11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਜੁਗਤਿ ਸਮਾਗਮ ਲੜੀ ਦਾ ਗੋਲਡਨ ਐਵੀਨਿਊ ਵਿਖੇ ਚੌਥਾ ‘ਤਿਆਰੀ ਤੇ ਪ੍ਰੇਰਨਾ ਸਮਾਗਮ’

Ad Position 21
No active advertisement
ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਕਰਵਾਏ ਜਾਂਦੇ ਜੀਵਨ ਜੁਗਤਿ ਸਮਾਗਮਾਂ ਦੀ ਲੜੀ, ਜੋ 1 ਅਗਸਤ ਤੋਂ ਸ਼ੁਰੂ ਹੋ ਰਹੀ ਹੈ, ਦੇ ਸੰਬੰਧ ਵਿਚ ਚੌਥਾ ਪ੍ਰੇਰਨਾ ਤੇ ਤਿਆਰੀ ਸਮਾਗਮ ਸ੍ਰੀ ਸਹਿਜ ਪਾਠ ਸੇਵਾ, 32 -ਗੋਲਡਨ ਐਵੀਨਿਊ ਵਿਖੇ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਸੁਸਾਇਟੀ ਦੇ ਮੈਂਬਰਾਂ ਅਤੇ ਸੰਗਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਨਾਲ ਕੀਤੀ ਗਈ। ਭਾਈ ਜਸਕੀਰਤ ਸਿੰਘ ਅਕਾਲ ਸਹਾਏ ਤੇ ਭਾਈ ਕੁਲਜੀਤ ਸਿੰਘ ਨੈਰੋਬੀ ਵਾਲੇ ਦੇ ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਪ੍ਰਚਾਰਕ ਬੀਬੀ ਅਮਰਜੀਤ ਕੌਰ ਨੇ ਗੁਰਮਤਿ ਵਿਚਾਰਾਂ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਾਮ ਬਾਣੀ ਦੇ ਰੰਗ ਵਿਚ ਰੰਗਿਆ। ਸਟੇਜ ਸਕੱਤਰ ਦੀ ਸੇਵਾ ਭਾਈ ਗੁਰਬਖਸ਼ ਸਿੰਘ ਬੱਗਾ ਨੇ ਨਿਭਾਈ। ਸਾਰੇ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੂੰ ਭਾਈ ਸਤਿੰਦਰ ਸਿੰਘ ਚਾਵਲਾ, ਭਾਈ ਜਸਬੀਰ ਸਿੰਘ ਬੈਂਕ ਵਾਲੇ, ਭਾਈ ਸ਼ਰਨਜੀਤ ਸਿੰਘ ਡੀਈਸੀ, ਜਸਬੀਰ ਸਿੰਘ ਅਰੋੜਾ ਤੇ ਰਾਜਪਾਲ ਸਿੰਘ ਆਦਿ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿਚ ਸੰਗਤਾਂ ਸਹਿਜ ਪਾਠ ਸੰਸਥਾ ਅਤੇ ਸ਼ਬਦ ਕੀਰਤਨ ਨਾਮ ਸਿਮਰਨ ਦੇ ਮੈਂਬਰਾ ਸਮੇਂ ਭਾਈ ਜਗਜੀਤ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ, ਅਵਤਾਰ ਸਿੰਘ ਖ਼ਾਲਸਾ, ਭੁਪਿੰਦਰ ਸਿੰਘ, ਜਗਦੀਸ਼ ਸਿੰਘ ਆਹਲੂਵਾਲੀਆ, ਗਿਆਨ ਸਿੰਘ, ਹੀਰਾ ਸਿੰਘ ਤੇ ਭਾਈ ਦਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਦੀ ਅੰਮ੍ਰਿਤਸਰ ਸਹਿਕਾਰੀ ਬੈਂਕ ਦੇ ਸਮੂਹ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਅਗਲੀ ਖ਼ਬਰ ਅਕਾਲਗੜ੍ਹ ’ਚ 150 ਦੇ ਕਰੀਬ ਵਿਅਕਤੀ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ
Ad Position 24