12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਹਲਕਾ ਉੱਤਰੀ ਦਾ ਹਰ ਪੱਖੋਂ ਕੀਤਾ ਜਾਵੇਗਾ ਵਿਕਾਸ-ਜਸਬੀਰ ਸਿੰਘ ਢਿੱਲੋਂ

Ad Position 21
No active advertisement
ਅਜੀਤ ਡੈਸਕ 19-07-2026
ਅੰਮ੍ਰਿਤਸਰ, 18 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਹਲਕਾ ਉੱਤਰੀ ਦੇ ਮੁੱਖ ਸੇਵਾਦਾਰ ਜਸਬੀਰ ਸਿੰਘ ਢਿੱਲੋਂ ਵਲੋਂ ਰਣਜੀਤ ਐਵੀਨਿਊ ਵਿਖੇ ਰਾਜ ਪ੍ਰਤਾਪ ਸਿੰਘ ਬਾਜਵਾ, ਬਿਕਰਮਜੀਤ ਸਿੰਘ ਬਾਜਵਾ ਅਤੇ ਰਾਜਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਇਲਾਕਾ ਨਿਵਾਸੀਆਂ ਨਾਲ ਮੀਟਿੰਗ ਕੀਤੀ ਗਈ । ਇਸ ਮੌਕੇ ਪੰਜਾਬ ਸਰਕਾਰ ਦੁਆਰਾ ਕੀਤੇ ਗਏ ਕੰਮਾਂ ਬਾਰੇ ਲੋਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਮੌਕੇ ਜਸਬੀਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਬਹੁਤ ਸੰਤੁਸ਼ਟ ਹਨ ਅਤੇ 2027 ਵਿਚ ਵੀ ਲੋਕ ਆਮ ਆਦਮੀ ਪਾਰਟੀ ਦੀ ਬਹੁਮਤ ਨਾਲ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਲੋਕ ਭਲਾਈ ਹਿੱਤ ‘ਚ ਕੀਤੇ ਜਾ ਰਹੇ ਕੰਮਾਂ ਨੂੰ ਦੇਖਦੇ ਹੋਏ ਪੰਜਾਬੀ ਭਗਵੰਤ ਮਾਨ ਨੂੰ ਮੁੜ ਪੰਜਾਬ ਦਾ ਮੁੱਖ ਮੰਤਰੀ ਬਨਾਉਣ ਲਈ ਉਤਾਵਲੇ ਹਨ। ਇਸ ਮੌਕੇ ਕੁਲਵੰਤ ਸਿੰਘ ਸੰਧੂ, ਗੁਰਿੰਦਰ ਸਿੰਘ ਭੁੱਲਰ, ਰਾਜਪਾਲ ਸਿੰਘ ਸੰਧੂ, ਕੁਲਦੀਪ ਸਿੰਘ ਸੰਧੂ, ਰਾਕੇਸ਼ ਕੁਮਾਰ ਅਤੇ ਨਰੇਸ਼ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅੱਜ ਤੋਂ ਮੇਰੇ ਨਾਂਅ ਨਾਲ ਜੁੜ ਗਿਆ ‘ਰੋਟੇਰੀਅਨ’ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਮਿਲਿਆ
Ad Position 24