08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2026

ਅੰਤਰਰਾਸ਼ਟਰੀ ਲੋਕਤੰਤਰ ਪੁਰਸਕਾਰ 2026 ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 20-07-2026

ਛੇਹਰਟਾ, 19 ਜੁਲਾਈ (ਪੱਤਰ ਪ੍ਰੇਰਕ)-ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰਜ਼ ਫਾਊਂਡੇਸ਼ਨ ਯੂ.ਐੱਸ.ਏ ਵਲੋਂ ਇੰਡੀਅਨ ਕੰਸਟੀਟਿਊਸ਼ਨ ਕਲੱਬ ਆਫ ਇੰਡੀਆ, ਨਵੀਂ ਦਿੱਲੀ ਵਿਖੇ ‘ਇੰਟਰਨੈਸ਼ਨਲ ਡੈਮੋਕ੍ਰੇਸੀ ਐਵਾਰਡ 2026’ ਦਾ ਆਯੋਜਨ ਕੀਤਾ, ਜਿਸ ਦੀ ਪ੍ਰਧਾਨਗੀ ਰਾਸ਼ਟਰੀ ਪ੍ਰਧਾਨ ਸ਼ਸ਼ੀ ਕੁਮਾਰ ਨੇ ਕੀਤੀ। ਸਮਾਗਮ ਮੌਕੇ ਮੁੱਖ ਮਹਿਮਾਨ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਵਿਸ਼ੇਸ਼ ਮਹਿਮਾਨ ਜਸਟਿਸ ਐੱਸ.ਐੱਨ. ਸ਼ੁਕਲਾ, ਸੇਵਾਮੁਕਤ ਜਸਟਿਸ ਐੱਚ. ਪੀ. ਸਿੰਘ ਜਬਲਪੁਰ ਹਾਈ ਕੋਰਟ, ਵਿੱਤ ਮੰਤਰਾਲੇ ਦੇ ਅਧੀਨ ਸਕੱਤਰ, ਭਾਰਤ ਸਰਕਾਰ ਸੁਨੀਲ ਕੁਮਾਰ ਸਮਾਰੋਹ ਵਿਚ ਸ਼ਾਮਿਲ ਹੋਏ। ਇਸ ਮੌਕੇ ਕੌਮੀ ਪ੍ਰਧਾਨ ਡਾ. ਹਰੀਸ਼ ਸ਼ਰਮਾ, ਕੌਮੀ ਕਾਨੂੰਨੀ ਸਲਾਹਕਾਰ ਵਕੀਲ ਰਮਨ ਕੁਮਾਰ, ਪੰਜਾਬ ਦੇ ਚੇਅਰਮੈਨ ਟੋਡਰਮੱਲ ਅਤੇ ਸੂਬਾ ਯੂਥ ਚੇਅਰਮੈਨ ਸੁਖਜਿੰਦਰ ਸਿੰਘ ਮਾਨ ਨੂੰ ਅੰਤਰਰਾਸ਼ਟਰੀ ਲੋਕਤੰਤਰ ਪੁਰਸਕਾਰ 2026 ਨਾਲ ਸਨਮਾਨਿਤ ਕੀਤਾ ਗਿਆ। ਰੇਲਵੇ ਦੇ ਮੁੱਖ ਬੁਲਾਰੇ ਭਾਨੂ ਪ੍ਰਤਾਪ ਸਿੰਘ ਨੇ ਸੰਬੋਧਨ ਕਰਦੇ ਹੋਏ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ. ਐੱਸ. ਆਰ.) ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਦੱਸਿਆ ਕਿ ਭਾਰਤ ਇਕ ਕਾਨੂੰਨ ਬਣਾ ਕੇ ਸੀਐੱਸਆਰ ਨੂੰ ਲਾਜ਼ਮੀ ਬਣਾਉਣ ਵਾਲਾ ਦੁਨੀਆ ਦਾ ਪਹਿਲਾ ਦੇਸ਼ ਹੈ ਤੇ ਕੰਪਨੀ ਐਕਟ, 2013 ਦੀ ਧਾਰਾ 135 ਦੇ ਤਹਿਤ, ਸਾਰੀਆਂ ਕੰਪਨੀਆਂ ਜਿਨ੍ਹਾਂ ਦੀ ਕੁੱਲ ਸੰਪਤੀ 5 ਕਰੋੜ ਜਾਂ ਇਸ ਤੋਂ ਵੱਧ ਹੈ, ਜਾਂ ਟਰਨਓਵਰ 1 ਹਜਾਰ ਕਰੋੜ ਜਾਂ ਇਸ ਤੋਂ ਵੱਧ ਹੈ, ਜਾਂ ਸ਼ੁੱਧ ਲਾਭ 5 ਕਰੋੜ ਜਾਂ ਇਸ ਤੋਂ ਵੱਧ ਹੈ, ਨੂੰ ਸਮਾਜਿਕ ਭਲਾਈ ਦੀਆਂ ਗਤੀਵਿਧੀਆਂ ‘ਤੇ ਪਿਛਲੇ ਤਿੰਨ ਸਾਲਾਂ ਦੇ ਆਪਣੇ ਔਸਤ ਸ਼ੁੱਧ ਲਾਭ ਦਾ 2% ਖਰਚ ਕਰਨਾ ਲਾਜ਼ਮੀ ਹੈ। ਅਵਿਨਾਸ਼ ਰਾਏ ਖੰਨਾ ਨੇ ਕਿਹਾ ਕਿ ਇੰਟਰਨੈਸ਼ਨਲ ਹਿਊਮਨ ਰਾਈਟਸ ਡਿਫੈਂਡਰਜ਼ ਫਾਊਂਡੇਸ਼ਨ ਯੂ.ਐੱਸ.ਏ. ਇਕ ਸੰਗਠਨ ਹੈ ਜੋ ਮਨੁੱਖੀ ਅਧਿਕਾਰਾਂ, ਸ਼ਾਂਤੀ ਤੇ ਲੋਕਤੰਤਰ ਨੂੰ ਉਤਸ਼ਾਹਿਤ ਕਰਨ ਵਾਲੇ ਕਾਰਕੁੰਨਾਂ ਨੂੰ ਸਨਮਾਨਿਤ ਕਰਦਾ ਹੈ। ਸਮਾਗਮ ਦੇ ਅੰਤ ਵਿਚ ਮੁੱਖ ਮਹਿਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਗਈ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਡਾ. ਨਿੱਝਰ ਵਲੋਂ ਸੁਲਤਾਨਵਿੰਡ ਲਿੰਕ ਰੋਡ ਵਿਖੇ ਮੁਫ਼ਤ ਜਨਤਕ ਇੰਡੋਰ ਜਿੰਮ ਦਾ ਉਦਘਾਟਨ ਅਗਲੀ ਖ਼ਬਰ ਜਰਨੈਲ ਸਿੰਘ ਢੋਟ ਦੀ ਅਗਵਾਈ ਹੇਠ ਲੋੜਵੰਦਾਂ ਨੂੰ ਵੰਡੀਆਂ ਗਈਆਂ ਰਾਸ਼ਨ ਕਿੱਟਾਂ
Ad Position 24