12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਕੈਨੇਡਾ ਭੇਜਣ ਦੇ ਮਾਮਲੇ ’ਤੇ ਵਿਵਾਦ

Ad Position 21
No active advertisement
ਅਜੀਤ ਡੈਸਕ 15-07-2026

ਸੁਲਤਾਨਵਿੰਡ, 14 ਜੁਲਾਈ (ਗੁਰਨਾਮ ਸਿੰਘ ਬੁੱਟਰ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਨੂੰ ਕੈਨੇਡਾ ਭੇਜਣ ਸਬੰਧੀ ਉੱਠੇ ਵਿਵਾਦ ਨੂੰ ਲੈ ਕੇ ਸਿੱਖ ਜਥੇਬੰਦੀਆ ਵਲੋਂ ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖ਼ੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਵਿਰੋਧ ਵਿਚ ਪੁਤਲਾ ਫੂਕਿਆ ਗਿਆ ਅਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਜ਼ਿੰਮੇਵਾਰ ਧਿਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ। ਪ੍ਰਦਰਸ਼ਨ ਵਿਚ ਸ਼ਾਮਿਲ ਜਥਾ ਸਿਰਲੱਥ ਖਾਲਸਾ ਦੇ ਮੁੱਖ ਸੇਵਾਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ ਅਤੇ ਸ਼੍ਰੀ ਗੁਰੂ ਗ੍ਰੰਥ ਸਤਿਕਾਰ ਕਮੇਟੀ ਦੇ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਹਰ ਸਿੱਖ ਲਈ ਸਰਵਉੱਚ ਹੈ ਅਤੇ ਇਸ ਨਾਲ ਜੁੜੇ ਕਿਸੇ ਵੀ ਮਾਮਲੇ ਨੂੰ ਬਹੁਤ ਹੀ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰੂਪਾਂ ਦੀ ਸੰਭਾਲ ਅਤੇ ਵਿਦੇਸ਼ ਭੇਜਣ ਦੀ ਪ੍ਰਕਿਰਿਆ ਸਬੰਧੀ ਕਈ ਸਵਾਲ ਖੜ੍ਹੇ ਹੋਏ ਹਨ, ਜਿਨ੍ਹਾਂ ਦੇ ਸਪੱਸ਼ਟ ਜਵਾਬ ਦਿੱਤੇ ਜਾਣੇ ਚਾਹੀਦੇ ਹਨ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਸਾਰੇ ਤੱਥ ਸੰਗਤ ਦੇ ਸਾਹਮਣੇ ਰੱਖੇ ਜਾਣ ਅਤੇ ਪੂਰੇ ਮਾਮਲੇ ਦੀ ਪਾਰਦਰਸ਼ੀ ਜਾਂਚ ਕਰਵਾਈ ਜਾਵੇ । ਰੋਸ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਧਾਰਮਿਕ ਨਾਅਰੇ ਲਗਾਏ ਅਤੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਤੇ ਸਤਿਕਾਰ ਨਾਲ ਕੋਈ ਵੀ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਵਿਅਕਤੀ ਜਾਂ ਸੰਸਥਾ ਦੀ ਲਾਪਰਵਾਹੀ ਜਾਂ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਨੌਜਵਾਨ ਨੇ ਸ਼ਤਾਬਦੀ ਐਕਸਪ੍ਰੈੱਸ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਮਾਮਲਾ-ਹਵਾਈ ਅੱਡੇ ਦੀ ਸੁਰੱਖਿਆ ਦਾ
Ad Position 24