ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਫਿਲਮ ਸਤਲੁਜ ’ਤੇ ਲੱਗੀ ਰੋਕ ਕਾਰਨ ਸਮੁੱਚੇ ਸਿੱਖ ਭਾਈਚਾਰੇ ’ਚ ਰੋਸ -ਨਾਰਲੀ

Ad Position 21
No active advertisement
ਅਜੀਤ ਡੈਸਕ 09-07-2026
ਖਾਲੜਾ, 8 ਜੁਲਾਈ (ਜੱਜਪਾਲ ਸਿੰਘ ਜੱਜ)-ਮਨੁੱਖੀ ਅਧਿਕਾਰਾਂ ਦੇ ਮਸੀਹਾ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਜੀਵਨੀ ’ਤੇ ਬਣੀ ਫਿਲਮ ਸਤਲੁਜ ਕਰੀਬ ਦੋ ਦਿਨ ਚੱਲਣ ਉਪਰੰਤ ਬੰਦ ਕਰਨ ਦੇਣ ਦੇ ਵਿਰੋਧ ਵਿਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਜਥੇਬੰਦੀ ਵਲੋਂ ਖਾਲੜਾ ਤੋਂ ਤਰਨ ਤਰਨ ਤੱਕ ਕੀਤੇ ਰੋਸ ਮਾਰਚ ਵਿਚ ਪਹੁੰਚੀ ਸੰਗਤ ਦਾ ਧੰਨਵਾਦ ਕਰਦਿਆਂ ਅਮਨਦੀਪ ਸਿੰਘ ਨਾਰਲੀ ਨੇ ਕਿਹਾ ਕਿ ਸ਼ਹੀਦ ਜਸਵੰਤ ਸਿੰਘ ਵੇਲੇ ਵੀ ਸਰਕਾਰਾਂ ਜ਼ਾਲਮ ਸਨ ਅਤੇ ਹੁਣ ਵੀ ਸਰਕਾਰਾਂ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਭਰ ਗਰਮੀ ਵਿਚ ਰੋਸ ਮਾਰਚ ਵਿਚ ਪਹੁੰਚੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਵੀ ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਰੋਟੀਆਂ ਸੇਕ ਰਹੀਆਂ ਹਨ, ਜਦੋਂਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਨ੍ਹਾਂ ਵਲੋਂ ਬਿਨਾਂ ਕਿਸੇ ਸਵਾਰਥ ਤੋਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾਂ ਯਾਦ ਰੱਖਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜ. ਅਤੇ ਰਿਜ਼ਾ ਇੰਜੀ. ਸੋਲੂਸ਼ਨ ਦਰਮਿਆਨ ਅਹਿਮ ਸਮਝੌਤਾ ਪੱਤਰ ’ਤੇ ਦਸਤਖ਼ਤ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀ: ਸੈ: ਸਕੂਲ ਵਿਖੇ ਵਣ ਮਹਾਂ ਉਤਸਵ ਦਿਵਸ ਮਨਾਇਆ
Ad Position 24
No active advertisement