23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਹੜ੍ਹਾਂ ਕਾਰਨ ਨੁਕਸਾਨੇ ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਅਕਾਲੀ ਦਲ ਡੀਜ਼ਲ ਦੇ ਰੂਪ ’ਚ ਕਰੇਗਾ ਮਦਦ-ਸੁਖਬੀਰ

Ad Position 21
No active advertisement
ਅਜੀਤ ਡੈਸਕ 22-07-2026

ਅਜਨਾਲਾ, ਰਮਦਾਸ, ਗੱਗੋਮਾਹਲ, 21 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ)-ਸਰਹੱਦੀ ਖੇਤਰ ’ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਦੀ ਚਰਨਛੋਹ ਪ੍ਰਾਪਤ ਧਰਤੀ ਰਮਦਾਸ ਪਹੁੰਚੇ, ਜਿੱਥੇ ਉਨ੍ਹਾਂ ਨੇ ਸਰਹੱਦੀ ਪਿੰਡ ਘੋਨੇਵਾਲਾ ਵਿਖੇ ਧੁੱਸੀ ਬੰਨ੍ਹ ਦਾ ਜਾਇਜ਼ਾ ਲੈਣਾ ਸੀ, ਪਰ ਲਗਾਤਾਰ ਪੈ ਰਹੇ ਭਾਰੀ ਮੀਂਹ ਅਤੇ ਖਰਾਬ ਮੌਸਮ ਕਾਰਨ ਉਹ ਧੁੱਸੀ ਬੰਨ੍ਹ ‘ਤੇ ਨਾ ਜਾ ਸਕਣ ਕਾਰਨ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਰਹੱਦੀ ਲੋਕਾਂ ਨਾਲ ਮੁਲਾਕਾਤ ਕਰਨ ਉਪਰੰਤ ਡੇਰਾ ਬਾਬਾ ਨਾਨਕ ਲਈ ਰਵਾਨਾ ਹੋ ਗਏ । ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਇਤਿਹਾਸਿਕ ਗੁਰਦੁਆਰਾ ਸਮਾਧ ਬਾਬਾ ਬੁੱਢਾ ਜੀ ਵਿਖੇ ਨਤਮਸਤਕ ਹੋਏ । ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਅਜਨਾਲਾ ਦੇ ਇੰਚਾਰਜ ਜੋਧ ਸਿੰਘ ਸਮਰਾ ਵੀ ਉਨ੍ਹਾਂ ਦੇ ਨਾਲ ਸਨ । ਭਾਰੀ ਮੀਂਹ ਦੌਰਾਨ ਹਲਕਾ ਅਜਨਾਲਾ ਦੇ ਲੋਕਾਂ ਨਾਲ ਮੁਲਾਕਾਤ ਕਰਨ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਬਾਦਲ ਨੇ ਪਿਛਲੇ ਸਾਲ ਭਿਆਨਕ ਹੜ੍ਹਾਂ ਕਾਰਨ ਨੁਕਸਾਨੇ ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ ਜਿੱਥੇ ਵੀ ਧੁੱਸੀ ਬੰਨ੍ਹਾਂ ਦੀ ਮੁਰੰਮਤ ਲਈ ਟਰੈਕਟਰਾਂ ਅਤੇ ਮਸ਼ੀਨਰੀ ਦੀ ਲੋੜ ਪਵੇਗੀ, ਉੱਥੇ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਡੀਜ਼ਲ ਦਾ ਸਮੁੱਚਾ ਪ੍ਰਬੰਧ ਕੀਤਾ ਜਾਵੇਗਾ। ਸ. ਬਾਦਲ ਨੇ ਕਿਹਾ ਕਿ ਪਿਛਲੇ ਸਾਲ ਆਏ ਭਿਆਨਕ ਹੜ੍ਹਾਂ ਨੂੰ ਇਕ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ, ਪਰ ਪੰਜਾਬ ਦੀ ‘ਆਪ’ ਸਰਕਾਰ ਨੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਕਾਰਨ ਸਰਹੱਦੀ ਇਲਾਕਿਆਂ ਦੇ ਲੋਕ ਅੱਜ ਵੀ ਹੜ੍ਹਾਂ ਦੇ ਖ਼ਤਰੇ ਹੇਠ ਜੀਵਨ ਬਤੀਤ ਕਰਨ ਲਈ ਮਜਬੂਰ ਹਨ । ਉਨ੍ਹਾਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਕਿ ਉਹ ਧੁੱਸੀ ਬੰਨ੍ਹਾਂ ਦੇ ਨਾਜ਼ੁਕ ਸਥਾਨਾਂ ਦਾ ਤੁਰੰਤ ਜਾਇਜ਼ਾ ਲੈਣ ਅਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਟਰੈਕਟਰਾਂ ਦਾ ਪ੍ਰਬੰਧ ਕਰਨ, ਜਦਕਿ ਡੀਜ਼ਲ ਦਾ ਸਾਰਾ ਖ਼ਰਚਾ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੀਤਾ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਪੰਥ ਦੋਖੀ ਐਲਾਨੇ ਗਏ ਭਗਵੰਤ ਮਾਨ ਨੂੰ ਮੂੰਹ ਨਾ ਲਗਾਓ। ਉਨ੍ਹਾਂ ਪੰਜਾਬੀਆਂ ਦੀ ਅਣਖ ਨੂੰ ਵੰਗਾਰਦਿਆਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਨਾਲ ਸਿੱਧਾ ਮੱਥਾ ਲਾਉਣ ਵਾਲੇ ਨਾਲਾਇਕ ਮੁੱਖ ਮੰਤਰੀ ਨੂੰ ਚੱਲਦਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਸਾਥ ਦਿਓ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਜਿਸ ਸਰਕਾਰ ਦਾ ਮੁਖੀ ਆਪਣੀ ਜ਼ਿੰਮੇਵਾਰੀ ਨਹੀਂ ਨਿਭਾ ਰਿਹਾ, ਉਸ ਤੋਂ ਪੰਜਾਬ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੱਜ ਸੁਖਬੀਰ ਸਿੰਘ ਬਾਦਲ ਲੋਕਾਂ ਦੇ ਦੁੱਖ-ਦਰਦ ਨੂੰ ਸਮਝਣ ਅਤੇ ਸਰਕਾਰ ਨੂੰ ਉਸ ਦੀ ਜ਼ਿੰਮੇਵਾਰੀ ਯਾਦ ਕਰਵਾਉਣ ਲਈ ਸਰਹੱਦੀ ਖੇਤਰ ਵਿਚ ਪਹੁੰਚੇ ਹਨ । ਮਜੀਠੀਆ ਨੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ‘ਤੇ ਵੀ ਤਨਜ਼ ਕਸਦਿਆਂ ਕਿਹਾ ਕਿ ਉਹ ਲੋਕਾਂ ਨੂੰ ਹੜ੍ਹਾਂ ਦਾ ਕੋਈ ਖ਼ਤਰਾ ਨਾ ਹੋਣ ਦੇ ਭਰੋਸੇ ਦੇ ਰਹੇ ਹਨ, ਜਦਕਿ ਹਿਮਾਚਲ ਪ੍ਰਦੇਸ਼ ਵਿਚ ਬਣ ਰਹੀ ਹੜ੍ਹਾਂ ਵਰਗੀ ਸਥਿਤੀ ਦਾ ਪਾਣੀ ਆਖ਼ਰਕਾਰ ਪੰਜਾਬ ਦੇ ਦਰਿਆਵਾਂ ਵਿਚ ਹੀ ਆਵੇਗਾ। (ਬਾਕੀ ਸਫ਼ਾ 8 ’ਤੇ)

Ad Position 22
No active advertisement
ਪਿਛਲੀ ਖ਼ਬਰ ਦੋਬੁਰਜੀ ਵਾਲੇ ਫਲਾਈਓਵਰ ਦੇ ਦੋਵੇਂ ਪਾਸੇ ਦੀਆਂ ਸੜਕਾਂ ’ਚ ਖੜ੍ਹਾ ਪਾਣੀ ਧਾਰ ਗਿਆ ਨਹਿਰ ਦਾ ਰੂਪ ਅਗਲੀ ਖ਼ਬਰ ਕੀਰਤਨੀਏ ਭਾਈ ਗੁਰਪ੍ਰੀਤ ਸਿੰਘ ਬੰਗਿਆਂ ਵਾਲੇ ਦੁਆਰਾ ਗਾਇਨ ਕੀਤੇ ਸ਼ਬਦ ਦਾ ਪੋਸਟਰ ਜਾਰੀ
Ad Position 24