07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਸ਼ਹੀਦ ਭਾਈ ਮਨੀ ਸਿੰਘ ਜੀ ਨੇ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਦੀਆਂ ਉੱਚੀਆਂ ਮਿਸਾਲਾਂ ਕਾਇਮ ਕੀਤੀਆਂ-ਗਿਆਨੀ ਬਲਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 10-07-2026

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 9 ਜੁਲਾਈ (ਜੱਸ)-ਸ਼੍ਰੋਮਣੀ ਕਮੇਟੀ ਵਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਅਤੇ ਹੁਕਮਨਾਮੇ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰਾਖੀ ਕੀਤੀ। ਉਨ੍ਹਾਂ ਲਾਹੌਰ ਦੇ ਨਖ਼ਾਸ ਚੌਕ ਵਿਖੇ ਆਪਣਾ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਦੀਆਂ ਉੱਚੀਆਂ ਸੁੱਚੀਆਂ ਮਿਸਾਲਾਂ ਕਾਇਮ ਕੀਤੀਆਂ, ਜੋ ਸਾਨੂੰ ਸਭ ਨੂੰ ਸੱਚ ਅਤੇ ਨਿਆਂ ਦੇ ਰਾਹ ‘ਤੇ ਚੱਲਣ ਲਈ ਪ੍ਰੇਰਦੀਆਂ ਹਨ। ਭਾਈ ਮਨੀ ਸਿੰਘ ਦੇ ਪਰਿਵਾਰ ਦੇ ਕਈ ਜੀਆਂ ਨੇ ਸ਼ਹਾਦਤਾਂ ਦੇ ਕੇ ਸਿੱਖ ਇਤਿਹਾਸ ਵਿਚ ਵੱਡਾ ਸਥਾਨ ਹਾਸਿਲ ਕੀਤਾ। ਉਨ੍ਹਾਂ ਸੰਗਤਾਂ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਸੇਧ ਲੈ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਨਾ ਦਿੱਤੀ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਸਮੇਂ ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਅਤੇ ਢਾਡੀ ਜਥਿਆਂ ਨੇ ਵੀ ਸਿੱਖ ਇਤਿਹਾਸ ਦੀ ਸਾਂਝ ਪਾਈ। ਇਸ ਸਮਾਗਮ ਵਿਚ ਅਰਦਾਸੀਏ ਭਾਈ ਪ੍ਰੇਮ ਸਿੰਘ, ਧਰਮ ਪ੍ਰਚਾਰ ਕਮੇਟੀ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ੍ਰੀ ਦਰਬਾਰ ਸਾਬਿਹ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਨਿਸ਼ਾਨ ਸਿੰਘ, ਮੈਨੇਜਰ ਨਰਿੰਦਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਿੰਦਰ ਸਿੰਘ ਦੇਵੀਦਾਸਪੁਰਾ, ਯੁਵਰਾਜ ਸਿੰਘ ਬੰਟੀ, ਹੈੱਡ ਪ੍ਰਚਾਰਕ ਗਿਆਨੀ ਜਗਦੇਵ ਸਿੰਘ, ਮੀਤ ਮੈਨੇਜਰ ਅਜੈ ਸਿੰਘ ਸਮੇਤ ਹੋਰ ਸ਼੍ਰੋਮਣੀ ਕਮੇਟੀ ਕਰਮਚਾਰੀ ਅਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਨੇ ਚਲਾਏ ਰਾਤਰੀ ਸੁਰੱਖਿਆ ਆਪਰੇਸ਼ਨ ਅਗਲੀ ਖ਼ਬਰ ਅਸਟੇਟ ਵਿਭਾਗ ਨੇ ਕੀਤੀ ਵਿਰਾਸਤੀ ਮਾਰਗ ’ਚ ਨਾਜਾਇਜ਼ ਕਬਜ਼ਿਆਂ ਖਿਲਾਫ਼ ਵੱਡੀ ਕਾਰਵਾਈ
Ad Position 24
No active advertisement