15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਮਨਰੇਗਾ ਵਰਕਰਾਂ ਨੂੰ ਕੱਢ ਕੇ ਪੰਜਾਬ ਸਰਕਾਰ ਨੇ ਆਪਣਾ ਮਜ਼ਦੂਰ ਵਿਰੋਧੀ ਹੋਣ ਦਾ ਦਿੱਤਾ ਸਬੂਤ-ਸੰਧੂ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਹਰਮਿੰਦਰ ਸਿੰਘ)-ਭਾਜਪਾ ਅੰਮ੍ਰਿਤਸਰ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਪੰਜਾਬ ਸਰਕਾਰ ਵਲੋਂ ਮਨਰੇਗਾ ਵਰਕਰਾਂ ਨੂੰ ਫਾਰਗ ਕੀਤੇ ਜਾਣ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰ ਨੇ ਮਜ਼ਦੂਰ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਸੰਧੂ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕਈ ਮਹੀਨਿਆਂ ਤੋਂ ਉਨ੍ਹਾਂ ਦੇ ਬਕਾਏ ਨਹੀਂ ਦਿੱਤੇ ਗਏ ਹਨ। ਜਦੋਂ ਮਨਰੇਗਾ ਵਰਕਰਾਂ ਨੇ ਆਪਣੀਆਂ ਅਦਾਇਗੀਆਂ ਦੀ ਮੰਗ ਕਰਦੇ ਹੋਏ ਵਿਰੋਧ ਕੀਤਾ ਤਾਂ ਉਨ੍ਹਾਂ ਨੂੰ ਚੁੱਪ ਕਰਾਉਣ ਲਈ ਲਾਠੀਚਾਰਜ ਕੀਤਾ, ਜਿਸ ਨਾਲ ਕਈ ਮਨਰੇਗਾ ਵਰਕਰ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 30 ਜੁਲਾਈ ਨੂੰ ਮਨਰੇਗਾ ਸਕੀਮ ਨੂੰ ਬੰਦ ਕਰ ਦਿੱਤਾ ਹੈ ਅਤੇ ਇਸਦੀ ਥਾਂ ਪੰਜਾਬ ਵਿਚ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਚਲਾਈ ਜਾ ਰਹੀ ਵੀਬੀਜੇਆਈ ਰਾਮ ਜੀ ਸਕੀਮ ਲਾਗੂ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਮਨਰੇਗਾ ਅਧੀਨ ਕੰਮ ਕਰਨ ਵਾਲੇ ਮਜ਼ਦੂਰਾਂ ਦਾ ਕਾਰਜਕਾਲ ਖਤਮ ਹੋ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਡਾਕ ਮੰਡਲ ਨੇ ਰੱਖੜੀ ਦੇ ਤਿਉਹਾਰ ਲਈ ਕੀਤੇ ਵਿਸ਼ੇਸ਼ ਪ੍ਰਬੰਧ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ਨੇ ਨੀਟ (ਯੂ. ਜੀ.) 2026 ’ਚ ਸ਼ਾਨਦਾਰ ਸਫ਼ਲਤਾ ਦਾ ਜਸ਼ਨ ਮਨਾਇਆ
Ad Position 24