23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਪੁਲਿਸ ਦੇ ਜਬਰ ਨਾਲ ਵਿਦਿਆਰਥੀਆਂ ਦੇ ਧਰਨੇ ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੀ ਤਾਨਾਸ਼ਾਹੀ-ਲਾਰੈਂਸ ਚੌਧਰੀ

Ad Position 21
No active advertisement
ਅਜੀਤ ਡੈਸਕ 22-07-2026

ਅੰਮ੍ਰਿਤਸਰ, 21 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਸੈਂਕੜੇ ਵਿਦਿਆਰਥੀਆਂ ’ਤੇ ਕੀਤੇ ਲਾਠੀਚਾਰਜ ਦੀ ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਰਾਸ਼ਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਤੇ ਕੇਂਦਰ ਸਰਕਾਰ ਦੇ ਇਸ ਜ਼ੁਲਮ ਨੇ ਜਰਨਲ ਡਾਇਰ ਦੇ ਜਲ੍ਹਿਆਂਵਾਲਾ ਬਾਗ ਦੇ ਜ਼ੁਲਮ ਨੂੰ ਯਾਦ ਕਰਵਾ ਦਿੱਤਾ ਹੈ। ਇਸ ਕਾਰਵਾਈ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਫਾਸੀਵਾਦੀ ਹੈ ਕਿਉਂਕਿ ਕੋਈ ਵੀ ਲੋਕਤਾਂਤਰਿਕ ਸਰਕਾਰ ਆਪਣੇ ਲੋਕਾਂ ਤੇ ਖਾਸ ਕਰ ਬੱਚਿਆਂ ‘ਤੇ ਜ਼ੁਲਮ ਨਹੀਂ ਕਰਦੀ। ਉਨ੍ਹਾਂ ਵਿਦਿਆਰਥੀਆਂ ਨੂੰ ਅਰਬਨ ਨਕਸਲੀ ਅਤੇ ਪਾਕਿਸਤਾਨੀ ਕਹਿਣ ਵਾਲੇ ਭਾਜਪਾ ਆਗੂਆਂ ਦੇ ਬਿਆਨਾਂ ਦਾ ਵੀ ਖੰਡਨ ਕਰਦਿਆਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਪਿਛਲੇ 20 ਦਿਨ ਤੋਂ ਸ਼ਾਂਤੀਪੂਰਨ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਕੇਂਦਰ ਦੀ ਫਾਸੀਵਾਦ ਸਰਕਾਰ ਨੇ ਗੱਲਬਾਤ ਕਰਨ ਦੀ ਬਜਾਏ ਭੁੱਖ ਹੜਤਾਲ ‘ਤੇ ਬੈਠੇ ਸਮਾਜਿਕ ਕਾਰਕੁਨ ਸੋਨਮ ਵਾਂਗਚੁੱਕ ਨੂੰ ਘੜੀਸ ਕੇ ਲਿਜਾਣਾ ਅਤੇ ਪੁਲਿਸ ਦੇ ਜਬਰ ਨਾਲ ਵਿਦਿਆਰਥੀਆਂ ਦੇ ਧਰਨੇ ਨੂੰ ਖ਼ਤਮ ਕਰਨਾ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਦਰਸਾਉਂਦਾ ਹੈ।

Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਵਿਭਾਗ ਵਲੋਂ ਉਦਯੋਗਿਕ ਇਕਾਈਆਂ ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਉਪੰਰਤ ਮੀਡੀਆ ਸਾਹਮਣੇ ਆਇਆ ਸ਼ਿਵਾ ਪ੍ਰਾਪਰਟੀ ਕਾਰੋਬਾਰੀ
Ad Position 24