫਿਰ ਬਹੁਮਤ ਵਾਲੀ ਸਰਕਾਰ ਬਣਾਏਗੀ । ਰਿੰਟੂ ਨੇ ਇਲਾਕੇ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ ਜੋ ਉਨ੍ਹਾਂ ਦੇ ਪਿਆਰ, ਸਤਿਕਾਰ ਅਤੇ ਵਿਸ਼ਵਾਸ ਲਈ ਵੱਡੀ ਗਿਣਤੀ ਵਿਚ ਜਨਤਕ ਮੀਟਿੰਗ ਵਿਚ ਆਏ ਸਨ । ਲੋਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਦੇ ਕੰਮਾਂ ਅਤੇ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਪਾਬੰਦੀ ਦੇ ਬਾਵਜੂਦ ਲੋਕਾਂ ’ਚ ਵਧੀ ‘ਸਤਲੁਜ’ ਫ਼ਿਲਮ ਦੀ ਲੋਕਪ੍ਰਿਅਤਾ ਅਗਲੀ ਖ਼ਬਰ ਸਮਾਣਾ ਬਾਰ ਵਲੋਂ ਐਲ. ਏ. ਡੀ. ਸੀ. ਨੀਤੀ ਵਾਪਸ ਲੈਣ ਦੀ ਮੰਗ, ਸੂਬਾ ਪੱਧਰੀ ‘ਨੋ ਵਰਕ ਡੇ’ ਹੜਤਾਲ ਜਾਰੀ
Ad Position 24