11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਵਿਧਾਇਕਾ ਜੀਵਨਜੋਤ ਕੌਰ ਵਲੋਂ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 21-07-2026

ਸੁਲਤਾਨਵਿੰਡ, 20 ਜੁਲਾਈ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ ਜਲੰਧਰ ਹਾਈਵੇ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਵਿਧਾਇਕਾ ਜੀਵਨਜੋਤ ਕੌਰ ਨੇ ਵਾਰਡ ਨੰਬਰ 35 ਦੇ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਲੋਕਾਂ ਨੂੰ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ । ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਇਸ ਪਾਰਕ ਨੂੰ ਪੰਜਾਬ ਪੱਧਰ ਦੀਆਂ ਖੇਡ ਸਹੂਲਤਾਂ ਦੇ ਮਿਆਰ ਅਨੁਸਾਰ ਵਿਕਸਤ ਕੀਤਾ ਜਾ ਰਿਹਾ ਹੈ। ਇਸ ਤਹਿਤ ਇੱਥੇ ਸਿੰਥੈਟਿਕ ਜੋਗਿੰਗ ਟਰੈਕ, ਐਕ੍ਰੀਲਿਕ ਲੇਅਰਸ ਵਾਲਾ ਬੈਡਮਿੰਟਨ ਕੋਰਟ, ਬਾਸਕਟਬਾਲ ਕੋਰਟ, ਵਾਲੀਬਾਲ ਕੋਰਟ, ਸਕੇਟਿੰਗ ਟਰੈਕ ਅਤੇ ਕ੍ਰਿਕਟ ਪਿੱਚਾਂ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਨੌਜਵਾਨਾਂ, ਬੱਚਿਆਂ ਅਤੇ ਹਰ ਉਮਰ ਵਰਗ ਦੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਖੇਡ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕਰੇਗਾ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਇਲਾਕੇ ਵਿਚ ਲੋਕਾਂ ਨੂੰ ਉੱਚ ਪੱਧਰੀ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ, ਤਾਂ ਜੋ ਸ਼ਹਿਰਾਂ ਦਾ ਸੰਤੁਲਿਤ ਅਤੇ ਯੋਜਨਾਬੱਧ ਵਿਕਾਸ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਵਿਧਾਇਕਾ ਜੀਵਨਜੋਤ ਕੌਰ ਨੇ ਪਾਰਕ ਵਿਚ ਪਹੁੰਚੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਵਲੋਂ ਉਠਾਏ ਗਏ ਮੁੱਦਿਆਂ ਦੇ ਜਲਦ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

Ad Position 22
No active advertisement
ਪਿਛਲੀ ਖ਼ਬਰ ਪ੍ਰੋ: ਚਾਵਲਾ ਨੇ ਪ੍ਰਧਾਨ ਮੰਤਰੀ ਦੇ ਨਾਂਅ ਲਿਖਿਆ ਖੁੱਲ੍ਹਾ ਪੱਤਰ ਅਗਲੀ ਖ਼ਬਰ ਨਿਊ ਕੋਟ ਮੀਤ ਸਿੰਘ ਵਿਖੇ ਕੱਚੀਆਂ ਗਲੀਆਂ ਤੋਂ ਪ੍ਰੇਸ਼ਾਨ ਲੋਕਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ
Ad Position 24