ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਭਾਰਤੀ ਜਨਤਾ ਪਾਰਟੀ ਸ਼ਹਿਰ ’ਚ 100 ਤੋਂ ਵਧੇਰੇ ਥਾਵਾਂ ’ਤੇ ਸਫਾਈ ਮੁਹਿੰਮ ਸ਼ੁਰੂ ਕਰੇਗੀ : ਸੰਧੂ

Ad Position 21
No active advertisement
ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਹਰਮਿੰਦਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਪੰਜਾਬ ਦੌਰੇ ਦੌਰਾਨ ਸਵਾਗਤ ਦੀਆਂ ਤਿਆਰੀਆਂ ਲਈ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ਮੀਟਿੰਗ ਹੋਈ। ਜਿਸ ‘ਚ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਸਲਿਲ ਕਪੂਰ ਅਤੇ ਮਨੀਸ਼ ਸ਼ਰਮਾ, ਮੋਹਿਤ ਮਹਾਜਨ, ਜਸਪਾਲ ਸਿੰਘ ਸ਼ੰਟੂ, ਕੌਂਸਲਰ ਗੌਰਵ ਗਿੱਲ, ਕ੍ਰਿਤੀ ਅਰੋੜਾ,ਸ਼ਰੂਤੀ ਵਿਜ, ਵਿਕਾਸ ਗਿੱਲ (ਸਾਰੇ ਕੌਸ਼ਲਰ) ਰਾਜੀਵ ਅਰੋੜਾ ਆਦਿ ਮੌਜੂਦ ਸਨ । ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ ਅਤੇ ਜਲੰਧਰ ਕੈਂਟ ‘ਚ ਨਵੇਂ ਬਣੇ ਆਧੁਨਿਕ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਨਗੇ ਅਤੇ ਵਾਰਾਣਸੀ ਲਈ ਨਵੀਂ ਰੇਲਗੱਡੀ ਨੂੰ ਵੀ ਹਰੀ ਝੰਡੀ ਦੇਣਗੇ। ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਫੇਰੀ ਨੂੰ ਇਤਿਹਾਸਕ ਅਤੇ ਯਾਦਗਾਰੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਸੂਬੇ ਭਰ ‘ਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਖੁਦ ਸਫਾਈ ਅਤੇ ਚੰਗੀ ਸਿਹਤ ਨੂੰ ਤਰਜੀਹ ਦਿੰਦੇ ਹਨ, ਇਸ ਲਈ ਉਨ੍ਹਾਂ ਦੀ ਫੇਰੀ ਨੂੰ ਯਾਦਗਾਰੀ ਬਣਾਉਣ ਅਤੇ ਸਾਰੇ ਪੰਜਾਬ ਵਾਸੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ 15 ਅਤੇ 16 ਜੁਲਾਈ ਨੂੰ ਦੋ ਦਿਨਾਂ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਅੰਮ੍ਰਿਤਸਰ, ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਅਧੀਨ ਆਉਂਦੇ 21 ਭਾਜਪਾ ਮੰਡਲਾਂ ‘ਚ 100 ਤੋਂ ਵੱਧ ਥਾਵਾਂ ‘ਤੇ ਸਫਾਈ ਮੁਹਿੰਮ ਚਲਾਈ ਜਾਵੇਗੀ ।

Ad Position 22
No active advertisement
ਪਿਛਲੀ ਖ਼ਬਰ ਏ.ਆਈ. ਨਵੀਆਂ ਸੰਭਾਵਨਾਵਾਂ ਪੈਦਾ ਕਰਨ ਵਾਲੀ ਤਕਨੀਕ- ਰਮਣੀਕ ਸਿੰਘ ਫ੍ਰੀਡਮ ਅਗਲੀ ਖ਼ਬਰ ਅਜੇ ਵੀ ਜਨਮ ਤੇ ਮੌਤ ਸਰਟੀਫਕੇਟਾਂ ਸੰਬੰਧੀ ਨਗਰ ਨਿਗਮ ’ਚ 20 ਹਜ਼ਾਰ ਦੇ ਕਰੀਬ ਅਰਜ਼ੀਆਂ ਲੰਬਿਤ ਕੰਮ ’ਚ ਤੇਜ਼ੀ ਲਿਆਉਣ ਲ...
Ad Position 24
No active advertisement