ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ੍ਰੀ ਗੁਰੂ ਰਾਮਦਾਸ ਖਾਲਸਾ ਸੀ: ਸੈ: ਸਕੂਲ ਵਿਖੇ ਵਣ ਮਹਾਂ ਉਤਸਵ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਸਰਪ੍ਰਸਤੀ ਹੇਠ ਸੁਖਮਿੰਦਰ ਸਿੰਘ ਸਕੱਤਰ ਵਿਦਿਆ ਅਤੇ ਸਤਵੰਤ ਕੌਰ ਡਿਪਟੀ ਡਾਇਰੈਕਟਰ ਸਕੂਲਜ ਦੀ ਯੋਗ ਅਗਵਾਈ ‘ਚ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ ਵਿਖੇ ਪ੍ਰਿੰਸੀਪਲ ਮਮਤਾ ਕੌਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਕੂਲ ਕੈਂਪਸ ‘ਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਵਲੋਂ ਵਣ ਮਹਾਂ ਉਤਸਵ ਸਮਾਗਮ ਕਰਵਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰ: ਮਮਤਾ ਕੌਰ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨੇ ਸੰਗਤੀ ਰੂਪ ‘ਚ ਗੁਰ ਮੰਤਰ, ਮੂਲ ਮੰਤਰ ਅਤੇ ਸ੍ਰੀ ਜਪੁਜੀ ਸਾਹਿਬ ਦੀਆਂ ਪਹਿਲੀਆਂ ਪੰਜ ਪੌੜੀਆਂ ਦਾ ਪਾਠ ਕੀਤਾ ਅਤੇ ਸਕੂਲ ਦੀ ਸੰਗੀਤ ਕਲਾਸ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਉਪਰੰਤ ਅਰਦਾਸ ਕੀਤੀ ਗਈ। ਹਾਊਸ ਦੇ ਵਿਦਿਆਰਥੀਆਂ ਵਲੋਂ ਬੜੇ ਹੀ ਸੁਚੱਜੇ ਢੰਗ ਨਾਲ ਰੁੱਖਾਂ ਨੂੰ ਬਚਾਉਣ ਲਈ ਇਕ ਨਾਟਕ ਪੇਸ਼ ਕੀਤਾ ਗਿਆ। ਇਸ ਮੌਕੇ ਸਕੂਲ ਕੈਂਪਸ ‘ਚ ਉਚੇਚੇ ਤੌਰ ‘ਤੇ ਨਵੇਂ ਪੌਦੇ ਲਗਾਉਣ ਦੀ ਸ਼ੁਰੂਆਤ ਕੀਤੀ। ਪ੍ਰਿੰ: ਮਮਤਾ ਕੌਰ ਨੇ ਕਿਹਾ ਕਿ ਰੁੱਖ ਹੀ ਸਾਨੂੰ ਸਾਹ ਲੈਣ ਲਈ ਆਕਸੀਜਨ ਦਿੰਦੇ ਹਨ ਅਤੇ ਸਾਡੇ ਦੁਆਰਾ ਕਾਰਬਨ ਡਾਇਆਕਸਾਈਡ ਨੂੰ ਆਪਣੇ ਅੰਦਰ ਸੋਖਦੇ ਹੋਏ ਜਿਥੇ ਵੱਖ-ਵੱਖ ਤਰ੍ਹਾਂ ਦੇ ਪ੍ਰਦੂਸ਼ਣ ਨੂੰ ਘਟਾਉਂਦੇ ਹਨ, ਉਥੇ ਨਾਲ ਦੀ ਨਾਲ ਧਰਤੀ ਦੇ ਤਾਪਮਾਨ ਦੇ ਸੰਤੁਲਨ ਨੂੰ ਵੀ ਕਾਇਮ ਰੱਖਦੇ ਹੋਏ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਵੀ ਸਾਫ ਸੁਥਰਾ ਹਰਿਆ ਭਰਿਆ ਸਿਹਤਮੰਦ ਵਾਤਾਵਰਨ ਸਿਰਜਣ ‘ਚ ਲਾਹੇਵੰਦ ਸਾਬਤ ਹੁੰਦੇ ਹਨ। ਇਸ ਮੌਕੇ ਸਕੂਲ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫਿਲਮ ਸਤਲੁਜ ’ਤੇ ਲੱਗੀ ਰੋਕ ਕਾਰਨ ਸਮੁੱਚੇ ਸਿੱਖ ਭਾਈਚਾਰੇ ’ਚ ਰੋਸ -ਨਾਰਲੀ ਅਗਲੀ ਖ਼ਬਰ ਉਪ ਕੁਲਪਤੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਕਾਨਵੋਕੇਸ਼ਨ ਲਈ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24
No active advertisement