15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2026

ਭਲਾਈ ਕੇਂਦਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Ad Position 21
No active advertisement
ਅਜੀਤ ਡੈਸਕ 18-07-2026
ਅੰਮ੍ਰਿਤਸਰ, 17 ਜੁਲਾਈ (ਜਸਵੰਤ ਸਿੰਘ ਜੱਸ)-ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ। ਇਸ ਦੌਰਾਨ ਭਾਈ ਗੁਰਦੀਪ ਸਿੰਘ ਲਾਲਾ ਦੇ ਜਥੇ ਵਲੋਂ ਸੰਗਤਾਂ ਨਾਲ ਜਪੁਜੀ ਸਾਹਿਬ ਦੇ ਪਾਠ ਤੇ ਸ਼ਬਦ ਕੀਰਤਨ ਗਾਇਣ ਕੀਤਾ ਗਿਆ। ਹੋਰਨਾਂ ਜਥਿਆਂ ਤੋਂ ਇਲਾਵਾ ਇਸ ਮੌਕੇ ਭਾਈ ਗੁਰਇਕਬਾਲ ਸਿੰਘ ਵਲੋਂ ਕਥਾ ਕੀਰਤਨ ਦੀਆਂ ਹਾਜਰੀਆ ਭਰਦੇ ਹੋਏ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਪ੍ਰਸੰਗ ਸੰਗਤਾਂ ਨੂੰ ਸਰਵਨ ਕਰਵਾਉਂਦਿਆਂ ਕਿਹਾ ਸੂਬੇਦਾਰ ਜ਼ਕਰੀਆ ਖਾਨ ਨੇ ਭਾਈ ਤਾਰੂ ਸਿੰਘ ਜੀ ਦੀ ਕੇਸਾਂ ਸਮੇਤ ਖੋਪੜੀ ਲੁਹਾ ਕੇ ਉਨ੍ਹਾਂ ਨੂੰ ਸ਼ਹੀਦ ਕਰਨ ਦਾ ਯਤਨ ਕੀਤਾ ਪਰ ਭਾਈ ਤਾਰੂ ਸਿੰਘ ਜੀ ਬਿਨਾਂ ਖੋਪੜੀ ਤੋਂ 22 ਦਿਨ ਜੀਵਤ ਰਹੇ ਅਤੇ ਜ਼ਕਰੀਆ ਖਾਨ ਦੇ ਬਿਮਾਰ ਹੋ ਜਾਣ ‘ਤੇ ਉਸ ਨੂੰ ਭਾਈ ਤਾਰੂ ਸਿੰਘ ਜੀ ਦੀਆਂ ਜੁੱਤੀਆਂ ਮਰਵਾਉਣੀਆਂ ਪਈਆਂ ਤੇ ਉਸ ਦੇ ਮਰਣ ਉਪਰੰਤ ਉਨ੍ਹਾਂ ਆਪਣੀ ਸ਼ਹੀਦੀ ਦਿੱਤੀ, ਪਰ ਸਿੱਖੀ ਸਿਦਕ ਨਹੀਂ ਛੱਡਿਆ। ਇਸ ਦੌਰਾਨ ਹੋਰ ਜਥਿਆਂ ਨੇ ਵੀ ਸ਼ਬਦ ਕੀਰਤਨ ਗਾਇਣ ਕੀਤਾ। ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।
Ad Position 22
No active advertisement
ਪਿਛਲੀ ਖ਼ਬਰ ਸੜਕਾਂ ’ਤੇ ਬੇਖੌਫ ਦੌੜ ਰਹੇ ਜੁਗਾੜੂ ਵਾਹਨ ਹਾਦਸਿਆਂ ਨੂੰ ਦੇ ਰਹੇ ਸੱਦਾ ਅਗਲੀ ਖ਼ਬਰ ਅੰਮ੍ਰਿਤਸਰ ਡਾਕ ਮੰਡਲ ਨੇ ਰੱਖੜੀ ਦੇ ਤਿਉਹਾਰ ਲਈ ਕੀਤੇ ਵਿਸ਼ੇਸ਼ ਪ੍ਰਬੰਧ
Ad Position 24