07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-07-2026

ਮਨਰਾਜ ਛੀਨਾ ਦੇ ਦਫ਼ਤਰ ਵਿਖੇ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨਾਲ ਕੀਤੀ ਮੀਟਿੰਗ

Ad Position 21
No active advertisement
ਅਜੀਤ ਡੈਸਕ 10-07-2026

ਅੰਮ੍ਰਿਤਸਰ, 9 ਜੁਲਾਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਹਲਕਾ ਪੂਰਬੀ ‘ਚ ਸਰਗਰਮ ਨੌਜਵਾਨ ਆਗੂ ਅਤੇ ਆਪਣੇ ਫਰਜੰਦ ਮਨਰਾਜ ਸਿੰਘ ਛੀਨਾ ਦੇ ਹੱਕ ‘ਚ ਡੱਟਦੇ ਹੋਇਆਂ ਉਸ ਦੇ ਹਲਕਾ ਪੂਰਬੀ ‘ਚ ਸਥਿਤ ਦਫ਼ਤਰ ਵਿਖੇ ਪਾਰਟੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਮਨਰਾਜ ਛੀਨਾ ਦੇ ਹੱਕ ‘ਚ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।
ਸ: ਛੀਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਨੀਤੀਆਂ ਦਾ ਮੁੱਖ ਮਕਸਦ ਦੇਸ਼ ਦੇ ਸਰਵਪੱਖੀ ਵਿਕਾਸ, ਆਰਥਿਕ ਮਜ਼ਬੂਤੀ ਅਤੇ ਲੋਕ ਭਲਾਈ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਅਗਵਾਈ ਹੇਠ ਡਿਜ਼ੀਟਲ ਇੰਡੀਆ, ਮੇਕ ਇਨ ਇੰਡੀਆ, ਆਤਮਨਿਰਭਰ ਭਾਰਤ, ਸਵੱਛ ਭਾਰਤ ਅਭਿਆਨ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਰਗੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕਾਂ, ਰੇਲਵੇ, ਸਿਹਤ ਅਤੇ ਸਿੱਖਿਆ ਖੇਤਰ ‘ਚ ਨਿਵੇਸ਼ ਵਧਾਉਣ ‘ਤੇ ਵੀ ਜ਼ੋਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਜਿਹੀ ਪਾਰਟੀ ਹੈ ਜੋ ਵਿਕਾਸ, ਪਾਰਦਰਸ਼ਤਾ ਅਤੇ ਲੋਕ ਸੇਵਾ ਨੂੰ ਪਹਿਲ ਦਿੰਦੀ ਹੈ। ਉਨ੍ਹਾਂ ਕਿਹਾ ਕਿ ਮਨਰਾਜ ਸਿੰਘ ਛੀਨਾ ਵਲੋਂ ਪਾਰਟੀ ਹਿੱਤ ਲਈ ਕੀਤੇ ਜਾ ਰਹੇ ਕੰਮਾਂ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਮਨਰਾਜ ਵਲੋਂ ਨੌਜਵਾਨਾਂ ਦੀ ਆਵਾਜ਼ ਬਣ ਕੇ ਹਲਕੇ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾ ਰਿਹਾ ਹੈ ਅਤੇ ਪਾਰਟੀ ਵਰਕਰਾਂ ਦਾ ਫਰਜ਼ ਬਣਦਾ ਹੈ ਕਿ ਉਹ ਉਨ੍ਹਾਂ ਦਾ ਡਟ ਕੇ ਸਾਥ ਦੇਣ।
ਇਸ ਮੌਕੇ ਮਨਰਾਜ ਛੀਨਾ ਨੇ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀ ਤਾਕਤ ਉਸ ਦੇ ਸਮਰਪਿਤ ਵਰਕਰ ਹਨ। ਉਨ੍ਹਾਂ ਸਾਰਿਆਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੇ ਸਹਿਯੋਗ ਨਾਲ ਭਾਜਪਾ ਹਲਕੇ ‘ਚ ਹੋਰ ਮਜ਼ਬੂਤੀ ਨਾਲ ਉਭਰੇਗੀ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰੀ ਉਤਰੇਗੀ। ਇਸ ਮੌਕੇ ਰੂਹਗੁਲਾਬ ਸਿੰਘ ਰਾਜਾ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰ, ਵਰਕਰ ਅਤੇ ਸਮਰਥਕ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਬਿਜਲੀ ਨਿਗਮ ਦੇ ਟੈਂਡਰਾਂ ਤੇ ਮੋਬਾਈਲ ਘੁਟਾਲੇ ਦੀ ਜਾਂਚ ਕਰਵਾਈ ਜਾਵੇ : ਬੱਲਪੁਰੀਆ ਅਗਲੀ ਖ਼ਬਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੇ ਦਫ਼ਤਰਾਂ ’ਚ ਵਿੱਤੀ ਘਪਲਿਆਂ ਦਾ ਮਾਮਲਾ ਆਇਆ ਸਾਹਮਣੇ
Ad Position 24
No active advertisement