12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਹਲਕਾ ਅਜਨਾਲਾ ’ਚ ਮੁੱਖ ਮੰਤਰੀ ਮਾਨ ਦਾ ਲੋਕ ਮਿਲਣੀ ਪ੍ਰੋਗਰਾਮ ਹੋਇਆ ਮੁਲਤਵੀ

Ad Position 21
No active advertisement
ਅਜੀਤ ਡੈਸਕ 15-07-2026

ਅਜਨਾਲਾ, 14 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦਾ 18 ਜੁਲਾਈ ਸ਼ਨੀਵਾਰ ਨੂੰ ਹੋਣ ਵਾਲਾ ਲੋਕ ਮਿਲਣੀ ਪ੍ਰੋਗਰਾਮ ਮੁਲਤਵੀ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ 18 ਜੁਲਾਈ ਨੂੰ ਇਤਿਹਾਸਿਕ ਗੁਰਦੁਆਰਾ ਗੁਰੂ ਕਾ ਬਾਗ ਨਜ਼ਦੀਕ ਸਥਿਤ ਪਿੰਡ ਸੈਂਸਰਾ ਕਲਾਂ ਵਿਖੇ ਲੋਕ ਮਿਲਣੀ ਪ੍ਰੋਗਰਾਮ ਰੱਖਿਆ ਗਿਆ ਸੀ, ਜਿਸ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਸਨ। ਅੱਜ ਦੁਪਹਿਰ ਸਮੇਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਸੈਂਸਰਾ ਕਲਾਂ ਪਹੁੰਚ ਕੇ ਮੁੱਖ ਮੰਤਰੀ ਲੋਕ ਮਿਲਣੀ ਪ੍ਰੋਗਰਾਮ ਦੀ ਸਾਰੀ ਰੂਪ ਰੇਖਾ ਉਲੀਕੀ ਗਈ ਸੀ। ਦੇਰ ਸ਼ਾਮ ਇਹ ਪ੍ਰੋਗਰਾਮ ਮੁਲਤਵੀ ਹੋਣ ਦੀ ਖ਼ਬਰ ਸਾਹਮਣੇ ਆਈ।

Ad Position 22
No active advertisement
ਪਿਛਲੀ ਖ਼ਬਰ ਰਾਜਾ ਲਦੇਹ ਦਾ ਪਿੰਡ ਲਦੇਹ ਪਹੁੰਚਣ ’ਤੇ ਕੀਤਾ ਸਵਾਗਤ ਅਗਲੀ ਖ਼ਬਰ ਅੰਮ੍ਰਿਤਸਰ ਦੇ ਪਿੰਡ ਪੰਡੋਰੀ ’ਚ ਪੈਟਰੋਲ ਬੰਬ ਸੁੱਟਣ ਵਾਲੇ ਗੈਂਗਸਟਰ ਪੁਲਿਸ ਮੁਕਾਬਲੇ ’ਚ ਜ਼ਖਮੀ
Ad Position 24