10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਪ੍ਰੋ: ਡਾ. ਅਮਰਜੀਤ ਸਿੰਘ ਡੀਨ ਫੈਕਲਟੀ, ਸੈਨੇਟ ਤੇ ਸਿੰਡੀਕੇਟ ਮੈਂਬਰ ਬਣੇ

Ad Position 21
No active advertisement
ਅਜੀਤ ਡੈਸਕ 11-07-2026
ਅੰਮ੍ਰਿਤਸਰ, 10 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਡਾ. ਕਰਮਜੀਤ ਸਿੰਘ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪ੍ਰੋ: ਡਾ. ਅਮਰਜੀਤ ਸਿੰਘ ਡਾਇਰੈਕਟਰ ਸਿੱਖ ਸਟੱਡੀਜ਼ ਚੇਅਰ ਨੂੰ ਸਿੰਡੀਕੇਟ ਸੈਨੇਟ ਮੈਂਬਰ ਤੇ ਡੀਨ ਫੈਕਲਟੀ ਹਿਊਮੈਨਿਟੀਜ਼ ਐਂਡ ਰਿਲੀਜੀਐਸ ਸਟੱਡੀਜ਼ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਜ਼ਿਕਰਯੋਗ ਹੈ ਕਿ ਪ੍ਰੋ: ਡਾ. ਅਮਰਜੀਤ ਸਿੰਘ ਇਸ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਸਥਿਤ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਦੇ ਬਤੌਰ ਡਾਇਰੈਕਟਰ ਮਿਸਾਲੀ ਸੇਵਾਵਾਂ ਦੇ ਚੁੱਕੇ ਹਨ। ਇਸ ਦੌਰਾਨ ਖੁਸ਼ੀ ਦਾ ਇਜ਼ਹਾਰ ਕਰਦਿਆਂ ਪ੍ਰੋ: ਡਾ. ਅਮਰਜੀਤ ਸਿੰਘ ਨੇ ਉਪ ਕੁਲਪਤੀ ਪ੍ਰੋ: ਡਾ. ਕਰਮਜੀਤ ਸਿੰਘ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜਿਸ ਆਸ ਉਮੀਦ ਦੇ ਨਾਲ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀਆਂ ਗਈਆਂ ਹਨ ਉਹ ਉਨ੍ਹਾਂ ਨੂੰ ਬਾਖੂਬੀ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ਲੋਕ ਮਿਲਣੀ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੁਣੀਆਂ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਸਰਕਟ ਹਾਊਸ ’ਤੇ ‘ਕਬਜ਼ੇ’ ਦੇ ਦੋਸ਼
Ad Position 24