11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

‘ਆਪ’ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ-ਚੇਅਰਮੈਨ ਬਰਾੜ

Ad Position 21
No active advertisement
ਅਜੀਤ ਡੈਸਕ 16-07-2026

ਅੰਮ੍ਰਿਤਸਰ, 15 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)- ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਲੋਕਾਂ ਨਾਲ ਕੀਤੇ ਆਪਣੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕਰਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਸ਼ੁਰੂਆਤ ਕਰਕੇ ਆਪਣੀ ਆਖਰੀ ਗਰੰਟੀ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਬਰਾੜ ਨੇ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਦੀਆਂ ਮਾਵਾਂ ਅਤੇ ਧੀਆਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਨ੍ਹਾਂ ਵਿਚ ਖੁਸ਼ੀ ਅਤੇ ਸੰਤੁਸ਼ਟੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਸੁਰੱਖਿਆ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪੰਜਾਬ ਦੇ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਸਾਲਾਨਾ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ, ਜਦਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਉਪਲਬੱਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ‘ਚ ਲਿਆਂਦੀ ਗਈ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਅੱਜ ਪੰਜਾਬ ਸਿੱਖਿਆ ਦੇ ਖੇਤਰ ‘ਚ ਦੇਸ਼ ਦੇ ਮੋਹਰੀ ਸੂਬਿਆਂ ‘ਚ ਸ਼ਾਮਿਲ ਹੋ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਨੇ ਐੱਸ.ਓ.ਐੱਫ. ਉਲੰਪਿਆਡ ’ਚ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕੀਤੀਆਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਦੇ ਜਥੇਬੰਦਕ ਸਕੱਤਰ ਜਥੇ. ਅਮਰੀਕ ਸਿੰਘ ਨੰਗਲ ਦਾ ਅਚਾਨਕ ਦਿਹਾਂਤ
Ad Position 24