ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਵਿਧਾਇਕ ਡਾ. ਨਿੱਜਰ ਵਲੋਂ ਨਗਰ ਨਿਗਮ ਨਾਲ ਸਫਾਈ ਪ੍ਰਬੰਧਾਂ ਦੀ ਸਮੀਖਿਆ ਲਈ ਬੈਠਕ

Ad Position 21
No active advertisement
ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਹਰਮਿੰਦਰ ਸਿੰਘ)-ਦੱਖਣੀ ਵਿਧਾਨ ਸਭਾ ਹਲਕੇ ‘ਚ ਸਫਾਈ ਪ੍ਰਬੰਧਾਂ ਅਤੇ ਨਾਗਰਿਕ ਸੇਵਾਵਾਂ ਸਬੰਧੀ ਵਿਧਾਇਕ ਦੱਖਣੀ ਡਾ: ਇੰਦਰਬੀਰ ਸਿੰਘ ਨਿੱਜਰ ਅਤੇ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵਿਚਕਾਰ ਇਕ ਵਿਸਤ੍ਰਿਤ ਸਮੀਖਿਆ ਮੀਟਿੰਗ ਹੋਈ। ਜਿਸ ਦੌਰਾਨ ਹਲਕੇ ਦੀਆਂ ਵਾਰਡਾਂ ‘ਚ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਾਲਿਆਂ ਦੀ ਡੀ-ਸਿਲਟਿੰਗ ਅਤੇ ਨਗਰ ਨਿਗਮ ਦੀਆਂ ਸੇਵਾਵਾਂ ਵਿਚ ਸੁਧਾਰ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਨਗਰ ਨਿਗਮ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਹਲਕੇ ਵਿਚ ਸਫਾਈ ਬਣਾਈ ਰੱਖਣ ਲਈ ਚੁਣੇ ਹੋਏ ਨੁਮਾਇੰਦਿਆਂ, ਸਫਾਈ ਕਰਮਚਾਰੀਆਂ ਅਤੇ ਕੰਪਨੀ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਸਾਰੇ ਪੱਖਾਂ ਨੂੰ ਮਿਲਜੁਲ ਕੇ ਕੰਮ ਕਰਨ ਦੀ ਅਪੀਲ ਕੀਤੀ ਤਾਂ ਜੋ ਲੋਕਾਂ ਨੂੰ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਾਗਰਿਕ ਸੇਵਾਵਾਂ ਪ੍ਰਾਪਤ ਹੋ ਸਕਣ। ਇਸ ਦੌਰਾਨ ਹਲਕੇ ਦੀਆਂ ਸਾਰੀਆਂ ਵਾਰਡਾਂ ‘ਚੋਂ ਨਿਯਮਿਤ ਤੌਰ ‘ਤੇ ਕੂੜਾ ਚੁੱਕਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਸਫਾਈ ਸੇਵਾਵਾਂ ਦੀ ਪ੍ਰਗਤੀ ਦੀ ਨਿਗਰਾਨੀ ਲਈ ਹਰ ਦਸ ਦਿਨ ਬਾਅਦ ‘ਫੀਡਬੈਕ’ ਅਤੇ ਸਮੀਖਿਆ ਮੀਟਿੰਗ ਕੀਤੀ ਜਾਵੇਗੀ। ਕੌਂਸਲਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਮਾਜਿਕ ਲੰਗਰਾਂ ਅਤੇ ਹੋਰ ਇਕੱਠਾਂ ਦੇ ਪ੍ਰਬੰਧਕਾਂ ਨੂੰ ਕੂੜੇ ਦੇ ਸਹੀ ਪ੍ਰਬੰਧਨ ਅਤੇ ਨਿਪਟਾਰੇ ਬਾਰੇ ਜਾਗਰੂਕ ਕਰਨ ਵਿਚ ਸਹਿਯੋਗ ਦੇਣ। ਜਿੱਥੇ ਪਾਣੀ ਦੇ ਨਿਕਾਸ ਵਾਲੇ ਚੈਂਬਰਾਂ ਦੀ ਸਫਾਈ ਕੀਤੀ ਜਾ ਰਹੀ ਹੈ, ਉੱਥੇ ਨਿਕਲਣ ਵਾਲਾ ਮਲਬਾ ਵੀ ਤੁਰੰਤ ਚੁੱਕਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਲਾਕੇ ‘ਚ ਕੂੜਾ ਇਕੱਠਾ ਕਰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਨਗਰ ਨਿਗਮ ਨੇ ਦੱਖਣੀ ਹਲਕੇ ‘ਚ 15 ਵਾਧੂ ਮਿੰਨੀ-ਟਿੱਪਰ ਤਾਇਨਾਤ ਕਰਨ ਦੀ ਸਿਫਾਰਸ਼ ਕੀਤੀ ਹੈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਨਗਰ ਨਿਗਮ ਸ਼ਹਿਰ ‘ਚ ਠੋਸ ਕਚਰਾ ਪ੍ਰਬੰਧਨ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ ਅਤੇ ਘਰ-ਘਰ ਤੋਂ ਮੁਕੰਮਲ ਕੂੜਾ ਇਕੱਠਾ ਕਰਨ ਅਤੇ ਬਿਹਤਰ ਸਫਾਈ ਮਾਪਦੰਡ ਯਕੀਨੀ ਬਣਾਉਣ ਲਈ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਿਗਮ ਨਾਗਰਿਕਾਂ ਦੀ ਸੁਵਿਧਾ ਅਤੇ ਭਲਾਈ ਲਈ ਅੱਗੇ ਵੀ ਸਾਰੇ ਲੋੜੀਂਦੇ ਕਦਮ ਚੁੱਕਦਾ ਰਹੇਗਾ। ਇਸ ਮੌਕੇ ‘ਤੇ ਸਿਹਤ ਅਫ਼ਸਰ ਡਾ: ਯੋਗੇਸ਼ ਅਰੋੜਾ, ਚੀਫ ਸੈਨੇਟਰੀ ਅਫਸਰ ਜੇ.ਪੀ. ਬੱਬਰ, ਸੀਐਸਆਈ ਰਮਨ, ਹਲਕੇ ਨਾਲ ਸੰਬੰਧਿਤ ਵੱਖ ਵੱਖ ਵਾਰਡਾਂ ਦੇ ਕੌਂਸਲਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਇਕੱਤਰਤਾ ਅਗਲੀ ਖ਼ਬਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ ਵਲੋਂ ਐੱਸ.ਆਈ.ਆਰ. ਸੰਬੰਧੀ ਲਗਾਏ ਕੈਂਪਾਂ ਦਾ ਨਿਰੀਖਣ
Ad Position 24
No active advertisement