10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਸੰਬੰਧੀ ਡੀ. ਸੀ. ਵਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜੁਲਾਈ (ਰੇਸ਼ਮ ਸਿੰਘ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 1 ਜਨਵਰੀ 2027 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਤੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ (ਨਵੀਂ ਵਿਉਂਤਬੰਦੀ) ਸੰਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਕੀਤੀ। ਮੀਟਿੰਗ ‘ਚ ਸਿਆਸੀ ਧਿਰਾਂ ਦੇ ਨੁੰਮਾਇੰਦਿਆਂ ਤੇ ਸਰਕਾਰੀ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ. ਸੀ. ਸ੍ਰੀ ਸਿੰਘ ਨੇ ਕਿਹਾ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਦਾ ਮੁੱਖ ਉਦੇਸ਼ ਵੋਟਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਵੋਟ ਪਾਉਣ ਦੀ ਸਹੂਲਤ ਪ੍ਰਦਾਨ ਕਰਨਾ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਵੋਟਰ-ਅਨੁਕੂਲ ਬਣਾਉਣਾ ਹੈ। ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਨਵੇਂ ਪੋਲਿੰਗ ਸਟੇਸ਼ਨ ਬਣਾਉਣ, ਖਸਤਾ ਹਾਲਤ ਵਾਲੀਆਂ ਇਮਾਰਤਾਂ ਵਿਚ ਸਥਿਤ ਪੋਲਿੰਗ ਸਟੇਸ਼ਨਾਂ ਨੂੰ ਹੋਰ ਢੁੱਕਵੀਆਂ ਥਾਵਾਂ ‘ਤੇ ਤਬਦੀਲ ਕਰਨ ਅਤੇ ਪੋਲਿੰਗ ਸਟੇਸ਼ਨਾਂ ਦੇ ਨਾਮਕਰਨ ਵਿਚ ਲੋੜੀਂਦੀਆਂ ਸੋਧਾਂ ਸੰਬੰਧੀ ਤਿਆਰ ਕੀਤੇ ਮੁੱਢਲੇ ਪ੍ਰਸਤਾਵਾਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਪ੍ਰਸਤਾਵਿਤ ਪੋਲਿੰਗ ਸਟੇਸ਼ਨਾਂ ਦੀ ਸੂਚੀ ਸਾਂਝੀ ਕਰਦਿਆਂ ਅਪੀਲ ਕੀਤੀ ਕਿ ਉਹ ਇਸ ਦਾ ਧਿਆਨਪੂਰਵਕ ਨਿਰੀਖਣ ਕਰਨ ਤੇ ਜੇਕਰ ਕਿਸੇ ਪੋਲਿੰਗ ਸਟੇਸ਼ਨ ਦੀ ਦੂਰੀ, ਸਥਾਨ ਜਾਂ ਇਮਾਰਤ ਸੰਬੰਧੀ ਕੋਈ ਇਤਰਾਜ਼ ਜਾਂ ਬਿਹਤਰ ਸੁਝਾਅ ਹੋਵੇ ਤਾਂ ਉਹ ਨਿਰਧਾਰਤ ਸਮੇਂ ਅੰਦਰ ਆਪਣੇ ਲਿਖਤੀ ਸੁਝਾਅ ਜ਼ਿਲ੍ਹਾ ਚੋਣ ਦਫ਼ਤਰ ਨੂੰ ਭੇਜਣ ਤਾਂ ਜੋ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਕੀਤੀ ਜਾ ਸਕੇ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪੱਲਵੀ ਮਿਸ਼ਰਾ, ਚੋਣ ਤਹਿਸੀਲਦਾਰ ਰਾਜਿੰਦਰ ਸਿੰਘ, ਸਮੂਹ ਚੋਣ ਰਜਿਸਟ੍ਰੇਸ਼ਨ ਅਫ਼ਸਰ, ਚੋਣ ਕਾਨੂੰਗੋ ਤੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਿਆਸੀ ਧਿਰਾਂ ‘ਚ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ ਅਗਲੀ ਖ਼ਬਰ ਕੌਤਵਾਲੀ ਖੇਤਰ ’ਚ ਇਕ ਹੋਰ ਨੌਜਵਾਨ ਹੈਰੋਇਨ ਦੇ ਸੂਟੇ ਲਾਉਂਦਾ ਕਾਬੂ
Ad Position 24