11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਦੀ ਅੰਮ੍ਰਿਤਸਰ ਸਹਿਕਾਰੀ ਬੈਂਕ ਦੇ ਸਮੂਹ ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ

Ad Position 21
No active advertisement
ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਦੀ ਅੰਮ੍ਰਿਤਸਰ ਸਹਿਕਾਰੀ ਬੈਂਕ ਦੇ ਸਮੂਹ ਮੁਲਾਜ਼ਮਾਂ ਵਲੋਂ ਸਾਂਝਾਂ ਮੁਲਾਜ਼ਮ ਮੰਚ ਦੇ ਸੱਦੇ ‘ਤੇ ਕਲਮ ਛੋੜ ਹੜਤਾਲ ਕੀਤੀ ਗਈ। ਇਸ ਦੌਰਾਨ ਮਿਤੀ 17-07-2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਕੇਂਦਰ ਸਰਕਾਰ ਦਾ ਤਨਖ਼ਾਹ ਸਕੇਲ ਲਾਗੂ ਕਰਨ ਸੰਬੰਧੀ ਜਾਰੀ ਨੋਟੀਫਿਕੇਸ਼ਨ ਦਾ ਸਖ਼ਤ ਵਿਰੋਧ ਜਤਾਇਆ ਗਿਆ। ਮੁਲਾਜ਼ਮਾਂ ਨੇ ਸਾਂਝਾਂ ਮੁਲਾਜ਼ਮ ਮੰਚ ਵਲੋਂ ਉਲੀਕੇ ਗਏ ਸੰਘਰਸ਼ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਮਿਤੀ 07-08-2026 ਨੂੰ ਚੰਡੀਗੜ੍ਹ ਵਿਖੇ ਹੋਣ ਵਾਲੀ ਮਹਾਂਰੈਲੀ ‘ਚ ਵੱਡੀ ਗਿਣਤੀ ‘ਚ ਸ਼ਮੂਲੀਅਤ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਮੁਲਾਜ਼ਮਾਂ ਨੇ ਸਹਾਇਕ ਮੈਨੇਜਰਾਂ ਤੋਂ ਮੈਨੇਜਰ ਦੀਆਂ ਲੰਬਿਤ ਤਰੱਕੀਆਂ ‘ਚ ਹੋ ਰਹੀ ਬੇਲੋੜੀ ਦੇਰੀ ‘ਤੇ ਵੀ ਭਾਰੀ ਰੋਸ ਪ੍ਰਗਟ ਕੀਤਾ। ਇਸ ਤੋਂ ਇਲਾਵਾ 6ਵੇਂ ਤਨਖਾਹ ਕਮਿਸ਼ਨ ਦੇ ਲਾਭ ਦੇਣ ਲਈ ਲਗਾਈ ਗਈ ਆਪਰੇਟਿੰਗ ਪ੍ਰੋਫਿਟ ਦੀ ਸ਼ਰਤ ਨੂੰ ਤੁਰੰਤ ਖਤਮ ਕਰਨ ਦੀ ਮੰਗ ਵੀ ਦੁਹਰਾਈ ਗਈ। ਯੂਨੀਅਨ ਪ੍ਰਧਾਨ ਦੀਪਕ ਸੱਚਦੇਵਾ ਨੇ ਕਿਹਾ ਕਿ ਜੇਕਰ ਸਰਕਾਰ ਅਤੇ ਪ੍ਰਬੰਧਨ ਵਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ‘ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ 121ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ‘ਖੁਸ਼ਬੋ ਪੰਜਾਬੀ ਗੀਤਾਂ ਦੀ’ ਯਾਦਗਾਰ ਹੋ ਨਿਬੜਿਆ ਅਗਲੀ ਖ਼ਬਰ ਜੁਗਤਿ ਸਮਾਗਮ ਲੜੀ ਦਾ ਗੋਲਡਨ ਐਵੀਨਿਊ ਵਿਖੇ ਚੌਥਾ ‘ਤਿਆਰੀ ਤੇ ਪ੍ਰੇਰਨਾ ਸਮਾਗਮ’
Ad Position 24