09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਸਾਬਕਾ ਸਿਹਤ ਮੰਤਰੀ ਪ੍ਰੋ: ਚਾਵਲਾ ਨੇ ‘ਪੰਜਾਬ ਫਾਇਲ’ ਫਿਲਮ ਬਣਾਉਣ ਲਈ ਕੇਂਦਰ ਸਰਕਾਰ ਨੂੰ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜੁਲਾਈ (ਹਰਮਿੰਦਰ ਸਿੰਘ)-ਭਾਜਪਾ ਦੀ ਸੀਨੀਅਰ ਆਗੂ ਤੇ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਜਿਸ ਤਰ੍ਹਾਂ ਕਸ਼ਮੀਰ ‘ਚ ਅੱਤਵਾਦ ਦੇ ਪਿਛੋਕੜ ‘ਤੇ ਫਿਲਮਾਂ ਬਣਾਈਆਂ ਸੀ ਉਸ ਤਰ੍ਹਾਂ ਪੰਜਾਬ ਦੇ ਕਾਲੇ ਦੌਰ ਦੀਆਂ ਅਸਲ ਘਟਨਾਵਾਂ ‘ਤੇ ਫਿਲਮ ਬਣਾਈ ਜਾਵੇ ਤਾਂ ਜੋ ਨਵੀਂ ਪੀੜੀ ਉਸ ਸਮੇਂ ਦੇ ਹਾਲਾਤਾਂ ਤੋਂ ਵਾਕਿਫ਼ ਹੋ ਸਕੇ। ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਕਿਹਾ ਕਿ ਪੰਜਾਬ ਦੇ ਕਾਲੇ ਦੌਰ ਦੌਰਾਨ ਹਜ਼ਾਰਾਂ ਨਿਰਦੋਸ਼ ਲੋਕਾਂ ਦੀਆਂ ਹੱਤਿਆਵਾਂ ਹੋਈਆਂ ਜਿਸ ਦਾ ਦਰਦ ਲੋਕਾਂ ਸਾਹਮਣੇ ਆਉਣਾ ਚਾਹੀਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਕਾਲੇ ਦੌਰ ਦੀਆਂ ਅਸਲ ਘਟਨਾਵਾਂ, ਪ੍ਰਭਾਵਿਤ ਪਰਿਵਾਰਾਂ ਦੇ ਸੰਘਰਸ਼ ਤੇ ਨਿਰਦੋਸ਼ ਲੋਕਾਂ ਦੀ ਕੁਰਬਾਨੀ ਨੂੰ ਤੱਥਾਂ ਦੇ ਆਧਾਰ ‘ਤੇ ਸਾਹਮਣੇ ਲਿਆਉਣ ਲਈ ‘ਪੰਜਾਬ ਫਾਇਲ’ ਵਰਗੀ ਫਿਲਮ ਜਾਂ ਦਸਤਾਵੇਜ਼ੀ ਫਿਲਮ ਤਿਆਰ ਕਰਵਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਖਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਅਗਲੀ ਖ਼ਬਰ ਫ਼ਿਲਮ ‘ਸਤਲੁਜ’ ’ਤੇ ਪਾਬੰਦੀ ਲਾਉਣਾ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਗੁਰਦੇਵ ਸਿੰਘ ਭੁੱਲਰ
Ad Position 24