03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਨਗਰ ਨਿਗਮ ਵਲੋਂ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰੋਂ ਸੜਕ ਤੇ ਫੁੱਟਪਾਥ ਤੋਂ ਨਾਜਾਇਜ਼ ਕਬਜ਼ੇ ਹਟਾਏ

Ad Position 21
No active advertisement
ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਜਸਵੰਤ ਸਿੰਘ ਜੱਸ)-ਨਗਰ ਨਿਗਮ ਕਮਿਸ਼ਨਰ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਤੇ ਵਧੀਕ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਨਿਗਮ ਦੇ ਅਸਟੇਟ ਵਿੰਗ ਵਲੋਂ ਸਥਾਨਕ ਪਾਸ਼ ਇਲਾਕੇ ਲਾਰੈਂਸ ਰੋਡ ਸਥਿਤ ਬਿਜਲੀ ਪਹਿਲਵਾਨ ਮੰਦਰ ਦੇ ਬਾਹਰ ਵਿਸ਼ੇਸ਼ ਮੁਹਿੰਮ ਚਲਾ ਕੇ ਸੜਕ ਅਤੇ ਫੁੱਟਪਾਥ ‘ਤੇ ਕੀਤੇ ਨਾਜਾਇਜ਼ ਕਬਜ਼ੇ ਹਟਾਏ ਗਏ। ਇਹ ਕਾਰਵਾਈ ਸਕੱਤਰ-ਕਮ-ਅਸਟੇਟ ਅਫਸਰ ਸੁਸ਼ਾਂਤ ਭਾਟੀਆ ਤੇ ਅਸਟੇਟ ਅਫਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਨਿਗਮ ਅਧਿਕਾਰੀਆਂ ਨੇ ਦੱਸਿਆ ਕਿ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਮੰਦਰ ਦੇ ਬਾਹਰ ਸੜਕ ਅਤੇ ਫੁੱਟਪਾਥ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਕਾਰਨ ਪੈਦਲ ਚੱਲਣ ਵਾਲੇ ਲੋਕਾਂ, ਸ਼ਰਧਾਲੂਆਂ, ਬਜ਼ੁਰਗਾਂ ਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਨ ਹਿੱਤ ਨੂੰ ਧਿਆਨ ਵਿਚ ਰੱਖਦਿਆਂ ਚਲਾਈ ਇਸ ਮੁਹਿੰਮ ਦੌਰਾਨ ਸੜਕ ਅਤੇ ਫੁੱਟਪਾਥ ਤੋਂ ਸਾਰੇ ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਚੇਤਾਵਨੀ ਦੇਣ ਦੇ ਬਾਵਜੂਦ ਮੁੜ ਕਬਜ਼ੇ ਕੀਤੇ ਗਏ, ਜਿਸ ਕਾਰਨ ਇਹ ਕਾਰਵਾਈ ਕਰਨੀ ਪਈ। ਉਨ੍ਹਾਂ ਨਾਜਾਇਜ਼ ਕਬਜ਼ਾਧਾਰਕਾਂ ਸਪੱਸ਼ਟ ਚਿਤਾਵਨੀ ਦਿੱਤੀ ਹੈ ਕਿ ਜੇਕਰ ਭਵਿੱਖ ਵਿਚ ਦੁਬਾਰਾ ਸਰਕਾਰੀ ਜ਼ਮੀਨ, ਸੜਕ ਜਾਂ ਫੁੱਟਪਾਥ ‘ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਤਾਂ ਤੁਰੰਤ ਹਟਾਇਆ ਜਾਵੇਗਾ ਅਤੇ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਇਹ ਮੁਹਿੰਮ ਇੰਸਪੈਕਟਰ ਪ੍ਰੀਤੀ ਚੌਹਾਨ ਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਅਸਟੇਟ ਵਿੰਗ ਦੀ ਟੀਮ ਵਲੋਂ ਚਲਾਈ ਗਈ। ਨਿਗਮ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਰਕਾਰੀ ਥਾਂ ‘ਤੇ ਨਾਜਾਇਜ਼ ਕਬਜ਼ਾ ਕੀਤਾ ਜਾਂਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਨਗਰ ਨਿਗਮ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।

Ad Position 22
No active advertisement
ਪਿਛਲੀ ਖ਼ਬਰ ਧੁਰੀ ਵਿਖੇ ਸਫ਼ਾਈ ਸੇਵਕਾਂ ’ਤੇ ਲਾਠੀਚਾਰਜ ਤੇ ਗ੍ਰਿਫ਼ਤਾਰੀਆਂ ਖ਼ਿਲਾਫ਼ ਪੰਜਾਬ ਭਰ ਵਿੱਚ ਹੋਵੇਗਾ ਤਿੱਖਾ ਸੰਘਰਸ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਨਾਲ ਆਤਮ ਨਿਰਭਰ ਪੰਜਾਬ ਬਣਨ ਲਈ ਕਈ ਵਿਕਾਸ ਤੇ ਜਨਸੁਧਾਰ ਯੋਜਨਾਵਾਂ ਦੀ ਮਿਲੇਗੀ ਸੌਗਾਤ-...
Ad Position 24
No active advertisement