10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਵਿਧਾਇਕ ਸਰਕਾਰੀਆ ਤੇ ਹਰਪ੍ਰਤਾਪ ਅਜਨਾਲਾ ਨੇ ਚੋਣਾਂ ਸੰਬੰਧੀ ਕੀਤੇ ਰਾਜਨੀਤਿਕ ਵਿਚਾਰ ਵਟਾਂਦਰੇ

Ad Position 21
No active advertisement
ਅਜੀਤ ਡੈਸਕ 16-07-2026

ਰਾਜਾਸਾਂਸੀ, 15 ਜੁਲਾਈ (ਹਰਦੀਪ ਸਿੰਘ ਖੀਵਾ) ਕਾਂਗਰਸ ਪਾਰਟੀ ਦੇ ਮਾਝਾ ਬ੍ਰਿਗੇਡ ਦੇ ਲੀਡਰ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਰਾਜਾਸਾਂਸੀ ਦੇ ਵਿਧਾਇਕ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਅਤੇ ਹਲਕਾ ਅਜਨਾਲਾ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਤੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸਾਲ 2027 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਰਾਜਨੀਤਿਕ ਅਹਿਮ ਵਿਚਾਰ ਵਿਟਾਂਦਰੇ ਕੀਤੇ ਗਏ, ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਸੂਬੇ ਵਿਚ ਕਾਂਗਰਸ ਪਾਰਟੀ ਜਿੱਤ ਦਾ ਇਤਿਹਾਸ ਸਿਰਜੇਗੀ, ਉੱਥੇ ਨਾਲ ਹੀ ਵਿਧਾਨ ਸਭਾ ਹਲਕਾ ਅਜਨਾਲਾ ਤੇ ਰਾਜਾਸਾਂਸੀ ਤੋਂ ਪੂਰੀ ਸ਼ਾਨ ਨਾਲ ਸੀਟਾਂ ਜਿੱਤ ਕੇ ਪਾਰਟੀ ਹਾਈ ਕਮਾਂਡ ਦੀ ਝੋਲੀ ਵਿਚ ਪਾਈਆਂ ਜਾਣਗੀਆਂ। ਵਿਧਾਇਕ ਸਰਕਾਰੀਆ ਵਲੋਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਗ੍ਰਹਿ ਵਿਖੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਦੀ ਵਿਉਂਤਬੰਦੀ ਲਈ ਹਲਕਾ ਅਜਨਾਲਾ ਤੇ ਹਲਕਾ ਰਾਜਾਸਾਂਸੀ ਦੇ ਰਾਜਨੀਤਕ ਮਸਲੇ ਤੇ ਲੰਮੀ ਮੀਟਿੰਗ ਕੀਤੀ ਗਈ। ਇਸ ਦੌਰਾਨ ਮਾਝਾ ਬ੍ਰਿਗੇਡ ਦੇ ਧਾਕੜ ਆਗੂ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਹਰਪ੍ਰਤਾਪ ਸਿੰਘ ਅਜਨਾਲਾ ਤੇ ਉਨ੍ਹਾਂ ਦਾ ਪਰਿਵਾਰ ਦਹਾਕਿਆਂ ਤੋਂ ਅਜਨਾਲਾ ਹਲਕੇ ਦੇ ਹਰ ਪਿੰਡ ਵਿਚ ਜਾ ਕੇ ਪਾਰਟੀ ਦਾ ਪ੍ਰਚਾਰ ਕਰ ਰਹੇ ਹਨ ਤੇ ਉਹ ਲੋਕਾਂ ਦੇ ਹਰਮਨ ਪਿਆਰੇ ਲੀਡਰ ਹਨ ਅਤੇ ਲੋਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ਵਿੱਚ ਵਿਧਾਨ ਸਭਾ ਚੋਣਾਂ ‘ਚ ਪੰਜਾਬ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਅਜਨਾਲਾ ਸੀਟ ਜਿੱਤ ਕੇ ਕਾਂਗਰਸ ਦੇ ਹੱਥ ਮਜ਼ਬੂਤ ਕਰਨਗੇ। ਇਸ ਮੌਕੇ ਕੰਵਰਪਰਤਾਪ ਸਿੰਘ ਅਜਨਾਲਾ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀ ਲੋਕਾਂ ਨੂੰ ਡਿਜੀਟਲ ਨਾਗਰਿਕ ਸੇਵਾਵਾਂ ਬਾਰੇ ਕਰਨਗੇ ਜਾਗਰੂਕ ਅਗਲੀ ਖ਼ਬਰ ਅੰਮ੍ਰਿਤਸਰ ’ਚ ਹੋਵੇਗੀ ਆਂਗਣਵਾੜੀ ਵਰਕਰਜ਼ ਯੂਨੀਅਨ (ਸੀਟੂ) ਦੀ ਆਲ ਇੰਡੀਆ ਵਰਕਿੰਗ ਕਮੇਟੀ ਮੀਟਿੰਗ
Ad Position 24