10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਅੰਮ੍ਰਿਤਸਰ ’ਚ ਹੋਵੇਗੀ ਆਂਗਣਵਾੜੀ ਵਰਕਰਜ਼ ਯੂਨੀਅਨ (ਸੀਟੂ) ਦੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ

Ad Position 21
No active advertisement
ਅਜੀਤ ਡੈਸਕ 16-07-2026

ਅੰਮ੍ਰਿਤਸਰ, 15 ਜੁਲਾਈ (ਰੇਸ਼ਮ ਸਿੰਘ)-ਆਂਗਣਵਾੜੀ ਵਰਕਰਜ਼ ਯੂਨੀਅਨ (ਸੀਟੂ) ਵਲੋਂ ਆਗਾਮੀ 16 ਤੋਂ 18 ਅਗਸਤ 2026 ਨੂੰ ਅੰਮ੍ਰਿਤਸਰ ਵਿਖੇ ਹੋਣ ਜਾ ਰਹੀ ਆਲ ਇੰਡੀਆ ਵਰਕਿੰਗ ਕਮੇਟੀ ਦੀ ਮੀਟਿੰਗ ਦੀਆਂ ਤਿਆਰੀਆਂ ਨੂੰ ਲੈ ਕੇ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸੁਭਾਸ਼ ਰਾਣੀ ਨੇ ਦੱਸਿਆ ਕਿ ਅੰਮ੍ਰਿਤਸਰ ਵਿਖੇ ਹੋਣ ਵਾਲੀ ਇਸ ਰਾਸ਼ਟਰੀ ਪੱਧਰ ਦੀ ਵਰਕਿੰਗ ਕਮੇਟੀ ਮੀਟਿੰਗ ਵਿਚ ਜੰਮੂ-ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਦੇ ਸਮੁੱਚੇ ਭਾਰਤ ਦੇ ਵਰਕਰ ਅਤੇ ਅਹੁਦੇਦਾਰ ਸ਼ਾਮਿਲ ਹੋਣਗੇ । ਮੀਟਿੰਗ ਦੌਰਾਨ ਦੇਸ਼ ਭਰ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਅਤੇ ਭਵਿੱਖੀ ਸੰਘਰਸ਼ਾਂ ਦੀ ਰੂਪ-ਰੇਖਾ ਸਬੰਧੀ ਗੰਭੀਰ ਵਿਚਾਰ-ਵਟਾਂਦਰਾ ਕਰਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੀਟੂ ਦੇ ਸੂਬਾਈ ਮੀਤ ਪ੍ਰਧਾਨ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਵਿਸ਼ਵਾਸ ਦਿਵਾਇਆ ਕਿ ਸੀਟੂ ਹਮੇਸ਼ਾ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਦੀ ਹਮਾਇਤ ਕਰਦਾ ਰਿਹਾ ਹੈ ਅਤੇ ਹੱਕ ਮਿਲਣ ਤੱਕ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਰਹੇਗਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੂਹ ਵਰਕਰਾਂ ਨੂੰ 29 ਜੁਲਾਈ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿਖੇ ਹੋ ਰਹੀ ਕੌਮੀ ਪੱਧਰ ਦੀ ਕਨਵੈਂਸ਼ਨ ਵਿਚ ਵੱਧ ਤੋਂ ਵੱਧ ਸਾਥੀਆਂ ਸਮੇਤ ਸ਼ਾਮਿਲ ਹੋਣ ਦੀ ਜ਼ੋਰਦਾਰ ਅਪੀਲ ਕੀਤੀ। ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਕੌਰ, ਜ਼ਿਲ੍ਹਾ ਜਨਰਲ ਸਕੱਤਰ ਬਲਜਿੰਦਰ ਕੌਰ ਰਈਆ, ਵਿੱਤ ਸਕੱਤਰ ਜਸਪਾਲ ਕੌਰ, ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੌਰ, ਇੰਦਰਜੀਤ ਕੌਰ ਕਲਾਨੌਰ, ਇੰਦਰਜੀਤ ਕੌਰ ਫਤਿਹਗੜ੍ਹ ਚੂੜੀਆਂ, ਚਰਨਜੀਤ ਕੌਰ ਮਜੀਠਾ, ਅਮਨਦੀਪ ਕੌਰ, ਨਿਰਮਲਜੀਤ ਕੌਰ, ਹਰਜਿੰਦਰ ਕੌਰ, ਸੰਦੀਪ ਕੌਰ, ਹਰਕਵਲਜੀਤ ਕੌਰ, ਗੁਰਿੰਦਰ ਕੌਰ ਅਜਨਾਲਾ, ਜਗਜੀਤ ਕੌਰ ਅਤੇ ਵਿਸ਼ਵਾ ਦੀਨਾਨਗਰ ਹਾਜ਼ਰ ਸਨ। ਇਸ ਤੋਂ ਇਲਾਵਾ ਸੀਟੂ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਚਰਨਜੀਤ ਸਿੰਘ ਮਜੀਠਾ, ਕਾਮਰੇਡ ਕਿਰਪਾ ਰਾਮ, ਕਾਮਰੇਡ ਜਸਬੀਰ ਸਿੰਘ ਝਬਾਲ ਅਤੇ ਐਡਵੋਕੇਟ ਕੰਵਲਜੀਤ ਕੌਰ ਸਮੇਤ ਕਈ ਹੋਰ ਪ੍ਰਮੁੱਖ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਸਰਕਾਰੀਆ ਤੇ ਹਰਪ੍ਰਤਾਪ ਅਜਨਾਲਾ ਨੇ ਚੋਣਾਂ ਸੰਬੰਧੀ ਕੀਤੇ ਰਾਜਨੀਤਿਕ ਵਿਚਾਰ ਵਟਾਂਦਰੇ ਅਗਲੀ ਖ਼ਬਰ ਵੋਟਰ ਸੂਚੀ ਦੀ ਵਿਸ਼ੇਸ਼ ਸੁਧਾਈ ਸੂਚੀ ਤਹਿਤ ਹੁਣ ਘਰ-ਘਰ ਸਰਵੇਖਣ 3 ਅਗਸਤ ਤੱਕ : ਡੀ. ਸੀ.
Ad Position 24