23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਜਥੇਦਾਰ ਗੜਗੱਜ ਤੇ ਪ੍ਰਧਾਨ ਧਾਮੀ ਵਲੋਂ ਸੰਗਤਾਂ ਨੂੰ 24 ਨੂੰ ‘ਮੀਰੀ-ਪੀਰੀ ਖ਼ਾਲਸਾ ਮਾਰਚ’ ’ਚ ਸ਼ਾਮਿਲ ਹੋਣ ਦੀ ਅਪੀਲ

Ad Position 21
No active advertisement
ਅਜੀਤ ਡੈਸਕ 22-07-2026

ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਵੱਖ-ਵੱਖ ਸੰਦੇਸ਼ਾਂ ਵਿਚ ਸਿੱਖ ਸੰਗਤਾਂ ਨੂੰ 24 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਣ ਵਾਲੇ ‘ਮੀਰੀ ਪੀਰੀ ਖ਼ਾਲਸਾ ਮਾਰਚ’ ‘ਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਜਥੇਦਾਰ ਗੜਗੱਜ, ਜੋ ਇਨੀਂ ਦਿਨੀਂ ਯੂ. ਕੇ. ਗਏ ਹੋਏ ਹਨ ਤੇ ਅੱਜ ਭਲਕ ਪੰਜਾਬ ਪਰਤ ਆਉਣ ਦੀ ਸੰਭਾਵਨਾ ਹੈ, ਨੇ ਖ਼ਾਲਸਾ ਪੰਥ ਦੇ ਨਾਮ ਜਾਰੀ ਵੀਡੀਓ ਸੰਦੇਸ਼ ਵਿਚ ਕਿਹਾ ਕਿ ਮੀਰੀ ਪੀਰੀ ਦਿਹਾੜੇ ਮੌਕੇ 24 ਜੁਲਾਈ ਨੂੰ ਅਕਾਲ ਤਖ਼ਤ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਮੀਰੀ ਪੀਰੀ ਖ਼ਾਲਸਾ ਮਾਰਚ ਅਰੰਭ ਹੋਵੇਗਾ, ਜੋ ਵੱਖ-ਵੱਖ ਪਿੰਡਾਂ ਸ਼ਹਿਰਾਂ ਤੋਂ ਹੁੰਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇਗਾ । ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਨੁਸਾਰ ਸਜਾਏ ਜਾ ਰਹੇ ਇਸ ‘ਮੀਰੀ ਪੀਰੀ ਖ਼ਾਲਸਾ ਮਾਰਚ’ ‘ਚ ਸ਼ਾਮਿਲ ਹੋਣਾ ਹਰ ਸਿੱਖ ਦਾ ਕੌਮੀ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਕਰਕੇ ਕੌਮ ਨੂੰ ਮੀਰੀ ਪੀਰੀ ਸਿਧਾਂਤ ਦਿੱਤਾ, ਜੋ ਧਰਮ ਅਤੇ ਰਾਜ ਦੇ ਸੁਮੇਲ ਦਾ ਪ੍ਰਤੀਕ ਹੈ। ਪਰ ਅੱਜ ਵੀ ਪੰਥ ਵਿਰੋਧੀ ਸ਼ਕਤੀਆਂ ਵਲੋਂ ਇਸ ਦੇ ਸਿਧਾਂਤ ਨੂੰ ਸੱਟ ਮਾਰਨ ਦੀਆਂ ਚਾਲਾਂ ਅਤੇ ਹਰਕਤਾਂ ਹੋ ਰਹੀਆਂ ਹਨ । ਇਨ੍ਹਾਂ ਪ੍ਰਤੀ ਸੰਗਤਾਂ ਨੂੰ ਜਾਣੂ ਕਰਵਾਉਣਾ ਇਸ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦਾ ਮੁੱਖ ਮਕਸਦ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਉਪੰਰਤ ਮੀਡੀਆ ਸਾਹਮਣੇ ਆਇਆ ਸ਼ਿਵਾ ਪ੍ਰਾਪਰਟੀ ਕਾਰੋਬਾਰੀ ਅਗਲੀ ਖ਼ਬਰ ਦੋਬੁਰਜੀ ਵਾਲੇ ਫਲਾਈਓਵਰ ਦੇ ਦੋਵੇਂ ਪਾਸੇ ਦੀਆਂ ਸੜਕਾਂ ’ਚ ਖੜ੍ਹਾ ਪਾਣੀ ਧਾਰ ਗਿਆ ਨਹਿਰ ਦਾ ਰੂਪ
Ad Position 24