12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਅਣਪਛਾਤੇ ਨੌਜਵਾਨ ਨੇ ਸ਼ਤਾਬਦੀ ਐਕਸਪ੍ਰੈੱਸ ਰੇਲ ਗੱਡੀ ਹੇਠਾਂ ਆ ਕੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 15-07-2026

ਮਾਨਾਂਵਾਲਾ, 14 ਜੁਲਾਈ (ਗੁਰਦੀਪ ਸਿੰਘ ਨਾਗੀ)- ਅੰਮ੍ਰਿਤਸਰ- ਦਿੱਲੀ ਕੌਮੀ ਰੇਲ ਮਾਰਗ ’ਤੇ ਸਥਿਤ ਰੇਲਵੇ ਸਟੇਸ਼ਨ ਮਾਨਾਂਵਾਲਾ ’ਤੇ ਇਕ ਅਣਪਛਾਤੇ ਨੌਜਵਾਨ ਵਲੋਂ ਰੇਲ ਗੱਡੀ ਅੱਗੇ ਆ ਕੇ ਖ਼ੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। ਰੇਲਵੇ ਪੁਲਿਸ ਦੇ ਏ.ਐੱਸ.ਆਈ. ਮਹਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਕਰੀਬ 11 ਵਜੇ ਦਿੱਲੀ ਤੋਂ ਅੰਮ੍ਰਿਤਸਰ ਆ ਰਹੀ ਸ਼ਤਾਬਦੀ ਐਕਸਪ੍ਰੈੱਸ ਗੱਡੀ ਨੰਬਰ 499/27 ਜਦੋਂ ਰੇਲਵੇ ਸਟੇਸ਼ਨ ਮਾਨਾਂਵਾਲਾ ਨੇੜੇ ਪਹੁੰਚੀ ਤਾਂ ਇਕ ਵਿਅਕਤੀ ਨੇ ਅਚਾਨਕ ਰੇਲ ਗੱਡੀ ਅੱਗੇ ਆ ਕੇ ਖੁਦਕੁਸ਼ੀ ਕਰ ਲਈ, ਜਿਸ ਦੀ ਜਾਣਕਾਰੀ ਸ਼ਤਾਬਦੀ ਦੇ ਡਰਾਈਵਰ ਨੇ ਤੁਰੰਤ ਰੇਲਵੇ ਸਟੇਸ਼ਨ ਮਾਨਾਂਵਾਲਾ ਵਿਖੇ ਸੂਚਿਤ ਕੀਤਾ ਤਾਂ ਜੀ.ਆਰ.ਪੀ. ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਦੇਖਿਆ ਤਾਂ ਰੇਲ ਗੱਡੀ ਹੇਠਾਂ ਆਉਣ ਵਾਲੇ ਵਿਅਕਤੀ ਦੀ ਮੌਤ ਹੋ ਚੁੱਕੀ ਸੀ। ਏ.ਐੱਸ.ਆਈ. ਮਹਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30 ਸਾਲ ਦੇ ਕਰੀਬ ਹੈ ਅਤੇ ਉਸ ਨੇ ਕਾਲੇ ਰੰਗ ਦੀ ਪੈਂਟ ਤੇ ਕਾਲੇ ਰੰਗ ਦੀ ਚੈੱਕ ਕਮੀਜ਼ ਪਾਈ ਹੋਈ ਹੈ । ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੇੜਲੇ ਪਿੰਡਾਂ ਵਿਚ ਪਤਾ ਕੀਤਾ ਗਿਆ ਪਰ ਇਸ ਨੌਜਵਾਨ ਬਾਰੇ ਕੋਈ ਜਾਣਕਾਰੀ ਨਾ ਮਿਲਣ ਕਰਕੇ ਉਸਦੀ ਲਾਸ਼ ਥਾਣਾ ਜੀ.ਆਰ.ਪੀ. ਅੰਮ੍ਰਿਤਸਰ ਦੀ ਮੋਰਚਰੀ ਵਿਚ 72 ਘੰਟੇ ਲਈ ਸ਼ਨਾਖ਼ਤ ਲਈ ਰੱਖੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਵਲੋਂ ਜਥੇਦਾਰ ਦੇ ਨਾਂਅ ਸ਼ਿਕਾਇਤ ਪੱਤਰ ਦੇ ਕੇ ਐਡਵੋਕੇਟ ਕਲੇਰ ਖ਼ਿਲਾਫ਼ ਕਾਰਵਾਈ ਦੀ ਮੰਗ... ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਕੈਨੇਡਾ ਭੇਜਣ ਦੇ ਮਾਮਲੇ ’ਤੇ ਵਿਵਾਦ
Ad Position 24