ਨਰੇਗਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੰਡ ਸਾੜੀ
ਅਜੀਤ ਡੈਸਕ
11-07-2026
ਇਸ ਮੌਕੇ ਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਜੋਸਨ ਅਤੇ ਜਿਲ੍ਹਾ ਪ੍ਰਧਾਨ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅਸੀਂ 18 ਸਾਲਾਂ ਤੋਂ ਕੰਟਰੈਕਟ ਆਧਾਰਿਤ ਨੌਕਰੀ ਕਰ ਰਹੇ ਹਾਂ।ਸਮੇਂ ਦੀਆਂ ਸਰਕਾਰਾਂ ਵੱਲੋਂ ਆਪਣੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਨਰੇਗਾ ਮੁਲਾਜ਼ਮਾਂ ਨੂੰ ਵਰਤਿਆ ਜਾਂਦਾ ਰਿਹਾ ਹੈ। ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਵਲੋਂ ਵੀ ਸੱਤਾ ‘ਚ ਆਉਣ ਤੋਂ ਪਹਿਲਾਂ ਨਰੇਗਾ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਅੱਜ ਸਾਢੇ ਚਾਰ ਸਾਲ ਬੀਤ ਜਾਣ ਬਾਅਦ ਵੀ ਕੋਈ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੇ ਉੱਚ ਅਧਿਕਾਰੀ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਬਜਾਏ ਨੌਕਰੀ ਤੋਂ ਕੱਢ ਕੇ ਨਵੀਂ ਭਰਤੀ ਕਰਨ ਦੀਆਂ ਧਮਕੀਆਂ ਦੇ ਰਹੇ ਹਨ। ਉਨ੍ਹਾਂ ਕਿਹਾ ਕਿ 15 ਜੁਲਾਈ ਨੂੰ ਪੰਚਾਇਤ ਮੰਤਰੀ ਦੀ ਖੰਨਾ ਰਿਹਾਇਸ਼ ਦੇ ਘਿਰਾਓ ਦੌਰਾਨ 20 ਹਜ਼ਾਰ ਤੋਂ ਵੱਧ ਦਾ ਇਕੱਠ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਦੇ ਲੋਕ ਮਿਲਣੀ ਪ੍ਰੋਗਰਾਮਾਂ ‘ਚ ਪਹੁੰਚ ਕੇ ਮੁੱਖ ਮੰਤਰੀ ਨੂੰ ਵੀ ਸਵਾਲ ਕੀਤੇ ਜਾਣਗੇ। ਇਸ ਮੌਕੇ ਨਵਜੋਤ ਕੁਮਾਰ, ਦਿਲਬਾਗ ਸਿੰਘ, ਮੇਜਰ ਸਿੰਘ, ਇੰਦਰਪਾਲ ਸਿੰਘ, ਕਰਨਦੀਪ ਸਿੰਘ, ਅਮਰਪਾਲ ਸਿੰਘ, ਹੀਰਾ ਸਿੰਘ, ਮਨਜੀਤ ਸਿੰਘ, ਰਣਜੀਤ ਸਿੰਘ, ਹਰਵਿੰਦਰ ਸਿੰਘ ਬੰਬ, ਜਸਵਿੰਦਰ ਸਿੰਘ, ਗੁਰਦੇਵ ਸਿੰਘ, ਅਜੀਤ ਸਿੰਘ, ਰਵਿੰਦਰ ਸਿੰਘ, ਰਮਨਦੀਪ ਸਿੰਘ, ਸਵਿੰਦਰ ਸਿੰਘ, ਬਲਕਰਨ ਸਿੰਘ, ਅੰਮ੍ਰਿਤਪਾਲ ਸਿੰਘ ਗੁਰਮੀਤ ਸਿੰਘ, ਜੋਧਾ ਸਿੰਘ ਆਦਿ ਹਾਜ਼ਰ ਸਨ।