07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

‘ਸਤਲੁਜ’ ਫਿਲਮ ’ਤੇ ਪਾਬੰਦੀ ਲਾਉਣੀ ਕੇਂਦਰ ਸਰਕਾਰ ਦੀ ਤਾਨਾਸ਼ਾਹੀ-ਤਰਕਸ਼ੀਲ਼ ਸੁਸਾਇਟੀ

Ad Position 21
No active advertisement
ਅਜੀਤ ਡੈਸਕ 10-07-2026

ਅੰਮ੍ਰਿਤਸਰ, 9 ਜੁਲਾਈ (ਹਰਮਿੰਦਰ ਸਿੰਘ)-ਤਰਕਸ਼ੀਲ਼ ਸੁਸਾਇਟੀ ਪੰਜਾਬ ਨੇ ਕੇਂਦਰ ਸਰਕਾਰ ਵਲੋਂ ‘ਸਤਲੁਜ’ ਫਿਲਮ ਨੂੰ ਜ਼ੀ-5 ਦੇ ਓ. ਟੀ. ਟੀ. ਪਲੇਟਫਾਰਮ ਤੋਂ ਹਟਾਏ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਇਸ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਅਤੇ ਸਮੁੱਚੇ ਮੀਡੀਏ ’ਤੇ ਵੱਡਾ ਹਮਲਾ ਕਰਾਰ ਦਿੱਤਾ ਹੈ ਅਤੇ ਸਮੂਹ ਲੋਕ ਪੱਖੀ ਜਨਤਕ ਤੇ ਜਮਹੂਰੀ ਜਥੇਬੰਦੀਆਂ ਨੂੰ ਮੀਡੀਏ ਦੀ ਆਜ਼ਾਦੀ ’ਤੇ ਲਗਾਈ ਅਣਐਲਾਨੀ ਪਾਬੰਦੀ ਦਾ ਸਖ਼ਤ ਵਿਰੋਧ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਹੈ। ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾ: ਰਾਜਿੰਦਰ ਭਦੌੜ, ਹੇਮ ਰਾਜ ਸਟੈਨੋ, ਰਾਜਪਾਲ ਬਠਿੰਡਾ, ਜੋਗਿੰਦਰ ਕੁੱਲੇਵਾਲ, ਜਸਵਿੰਦਰ ਫਗਵਾੜਾ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਸਾਂਝੇ ਤੌਰ ‘ਤੇ ਪ੍ਰਤੀਕਰਮ ਜਾਰੀ ਕਰਦਿਆਂ ਕਿਹਾ ਕਿ ਭਾਵੇਂ ਕਿ ਇਹ ਫਿਲਮ 80 ਦੇ ਕਾਲੇ ਦੌਰ ਵਿਚਲੀ ਹਕੂਮਤੀ ਅਤੇ ਫਿਰਕੂ ਦਹਿਸ਼ਤਗਰਦੀ ਦਾ ਪੱਖਪਾਤੀ ਅਤੇ ਅਧੂਰਾ ਦਸਤਾਵੇਜ਼ ਹੈ ਕਿਉਂਕਿ ਇਸ ਵਿਚ ਦਹਿਸ਼ਤਗਰਦੀ ਦੀਆਂ ਘਟਨਾਵਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਹੈ, ਜਿਨ੍ਹਾਂ ਵਿਚ ਹਜ਼ਾਰਾਂ ਨਿਰਦੋਸ਼ ਲੋਕਾਂ ਅਤੇ ਸਿਆਸੀ ਵਿਰੋਧੀਆਂ ਨੂੰ ਫ਼ਿਰਕੂ ਅਧਾਰ ’ਤੇ ਕਤਲ਼ ਕਰ ਦਿੱਤਾ ਗਿਆ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵਲੋਂ ਫਿਲਮ ’ਤੇ ਪਾਬੰਦੀ ਲਾਉਣੀ ਸਰਾਸਰ ਗ਼ੈਰ ਸੰਵਿਧਾਨਕ ਅਤੇ ਤਾਨਾਸ਼ਾਹੀ ਮਾਨਸਕਿਤਾ ਦਾ ਸਬੂਤ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵਲੋਂ ਇਸ ਫਿਲਮ ‘ਤੇ ਭਾਜਪਾ ਦੇ ਹੀ ਸਾਬਕਾ ਰਾਜ ਸਭਾ ਮੈਂਬਰ ਸੁਭਾਸ਼ ਚੰਦਰਾ ਦੀ ਮਾਲਕੀ ਦੇ ਜ਼ੀ-5 ਮੀਡੀਆ ਪਲੇਟਫਾਰਮ ‘ਤੇ ਇਕ ਸਾਜਿਸ਼ ਹੇਠ ਪਾਬੰਦੀ ਲਗਾ ਕੇ ਉਲਟਾ ਇਸਦਾ ਜਾਣ ਬੁੱਝ ਕੇ ਵੱਡੇ ਪੱਧਰ ’ਤੇ ਪ੍ਰਚਾਰ ਕਰਨ ਦੀ ਫ਼ਿਰਕੂ ਰਾਜਨੀਤੀ ਕੀਤੀ ਗਈ ਹੈ ਤਾਂ ਕਿ 2027 ਦੀਆਂ ਚੋਣਾਂ ਵਿਚ ਇਕ ਫਿਰਕੇ ਦੇ ਵੋਟ ਬੈਂਕ ਨੂੰ ਭਾਜਪਾ ਦੇ ਹੱਕ ਵਿਚ ਪੱਕਿਆਂ ਕੀਤਾ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਰੇਲਵੇ ਟਰੈਕ ਸੀ. ਸੀ. ਟੀ. ਵੀ. ਕੈਮਰੇ ਦੇ ਮਾਮਲੇ ’ਚ ਗ੍ਰਿਫ਼ਤਾਰ ਵਿਅਕਤੀ ਦਾ ਇਕ ਦਿਨ ਦਾ ਪੁਲਿਸ ਰਿਮਾਂਡ ਅਗਲੀ ਖ਼ਬਰ ਦਸਵੀਂ/ਬਾਰ੍ਹਵੀਂ ਪਾਸ ਬੇ-ਰੋਜ਼ਗਾਰ ਲੜਕੇ/ਲੜਕੀਆਂ ਲਈ ਸਵੈ-ਰੋਜ਼ਗਾਰ ਦੇ ਕੋਰਸਾਂ ਦਾ ਦਾਖਲਾ 10 ਅਗਸਤ ਤੱਕ
Ad Position 24
No active advertisement