11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਲੀਗਲ ਏਡ ਡਿਫੈਂਸ ਕੌਂਸਲ ਨੀਤੀ ਖ਼ਿਲਾਫ਼ ਅੰਮ੍ਰਿਤਸਰ ’ਚ ਵਕੀਲ ਬੈਠੇ ਭੁੱਖ ਹੜਤਾਲ ’ਤੇ

Ad Position 21
No active advertisement
ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਰੇਸ਼ਮ ਸਿੰਘ)-ਪੰਜਾਬ ਬਾਰ ਐਸੋਸੀਏਸ਼ਨਾਂ (ਸੰਯੁਕਤ ਐਕਸ਼ਨ ਕਮੇਟੀ) ਦੇ ਸੱਦੇ ‘ਤੇ ਲੀਗਲ ਏਡ ਡਿਫੈਂਸ ਕੌਂਸਲ ਨੀਤੀ ਵਿਰੁੱਧ ਚੱਲ ਰਹੇ ਰਾਜ ਵਿਆਪੀ ਅੰਦੋਲਨ ਨੂੰ ਤੇਜ਼ ਕਰਨ ਲਈ ਅੱਜ ਅੰਮ੍ਰਿਤਸਰ ਦੇ ਵਕੀਲਾਂ ਵੀ ਰੋਸ ਪ੍ਰਦਰਸ਼ਨ ਕੀਤਾ ਤੇ ਨਾਆਰੇਬਾਜ਼ੀ ਵੀ ਕੀਤੀ । ਇਸ ਮੌਕੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਦੀ ਅਗਵਾਈ ਹੇਠ ਵਕੀਲ ਭਾਈਚਾਰੇ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ । ਉਨ੍ਹਾਂ ਦੇ ਨਾਲ ਬਾਰ ਐਸੋਸੀਏਸ਼ਨ ਦੇ ਸਾਰੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਤੇ ਸੀਨੀਅਰ ਮੈਂਬਰਾਂ ਵੀ ਅੰਦੋਲਨ ਨਾਲ ਇਕਜੁੱਟਤਾ ਅਤੇ ਐੱਲ.ਡੀ.ਏ. ਨੀਤੀ ਨੂੰ ਵਾਪਸ ਲੈਣ ਦੀ ਮੰਗ ਦੇ ਸਮਰਥਨ ਵਿਚ ਭੁੱਖ ਹੜਤਾਲ ’ਤੇ ਬੈਠੇ ਹਨ । ਅੱਜ ਸਵੇਰੇ ਜਿਉਂ ਹੀ ਜ਼ਿਲ੍ਹਾ ਕਚਿਹਰੀਆਂ ਖੁੱਲ੍ਹਣ ਦਾ ਸਮਾਂ ਹੋਇਆ ਤਾਂ ਵਕੀਲਾਂ ਵਲੋਂ ਅਦਾਲਤੀ ਕੰਮ ਕਾਜ ਦਾ ਬਾਈਕਾਟ ਕੀਤਾ ਗਿਆ । ਅੰਮ੍ਰਿਤਸਰ ਬਾਰ ਐਸੋਸੀਏਸ਼ਨ ਵਲੋਂ ਆਪਣੇ ਸਾਰੇ ਮੈਂਬਰਾਂ ਨੂੰ ਭੁੱਖ ਹੜਤਾਲ ਵਿਚ ਸ਼ਾਮਿਲ ਹੋਣ ਅਤੇ ਜੁਡੀਸ਼ੀਅਲ ਕੋਰਟ ਕੰਪਲੈਕਸ ਦੇ ਬਾਹਰ ਮੁੱਖ ਗੇਟ ‘ਤੇ ਇਕੱਠੇ ਹੋਣ ਦੀ ਅਪੀਲ ਕੀਤੀ। ਜਿਸ ਉਪਰੰਤ ਅਹੁਦੇਦਾਰ ਤੇ ਮੈਂਬਰਾਂ ਵਲੋਂ ਭੁੱਖ ਹੜਤਾਲ ਕਰਨ ਦੇ ਨਾਲ ਨਾਲ ਨੀਤੀ ਨੂੰ ਵਾਪਸ ਲੈਣ ਲਈ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਮੀਤ ਪ੍ਰਧਾਨ ਰਾਜਦੀਪ ਸਿੰਘ ਘੁੰਮਣ, ਜੁਆਇੰਟ ਸੈਕਟਰੀ ਸੌਰਵ ਸ਼ਰਮਾ, ਖਜ਼ਾਨਚੀ ਰਾਕੇਸ਼ ਸ਼ਰਮਾ ਆਦਿ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਮਾਝਾ ਖੇਤਰ ਦੇ ਧੁੱਸੀ ਬੰਨ੍ਹਾਂ ਦਾ ਦੌਰਾ ਅੱਜ ਅਗਲੀ ਖ਼ਬਰ ਸੋਨਮ ਵਾਂਗਚੁੱਕ ਨੂੰ ਜਬਰੀ ਚੁੱਕਣ ਦੇ ਵਿਰੋਧ ’ਚ ਕਾਮਰੇਡਾਂ ਨੇ ਕੇਂਦਰੀ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ
Ad Position 24