05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2026

ਏਡਿਡ ਸਕੂਲ ਯੂਨੀਅਨ ਵਲੋਂ ਸਿੱਖਿਆ ਵਿਭਾਗ ਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਤਿੱਖੇ ਸੰਘਰਸ਼ ਦਾ ਐਲਾਨ

Ad Position 21
No active advertisement
ਅਜੀਤ ਡੈਸਕ 17-07-2026

ਅੰਮ੍ਰਿਤਸਰ, 16 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਏਡਿਡ ਸਕੂਲ ਯੂਨੀਅਨ ਅੰਮ੍ਰਿਤਸਰ ਵਲੋਂ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਖ਼ਿਲਾਫ਼ ਤਿੱਖੇ ਸੰਘਰਸ਼ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਜਨਰਲ ਸਕੱਤਰ ਅਜੈ ਚੌਹਾਨ ਨੇ ਸਾਂਝੇ ਤੌਰ ‘ਤੇ ਐਲਾਨ ਕਰਦਿਆਂ ਕਿਹਾ ਕਿ ਵਿਭਾਗੀ ਨਾਕਾਮੀਆਂ ਅਤੇ ਮੰਗਾਂ ਵੱਲ ਕੀਤੇ ਜਾ ਰਹੇ ਲਗਾਤਾਰ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਸਮੁੱਚਾ ਏਡਿਡ ਸਟਾਫ਼ ਅਤੇ ਪੈਨਸ਼ਨਰਜ਼ ਸਾਥੀ 21 ਜੁਲਾਈ 2026 ਨੂੰ ਸਵੇਰੇ 10:30 ਵਜੇ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ) ਪੰਜਾਬ ਦੇ ਦਫ਼ਤਰ ਅੱਗੇ ਇਕ ਵਿਸ਼ਾਲ ਰੋਸ ਧਰਨਾ ਦੇਣ ਲਈ ਮਜਬੂਰ ਹੋਏ ਹਨ। ਯੂਨੀਅਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿਭਾਗ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਸਰਕਾਰ ਨੂੰ ਗੋਡੇ ਟੇਕਣ ਲਈ ਮਜਬੂਰ ਕਰ ਦੇਵੇਗਾ। ਉਨ੍ਹਾਂ ਦੱਸਿਆ ਕਿ 4 ਜੂਨ 2026 ਨੂੰ ਜਥੇਬੰਦੀ ਦੀ ਕੈਬਨਿਟ ਸਬ-ਕਮੇਟੀ ਨਾਲ ਵਿੱਤ ਮੰਤਰੀ ਪੰਜਾਬ ਦੇ ਦਫ਼ਤਰ ‘ਚ ਹੋਈ ਅਹਿਮ ਮੀਟਿੰਗ ਦੌਰਾਨ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਵਲੋਂ ਵਿਭਾਗੀ ਅਫ਼ਸਰਾਂ ਨੂੰ ਸਪਸ਼ਟ ਹੁਕਮ ਦਿੱਤੇ ਗਏ ਸਨ ਕਿ ਬਿਨਾਂ ਆਡਿਟ ਪੈਰਾ ਰਿਪੋਰਟ ਦੀ ਉਡੀਕ ਕੀਤੇ ਜਨਵਰੀ ਤੋਂ ਮਾਰਚ 2026 ਦੀ ਗ੍ਰਾਂਟ ਤੁਰੰਤ ਜਾਰੀ ਕੀਤੀ ਜਾਵੇ, ਪਰ ਬੜੇ ਅਫ਼ਸੋਸ ਦੀ ਗੱਲ ਹੈ ਕਿ ਅੱਜ ਡੇਢ ਮਹੀਨਾ ਲੰਘ ਜਾਣ ਦੇ ਬਾਵਜੂਦ ਵੀ ਇਹ ਗ੍ਰਾਂਟਾਂ ਜਾਰੀ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਸਮੁੱਚੇ ਪੰਜਾਬ ਦਾ ਏਡਿਡ ਸਟਾਫ਼ ਭੁੱਖਮਰੀ ਦੀ ਕਗਾਰ ‘ਤੇ ਪਹੁੰਚ ਚੁੱਕਾ ਹੈ ਅਤੇ ਇਸੇ ਰੋਸ ਵਜੋਂ ਇਹ ਮੋਰਚਾ ਖੋਲ੍ਹਿਆ ਜਾ ਰਿਹਾ ਹੈ। ਆਗੂਆਂ ਨੇ ਦੱਸਿਆ ਕਿ ਮਾਣਯੋਗ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਅਪ੍ਰੈਲ 2026 ਤੋਂ ਦਸੰਬਰ 2026 ਤੱਕ ਦੀ ਐਡਵਾਂਸ ਗ੍ਰਾਂਟ ਹਾਲੇ ਤੱਕ ਜਾਰੀ ਨਹੀਂ ਕੀਤੀ ਗਈ, ਜਿਸ ਕਾਰਨ ਕਰਮਚਾਰੀਆਂ ‘ਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਯੂਨੀਅਨ ਆਗੂਆਂ ਨੇ ਸੇਵਾਮੁਕਤ ਏਡਿਡ ਕਰਮਚਾਰੀਆਂ ਦਾ ਪੀ.ਪੀ.ਓ. ਆਰਡਰ ਜਾਰੀ ਕਰਨ, ਸੇਵਾਮੁਕਤ ਹੋਏ ਜਾਂ ਮੌਜੂਦਾ ਇਨ-ਸਰਵਿਸ ਸਟਾਫ਼ ਦੇ 01-01-2016 ਤੋਂ 31-12-2016 ਤੱਕ ਦੇ ਏਰੀਅਰ ਤੁਰੰਤ ਜਾਰੀ ਕਰਨ, ਵਿੱਤ ਵਿਭਾਗ ਦੇ ਪੱਤਰ ਅਨੁਸਾਰ 01-07-2021 ਤੋਂ 30-06-2024 ਦੇ ਬਕਾਏ ਦੀ ਪਹਿਲੀ ਕਿਸ਼ਤ ਤੁਰੰਤ ਜਾਰੀ ਕਰਨ, ਟਰਾਂਸਫਰ ਪਾਲਿਸੀ ਲਾਗੂ ਕਰਨ ਤੇ ਹੋਰਨਾਂ ਸਕੂਲਾਂ/ਸੰਸਥਾਵਾਂ ‘ਚ ਡੇਪੂਟੇਸ਼ਨ ‘ਤੇ ਭੇਜਣ ਅਤੇ ਏਡਿਡ ਸਕੂਲਾਂ ‘ਚ ਪੜ੍ਹਦੇ ਲੋੜਵੰਦ ਬੱਚਿਆਂ ਨੂੰ ਵਰਦੀਆਂ ਅਤੇ ਵਿੱਦਿਅਕ ਟੂਰ ‘ਤੇ ਜਾਣ ਦੀ ਗ੍ਰਾਂਟ ਦੇਣ ਕਰਨ ਦੀ ਮੰਗ ਕੀਤੀ। ਇਸ ਸੰਬੰਧ ਸਰਪ੍ਰਸਤ ਅਤੇ ਪੈਨਸ਼ਨਰਜ ਸੈਲ ਦੇ ਸੂਬਾ ਪ੍ਰਧਾਨ ਗੁਰਚਰਨ ਸਿੰਘ ਚਾਹਲ, ਡਾ. ਗੁਰਮੀਤ ਸਿੰਘ ਬੰਗਾ ਅਤੇ ਸਮੁੱਚੇ ਯੂਨਿਟ ਤੋਂ ਮੈਂਬਰਾਂ ਨੇ ਸਰਕਾਰ ਦੀ ਏਡਿਡ ਸਟਾਫ ਪ੍ਰਤੀ ਅਣਗੌਲਿਆ ਕਰਨ ਦੀ ਨੀਤੀ ਦੀ ਨਿੰਦਾ ਕੀਤਾ ਅਤੇ ਭਰਵੇਂ ਜੱਥੇ ਨਾਲ ਧਰਨੇ ‘ਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ। ਇਸ ਮੌਕੇ ਪ੍ਰਿੰ: ਵਿਕਾਸ ਪ੍ਰਾਸ਼ਰ, ਰਾਜਕੁਮਾਰ ਮਿਸ਼ਰਾ, ਜਗਜੀਤ ਸਿੰਘ ਗੁਜਰਾਲ, ਗੁਰਪ੍ਰੀਤ ਸਿੰਘ ਬੇਦੀ, ਰਿਸ਼ੀ ਨਈਅਰ, ਸੰਜੀਵ ਕੁਮਾਰ, ਰਾਜਬਿੰਦਰ ਸਿੰਘ, ਗੁਰਵਿੰਦਰ ਸਿੰਘ, ਪੰਕਜ ਹੁੱਡਾ, ਸਰਬਜੀਤ ਕੌਰ, ਕਿਰਨ, ਕੁਸਮ ਕੁਮਾਰੀ, ਸੋਨੀਆ, ਸਿੰਮੀ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਨੇ ਨਾਨ ਟੀਚਿੰਗ ਨੂੰ ਸਿਖਾਏ ਕੰਪਿਊਟਰ ਸਕਿੱਲਸ ਅਗਲੀ ਖ਼ਬਰ ਜੈ ਸ੍ਰੀ ਕ੍ਰਿਸ਼ਨੀਆ ਮੰਦਰ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ
Ad Position 24
No active advertisement