13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਸਾਬਕਾ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਮੱਥਾ ਟੇਕਿਆ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸਾਬਕਾ ਭਾਰਤੀ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਨੇ ਆਪਣੀ ਪਤਨੀ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਸ੍ਰੀ ਲਕਸ਼ਮੀ ਭਗਵਾਨ ਦਾ ਅਸ਼ੀਰਵਾਦ ਲਿਆ ਅਤੇ ਦੇਸ਼ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਇਸ ਦੌਰਾਨ ਮੇਜਰ ਜਨਰਲ ਰਾਜੀਵ ਕਪੂਰ ਤੇ ਹੋਰ ਫੌਜੀ ਅਧਿਕਾਰੀ ਉਨ੍ਹਾਂ ਨਾਲ ਮੌਜੂਦ ਸਨ। ਸ੍ਰੀ ਦੁਰਗਿਆਣਾ ਮੰਦਰ ਵਿਖੇ ਪਹੁੰਚਣ ‘ਤੇ ਮੰਦਰ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਆਪਣੇ ਸਾਥੀਆਂ ਸਮੇਤ ਜਨਰਲ ਉਪੇਂਦਰ ਦਿਵੇਦੀ ਤੇ ਉਨ੍ਹਾਂ ਦੀ ਪਤਨੀ ਦਾ ਸਵਾਗਤ ਕੀਤਾ। ਮੰਦਰ ਕਮੇਟੀ ਵਲੋਂ ਆਯੋਜਿਤ ਇਕ ਸੰਖੇਪ ਸਨਮਾਨ ਸਮਾਰੋਹ ‘ਚ ਪ੍ਰਧਾਨ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਜਨਰਲ ਉਪੇਂਦਰ ਦਿਵੇਦੀ ਨੂੰ ਸ੍ਰੀ ਦੁਰਗਿਆਣਾ ਮੰਦਰ ਦਾ ਯਾਦਗਾਰੀ ਮਾਡਲ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰੱਖਿਆ ‘ਚ ਫੌਜ ਦੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਜਨਰਲ ਦਿਵੇਦੀ ਨੇ ਆਪਣੇ ਕਾਰਜਕਾਲ ਦੌਰਾਨ ਦੇਸ਼ ਦੀ ਸੁਰੱਖਿਆ ਲਈ ਮਹੱਤਵਪੂਰਨ ਸੇਵਾ ਕੀਤੀ ਹੈ। ਮੰਦਰ ‘ਚ ਉਨ੍ਹਾਂ ਦੀ ਫੇਰੀ ਨੇ ਸ਼ਰਧਾਲੂਆਂ ਅਤੇ ਪ੍ਰਬੰਧਨ ਕਮੇਟੀ ‘ਚ ਮਾਣ ਦੀ ਭਾਵਨਾ ਪੈਦਾ ਕੀਤੀ ਹੈ। ਜਨਰਲ ਉਪੇਂਦਰ ਦਿਵੇਦੀ ਨੇ ਮੰਦਰ ਪ੍ਰਬੰਧਨ ਦੁਆਰਾ ਦਿਖਾਏ ਗਏ ਸਨਮਾਨ ਲਈ ਧੰਨਵਾਦ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਦੁਰਗਿਆਣਾ ਮੰਦਰ ਵਰਗੇ ਪਵਿੱਤਰ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਨ ਨਾਲ ਅਧਿਆਤਮਿਕ ਸ਼ਾਂਤੀ ਅਤੇ ਸਕਾਰਾਤਮਕ ਊਰਜਾ ਮਿਲਦੀ ਹੈ। ਉਨ੍ਹਾਂ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ ਅਤੇ ਸਾਰੇ ਨਾਗਰਿਕਾਂ ਨੂੰ ਸਮਾਜਿਕ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਕਮੇਟੀ ਸਰਪ੍ਰਸਤ ਡਾ. ਰਾਕੇਸ਼ ਸ਼ਰਮਾ, ਮਾਲਾ ਚਾਵਲਾ, ਵਿਪਨ, ਸੰਜੇ ਮਹਿਰਾ ਤੇ ਮੰਦਰ ਕਮੇਟੀ ਦੇ ਹੋਰ ਅਧਿਕਾਰੀ ਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਪੂ ਵਜ਼ੀਰ ਸਿੰਘ ਵੜੈਚ ਨਮਿਤ ਕੀਰਤਨ ਸਮਾਗਮ ਤੇ ਅੰਤਿਮ ਅਰਦਾਸ ਅਗਲੀ ਖ਼ਬਰ ਹੋਟਲ ਦੇ ਏ. ਸੀ. ਯੂਨਿਟ ਤੇ ਜਨਰੇਟਰ ਨੂੰ ਲੱਗੀ ਭਿਆਨਕ ਅੱਗ
Ad Position 24