ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਦੇ ਮੁੱਖ ਪ੍ਰਬੰਧਕ

Ad Position 21
No active advertisement
ਅਜੀਤ ਡੈਸਕ 09-07-2026
ਅੰਮ੍ਰਿਤਸਰ, 8 ਜੁਲਾਈ (ਜੱਸ)-ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਦੇ ਮੁੱਖ ਪ੍ਰਬੰਧਕ ਭੁਪਿੰਦਰ ਪਾਲ ਸਿੰਘ ਕਿੱਕੀ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਭੁਪਿੰਦਰ ਪਾਲ ਸਿੰਘ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ । ਸਕੱਤਰ ਮਥਰੇਵਾਲ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਜੋ ਇਤਿਹਾਸਕ ‘ਸ਼ਹੀਦੀ ਨਗਰ ਕੀਰਤਨ’ ਗੁਰਦੁਆਰਾ ਧੋਬੜੀ ਸਾਹਿਬ, ਆਸਾਮ ਤੋਂ ਆਰੰਭ ਕੀਤਾ ਗਿਆ ਸੀ, ਦੀ ਆਰੰਭਤਾ ਮੌਕੇ ਗੁਰਦੁਆਰਾ ਧੋਬੜੀ ਸਾਹਿਬ ਦੇ ਪ੍ਰਬੰਧਕਾਂ ਅਤੇ ਸਮੂਹ ਸੰਗਤ ਵਲੋਂ ਬਹੁਤ ਸੁਚੱਜੇ ਪ੍ਰਬੰਧ ਕੀਤੇ ਗਏ ਸਨ, ਜੋ ਸੰਗਤਾਂ ਲਈ ਯਾਦਗਾਰੀ ਬਣੇ । ਇਸ ਸੇਵਾ ਲਈ ਭੁਪਿੰਦਰ ਪਾਲ ਸਿੰਘ ਕਿੱਕੀ ਅਤੇ ਸਮੁੱਚੀ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਭੁਪਿੰਦਰ ਪਾਲ ਸਿੰਘ ਕਿੱਕੀ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਘਰ ਅਤੇ ਸੰਗਤਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਵੱਡਾ ਸੁਭਾਗ ਹੈ। ਇਸ ਮੌਕੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਤੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਾਵਰਕਾਮ/ਟਰਾਂਸਕੋ ਸ਼ਹਿਰੀ ਹਲਕਾ ਅੰਮ੍ਰਿਤਸਰ ਦੀ ਮੀਟਿੰਗ ਅਗਲੀ ਖ਼ਬਰ ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਅੰਮ੍ਰਿਤਸਰ ਦੀ ਮੀਟਿੰਗ
Ad Position 24
No active advertisement