15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਬਟਾਲਾ ਰੋਡ ਵੇਰਕਾ ਬਾਈਪਾਸ ਤੇ ਰਾਮ ਤਲਾਈ ਰੋਡ ਤੋਂ ਨਗਰ ਨਿਗਮ ਨੇ ਨਾਜਾਇਜ਼ ਕਬਜ਼ੇ ਹਟਾਏ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਹਰਮਿੰਦਰ ਸਿੰਘ)-ਨਗਰ ਨਿਗਮ ਅਸਟੇਟ ਵਿਭਾਗ ਵਲੋਂ ਸ਼ਹਿਰ ‘ਚ ਨਾਜਾਇਜ਼ ਕਬਜ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬਟਾਲਾ ਰੋਡ ਵੇਰਕਾ ਬਾਈਪਾਸ ਅਤੇ ਰਾਮ ਤਲਾਈ ਰੋਡ ‘ਤੇ ਵਿਸ਼ੇਸ਼ ਕਾਰਵਾਈ ਕਰਦਿਆਂ ਸੜਕਾਂ, ਫੁੱਟਪਾਥਾਂ ਅਤੇ ਸਰਕਾਰੀ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ। ਇਹ ਕਾਰਵਾਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀ ਰਹਿਨੁਮਾਈ ਹੇਠ ਕੀਤੀ ਗਈ। ਮੁਹਿੰਮ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਰੱਖਿਆ ਗਿਆ ਸਾਮਾਨ ਜ਼ਬਤ ਕੀਤਾ ਗਿਆ। ਸੜਕਾਂ ਅਤੇ ਫੁੱਟਪਾਥਾਂ ‘ਤੇ ਕੀਤੇ ਗਏ ਨਾਜਾਇਜ਼ ਕਬਜ਼ਿਆਂ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਗਿਆ। ਨਗਰ ਨਿਗਮ ਦੇ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਕਾਰਨ ਆਮ ਲੋਕਾਂ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਅਜਿਹੇ ਕਬਜ਼ਿਆਂ ਨੂੰ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਨਗਰ ਨਿਗਮ ਨੇ ਦੁਕਾਨਦਾਰਾਂ ਅਤੇ ਕਬਜ਼ਾਕਾਰਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਦੁਬਾਰਾ ਸਰਕਾਰੀ ਜਗ੍ਹਾ ‘ਤੇ ਕਬਜ਼ਾ ਨਾ ਕਰਨ। ਜੇਕਰ ਦੁਬਾਰਾ ਕਬਜ਼ਾ ਕੀਤਾ ਗਿਆ ਤਾਂ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕਰਦੇ ਹੋਏ ਸਾਮਾਨ ਜ਼ਬਤ ਕੀਤਾ ਜਾਵੇਗਾ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ।
ਸਕੱਤਰ-ਕਮ-ਅਸਟੇਟ ਅਫ਼ਸਰ ਸੁਸ਼ਾਂਤ ਭਾਟੀਆ ਅਤੇ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਕੀਤੀ ਗਈ। ਮੁਹਿੰਮ ਵਿਚ ਇੰਸਪੈਕਟਰ ਪ੍ਰੀਤੀ ਚੌਹਾਨ ਅਤੇ ਇੰਸਪੈਕਟਰ ਅਮਨ ਕੁਮਾਰ ਸਮੇਤ ਅਸਟੇਟ ਵਿੰਗ ਦੀ ਟੀਮ ਨੇ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਨੇ ਨੀਟ (ਯੂ. ਜੀ.) 2026 ’ਚ ਸ਼ਾਨਦਾਰ ਸਫ਼ਲਤਾ ਦਾ ਜਸ਼ਨ ਮਨਾਇਆ ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਦੋ ਰੋਜ਼ਾ ਕਲੱਸਟਰ ਪੱਧਰੀ ਡੀ. ਏ. ਵੀ. ਰਾਸ਼ਟਰੀ ਖੇਡਾਂ ਦੀ ਸ਼ੁਰੂਆਤ
Ad Position 24