15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਪ੍ਰਿੰਸੀਪਲ ਤਰੱਕੀਆਂ ਦੇ ਮੁੱਦੇ ‘ਤੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਪ੍ਰਧਾਨਗੀ ‘ਚ ਹੋਈ। ਇਸ ਸੰਬੰਧੀ ਅਮਨ ਸ਼ਰਮਾ ਅੰਮ੍ਰਿਤਸਰ, ਜ. ਸਕੱਤਰ ਬਲਰਾਜ ਸਿੰਘ ਬਾਜਵਾ ਤੇ ਸਕੱਤਰ ਜਨਰਲ ਰਵਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਸਮੇਂ ਪੰਜਾਬ ਦੇ 60 ਫੀਸਦੀ ਲਗਪਗ 1150 ਤੋਂ ਵੱਧ ਸਕੂਲਾਂ ‘ਚ ਪ੍ਰਿੰਸੀਪਲ ਦੀਆਂ ਪੋਸਟਾਂ ਖਾਲੀ ਹਨ, ਜਿਸ ਨਾਲ ਇਨ੍ਹਾਂ ਸਕੂਲਾਂ ਦੀ ਗੁਣਾਤਮਕ ਸਿੱਖਿਆ ‘ਤੇ ਮਾੜਾ ਪ੍ਰਭਾਵ ਪੈ ਰਿਹਾ ਹੈ ਪਰ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਪ੍ਰਿੰਸੀਪਲ ਤਰੱਕੀਆਂ ‘ਤੇ ਲੱਗੀ ਰੋਕ ਖ਼ਤਮ ਕਰ ਦਿੱਤੀ ਗਈ ਹੈ, ਜਿਸ ਨਾਲ ਸਕੂਲ ਸਿੱਖਿਆ ਵਿਭਾਗ ਨੂੰ ਜਲਦ ਪ੍ਰਿੰਸੀਪਲ ਤਰੱਕੀਆਂ ਕਰਨ ਦੀ ਮੰਗ ਕੀਤੀ। ਇਸ ਦੌਰਾਨ ਹਰਜੀਤ ਸਿੰਘ ਬਲਹਾੜੀ, ਸੁਖਦੇਵ ਸਿੰਘ ਰਾਣਾ, ਚਰਨ ਦਾਸ ਮੁਕਤਸਰ, ਬਲਜੀਤ ਸਿੰਘ ਕਪੂਰਥਲਾ, ਕੌਸ਼ਲ ਸ਼ਰਮਾ ਪਠਾਨਕੋਟ, ਜਗਤਾਰ ਸਿੰਘ ਹੁਸ਼ਿਆਰਪੁਰ ਨੇ ਕਿਹਾ ਕਿ ਜੁਲਾਈ ਮਹੀਨੇ ‘ਚ ਹੀ ਪ੍ਰਿੰਸੀਪਲ ਤਰੱਕੀਆ ਕਰਨ ਨਾਲ 30-32 ਸਾਲ ਦੀ ਲੈਕਚਰਾਰ ਦੀ ਸੇਵਾ ਤੋਂ ਬਾਅਦ ਬਿਨ੍ਹਾਂ ਤਰੱਕੀ ਰਿਟਾਇਰ ਹੋ ਰਹੇ ਲੈਕਚਰਾਰ ਵਰਗ ਅਤੇ ਸੇਵਾਮੁਕਤੀ ਦੇ ਨੇੜੇ ਹੈਡਮਾਸਟਰ ਅਤੇ ਵੋਕੇਸ਼ਨਲ ਵਰਗ ਨੂੰ ਤੁਰੰਤ ਰਾਹਤ ਮਿਲ ਸਕੇ ਪਰ ਹਾਜ਼ਰ ਆਗੂਆਂ ਨੇ ਸਕੂਲ ਸਿੱਖਿਆ ਵਿਭਾਗ ਦੀ ਤਰੱਕੀਆਂ ਪ੍ਰਤੀ ਢਿੱਲੀ ਨੀਤੀ ਪ੍ਰਤੀ ਰੋਸ਼ ਜ਼ਾਹਰ ਕੀਤਾ ਅਤੇ ਪੰਜਾਬ ਸਰਕਾਰ ਦੇ ਸਕੂਲ ਪ੍ਰਿੰਸੀਪਲ /ਮੁੱਖੀਆਂ ਤੋਂ ਬਿਨਾਂ ਸਿੱਖਿਆ ਕ੍ਰਾਂਤੀ ਦੇ ਦਾਅਵੇ ’ਤੇ ਸਵਾਲ ਚੁੱਕਿਆ। ਇਸ ਮੌਕੇ ਸੀਨੀਅਰ ਆਗੂ ਸੁਖਦੇਵ ਸਿੰਘ ਰਾਣਾ, ਅਮਨ ਸ਼ਰਮਾ, ਬਲਰਾਜ ਸਿੰਘ ਬਾਜਵਾ ਅਤੇ ਹੋਰ ਆਗੂਆਂ ਨੇ ਤਰੱਕੀ ਸੰਬੰਧੀ ਸਮੂਹ ਵਰਗ ਨੂੰ ਸੰਗਠਿਤ ਹੋ ਕੇ ਲਾਮਬੰਦ ਹੋਣ ਦੀ ਅਪੀਲ ਕੀਤੀ। ਇਸ ਮੌਕੇ ਸੁਖਬੀਰ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਤੇਜਿੰਦਰ ਸਿੰਘ, ਜਤਿੰਦਰਪਾਲ ਸਿੰਘ ਮਸਾਣੀਆਂ, ਕੁਲਵਿੰਦਰਪਾਲ ਸਿੰਘ, ਕੁਲਦੀਪ ਗਰੋਵਰ, ਹਰਜੀਤ ਸਿੰਘ ਰਤਨ, ਸੰਜੀਵ ਕੁਮਾਰ ਮੋਗਾ, ਇੰਦਰਜੀਤ ਸਿੰਘ, ਅਨਿਲ ਕੁਮਾਰ, ਬਲਦੀਸ਼ ਕੁਮਾਰ, ਚਮਕੌਰ ਸਿੰਘ, ਗੁਰਪ੍ਰੀਤ ਸਿੰਘ ਬਠਿੰਡਾ, ਅਰੁਣ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਦੋ ਰੋਜ਼ਾ ਕਲੱਸਟਰ ਪੱਧਰੀ ਡੀ. ਏ. ਵੀ. ਰਾਸ਼ਟਰੀ ਖੇਡਾਂ ਦੀ ਸ਼ੁਰੂਆਤ ਅਗਲੀ ਖ਼ਬਰ ਆਰਿਆ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਸੈਮੀਨਾਰ
Ad Position 24