07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਏ.ਡੀ.ਸੀ.ਪੀ. ਅਮਨਦੀਪ ਕੌਰ ਵਲੋਂ ਪੁਲ ਤਾਰਾਂ ਵਾਲਾ ਵਿਖੇ ਹੈਵੀ ਵਾਹਨਾਂ ਦੀ ਚੈਕਿੰਗ ਦੌਰਾਨ ਕੀਤੇ ਚਲਾਨ

Ad Position 21
No active advertisement
ਅਜੀਤ ਡੈਸਕ 10-07-2026

ਸੁਲਤਾਨਵਿੰਡ, 9 ਜੁਲਾਈ (ਗੁਰਨਾਮ ਸਿੰਘ ਬੁੱਟਰ)-ਸ਼ਹਿਰ ਵਿਚ ਵਧ ਰਹੀ ਆਵਾਜਾਈ ਦੀ ਭੀੜ ਨੂੰ ਕਾਬੂ ਹੇਠ ਰੱਖਣ, ਸੜਕਾਂ ‘ਤੇ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਅਤੇ ਲੋਕਾਂ ਨੂੰ ਰੋਜ਼ਾਨਾ ਲੱਗਣ ਵਾਲੇ ਜਾਮ ਤੋਂ ਰਾਹਤ ਦੇਣ ਦੇ ਮਕਸਦ ਨਾਲ ਟ੍ਰੈਫਿਕ ਪੁਲਿਸ ਵਲੋਂ ਹੈਵੀ ਵਾਹਨਾਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਸ਼ਹਿਰ ਅੰਦਰ ਨਿਰਧਾਰਤ ਸਮੇਂ ਦੌਰਾਨ ਦਾਖ਼ਲ ਹੋਣ ਦੀ ਮਨਾਹੀ ਦੇ ਬਾਵਜੂਦ ਆਏ ਕਈ ਹੈਵੀ ਵਾਹਨਾਂ ਨੂੰ ਰੋਕ ਕੇ ਉਨ੍ਹਾਂ ਦੇ ਚਲਾਨ ਕੱਟੇ ਗਏ।
ਏਡੀਸੀਪੀ ਟ੍ਰੈਫਿਕ ਮੈਡਮ ਅਮਨਦੀਪ ਕੌਰ ਵਲੋਂ ਸਮੇਤ ਟ੍ਰੈਫਿਕ ਪੁਲਿਸ ਟੀਮ ਨਾਲ ਤਾਰਾਂ ਵਾਲਾ ਪੁੱਲ ‘ਤੇ ਨਾਕਾਬੰਦੀ ਕਰਕੇ ਹੈਵੀ ਵਾਹਨਾਂ ਦੀ ਜਾਂਚ ਕੀਤੀ। ਜਾਂਚ ਦੌਰਾਨ ਕਈ ਅਜਿਹੇ ਟਰੱਕ, ਟਿੱਪਰ ਅਤੇ ਹੋਰ ਭਾਰੀ ਵਾਹਨ ਮਿਲੇ ਜੋ ਨਿਰਧਾਰਤ ਸਮੇਂ ਦੀ ਉਲੰਘਣਾ ਕਰਦੇ ਹੋਏ ਸ਼ਹਿਰ ਵਿਚ ਦਾਖ਼ਲ ਹੋਏ ਸਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਮੋਟਰ ਵਾਹਨ ਐਕਟ ਤਹਿਤ ਕਾਰਵਾਈ ਕਰਦਿਆਂ ਚਲਾਨ ਕੀਤੇ ਗਏ। ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਵਿਚ ਸਕੂਲੀ ਬੱਚਿਆਂ, ਦਫ਼ਤਰਾਂ ਵਿਚ ਜਾਣ ਵਾਲੇ ਲੋਕਾਂ ਅਤੇ ਆਮ ਵਾਹਨ ਚਾਲਕਾਂ ਦੀ ਸੁਰੱਖਿਆ ਅਤੇ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਹੈਵੀ ਵਾਹਨਾਂ ਦੀ ਆਵਾਜਾਈ ਲਈ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਦੌਰਾਨ ਕਿਸੇ ਵੀ ਹੈਵੀ ਵਾਹਨ ਨੂੰ ਸ਼ਹਿਰ ਅੰਦਰ ਦਾਖ਼ਲ ਹੋਣ ਦੀ ਇਜਾਜ਼ਤ ਨਹੀਂ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਭਵਿੱਖ ਵਿਚ ਵੀ ਸਖ਼ਤ ਕਾਰਵਾਈ ਜਾਰੀ ਰਹੇਗੀ।
ਉਨ੍ਹਾਂ ਕਿਹਾ ਕਿ ਹੈਵੀ ਵਾਹਨਾਂ ਦੇ ਬੇਰੋਕ-ਟੋਕ ਸ਼ਹਿਰ ਵਿਚ ਦਾਖ਼ਲ ਹੋਣ ਕਾਰਨ ਕਈ ਵਾਰ ਲੰਬੇ ਟ੍ਰੈਫਿਕ ਜਾਮ, ਸੜਕ ਹਾਦਸਿਆਂ ਦਾ ਖ਼ਤਰਾ ਅਤੇ ਲੋਕਾਂ ਨੂੰ ਬੇਵਜ੍ਹਾ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਨੂੰ ਰੋਕਣ ਲਈ ਟ੍ਰੈਫਿਕ ਪੁਲਿਸ ਸਮੇਂ-ਸਮੇਂ ‘ਤੇ ਵਿਸ਼ੇਸ਼ ਚੈਕਿੰਗ ਮੁਹਿੰਮਾਂ ਚਲਾਉਂਦੀ ਰਹੇਗੀ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਟ੍ਰੈਫਿਕ ਪੁਲਿਸ ਨੇ ਸਮੂਹ ਹੈਵੀ ਵਾਹਨ ਚਾਲਕਾਂ ਅਤੇ ਟਰਾਂਸਪੋਰਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਸ਼ਹਿਰ ਵਿਚ ਦਾਖ਼ਲ ਹੋਣ ਲਈ ਨਿਰਧਾਰਤ ਸਮੇਂ ਦੀ ਪਾਲਣਾ ਕਰਨ ਅਤੇ ਟ੍ਰੈਫਿਕ ਨਿਯਮਾਂ ਦਾ ਪੂਰਾ ਸਤਿਕਾਰ ਕਰਨ। ਪੁਲਿਸ ਨੇ ਕਿਹਾ ਕਿ ਲੋਕਾਂ ਦੀ ਸੁਰੱਖਿਆ ਅਤੇ ਸ਼ਹਿਰ ਵਿਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿਚ ਵੀ ਲਗਾਤਾਰ ਜਾਰੀ ਰਹਿਣਗੀਆਂ।

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਹਰੇਕ ਵਾਅਦਾ ਪੂਰਾ ਕਰਕੇ ਇਤਿਹਾਸ ਸਿਰਜਿਆ-ਢਿੱਲੋਂ ਅਗਲੀ ਖ਼ਬਰ ਆਪ੍ਰੇਸ਼ਨ ਪ੍ਰਹਾਰ ਤੱਕ ਪੁਲਿਸ ਵਲੋਂ 72 ਮੁਲਜ਼ਮ ਕਾਬੂ, ਪਿਸਤੌਲ, ਹੈਰੋਇਨ, ਨਾਜਾਇਜ਼ ਸ਼ਰਾਬ ਕੀਤੀ ਬਰਾਮਦ
Ad Position 24
No active advertisement