ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਗਰ ਨਿਗਮ ਨੇ ਲੋਹਗੜ੍ਹ ਗੇਟ ਅਤੇ ਹਰੀਪੁਰਾ ਇਲਾਕੇ ’ਚ ਨਾਜਾਇਜ਼ ਕਬਜ਼ਿਆਂ ’ਤੇ ਕੀਤੀ ਕਾਰਵਾਈ

Ad Position 21
No active advertisement
ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਹਰਮਿੰਦਰ ਸਿੰਘ)- ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੀਆਂ ਹਦਾਇਤਾਂ ‘ਤੇ ਅਸਟੇਟ ਵਿਭਾਗ ਵਲੋਂ ਸ਼ਹਿਰ ‘ਚ ਆਵਾਜਾਈ ਸੁਚਾਰੂ ਬਣਾਉਣ ਅਤੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਲੋਹਗੜ੍ਹ ਗੇਟ ਅਤੇ ਹਰੀਪੁਰਾ ਇਲਾਕੇ ‘ਚ ਮੁਹਿੰਮ ਚਲਾਈ ਗਈ । ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਅਮਨ ਕੁਮਾਰ ਅਤੇ ਅਮਲੇ ਦੀ ਟੀਮ ਦੇ ਹੋਰ ਮੈਂਬਰਾਂ ਅਤੇ ਪੁਲਿਸ ਪਾਰਟੀ ਦੇ ਨਾਲ ਮਿਲ ਕੇ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ। ਇਸ ਕਾਰਵਾਈ ਦੌਰਾਨ ਦੋ ਔਰਤਾਂ ਵਲੋਂ ਲੋਹਗੜ੍ਹ ਗੇਟ ਗਊਸ਼ਾਲਾ ਦੇ ਸਾਹਮਣੇ ਸੜਕ ਕਿਨਾਰੇ ਅਸਥਾਈ ਝੁੱਗੀ ਬਣਾ ਕੇ ਸਰਕਾਰੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ‘’ ਕਾਰਵਾਈ ਕਰਨ ਦਾ ਯਤਨ ਕੀਤਾ ਤਾਂ ਉਨ੍ਹਾਂ ਵਲੋਂ ਨਿਗਮ ਦੀ ਕਾਰਵਾਈ ਦਾ ਵਿਰੋਧ ਕੀਤਾ। ਇਸ ਦੌਰਾਨ ਦੋਵੇਂ ਔਰਤਾਂ ‘’ਚੋਂ ਇਕ ਔਰਤ ਨੇ ਕਾਰਵਾਈ ਰੁਕਵਾਉਣ ਲਈ ਖੁਦਕਸ਼ੀ ਕਰਨ ਦੀ ਧਮਕੀ ਵੀ ਦਿੱਤੀ ਗਈ । ਇਸ ਦੇ ਬਾਵਜੂਦ ਨਿਗਮ ਦੀ ਟੀਮ ਵਲੋਂ ਨਾਜਾਇਜ਼ ਬਣੇ ਢਾਂਚੇ ਨੂੰ ਹਟਾ ਕੇ ਉਥੇ ਰੱਖਿਆ ਸਾਮਾਨ ਜਬਤ ਕਰ ਲਿਆ ਹੈ । ਇਸੇ ਕਾਰਵਾਈ ਨੂੰ ਅੱਗੇ ਵਧਾਉਂਦੇ ਹੋਏ ਹਰੀਪੁਰਾ ਇਲਾਕੇ ‘ਚੋਂ ਵੀ ਨਾਜਾਇਜ਼ ਕਬਜ਼ੇ ਹਟਾ ਕੇ ਸਰਕਾਰੀ ਜ਼ਮੀਨ ਨੂੰ ਖਾਲੀ ਕਰਵਾਇਆ ਗਿਆ । ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਿਗਮ ਸੜਕਾਂ, ਫੁੱਟਪਾਥਾਂ ਅਤੇ ਜਨਤਕ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਸਪੈਸ਼ਲ ਸੈੱਲ ਮਜੀਠਾ ਨੇ ਅਦਾਲਤ ਤੋਂ ਭਗੌੜਾ ਵਿਅਕਤੀ ਕੀਤਾ ਕਾਬੂ ਅਗਲੀ ਖ਼ਬਰ ਸ਼ੱਕੀ ਹਾਲਤ ’ਚ ਦੋ ਦੁਕਾਨਾਂ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ
Ad Position 24
No active advertisement