ਅਜਨਾਲਾ, 12 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਡੀ.ਐੱਸ.ਪੀ. ਗੁਰਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇਕ ਮਹਿਲਾ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐੱਸ.ਐੱਚ.ਓ. ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਇਕ ਪੁਲਿਸ ਪਾਰਟੀ ਭੈੜੇ ਪੁਰਸ਼ਾਂ ਦੀ ਤਲਾਸ਼ ਸੰਬੰਧੀ ਗਸ਼ਤ ਕਰ ਰਹੀ ਸੀ, ਜਦੋਂ ਪੁਲਿਸ ਪਾਰਟੀ ਅਜਨਾਲਾ ਤੋਂ ਜਗਦੇਵ ਖ਼ੁਰਦ ਰੋਡ ਤੋਂ ਲਿੰਕ ਰੋਡ ਪਿੰਡ ਲੱਖੂਵਾਲ ਵੱਲ ਮੁੜੀ ਤਾਂ ਕੁਝ ਦੂਰੀ ’ਤੇ ਪਿੰਡ ਲੱਖੂਵਾਲ ਵਾਲੇ ਪਾਸੇ ਤੋਂ ਆ ਰਹੀ ਇਕ ਮਹਿਲਾ ਨੂੰ 8 ਗ੍ਰਾਮ ਹੈਰੋਇਨ ਅਤੇ 500 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਗਈ ਮਹਿਲਾ ਦੀ ਪਹਿਚਾਣ ਰਾਧਾ ਰਾਣੀ ਪਤਨੀ ਲਵਪ੍ਰੀਤ ਸਿੰਘ ਵਾਸੀ ਪਿੰਡ ਲੱਖੂਵਾਲ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਥਾਣਾ ਅਜਨਾਲਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।
ਅਜਨਾਲਾ ਪੁਲਿਸ ਵਲੋਂ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਮਹਿਲਾ ਕਾਬੂ
ਅਜੀਤ ਡੈਸਕ
13-07-2026